14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦਿਨ-ਦਿਹਾੜੇ ਹੋਏ ਕਤਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਖੋਲ੍ਹੀ ਪੋਲ: ਧਾਲੀਵਾਲ

ਫਗਵਾੜਾ, 13 ਅਕਤੂਬਰ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ | ਧਾਲੀਵਾਲ ਨੇ ਦੋਸ਼ ਲਾਇਆ ਕਿ ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨਸ਼ਿਆਂ ਦੇ ਕਾਰੋਬਾਰ ’ਤੇ ਪ੍ਰਭਾਵਸ਼ਾਲੀ ਕੰਟਰੋਲ ਨਾ ਹੋਣ ਕਾਰਨ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਉੱਠ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਜਨਤਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਤੇ ਭਰੋਸਾ ਕਿਵੇਂ ਕਰ ਸਕਦੀ ਹੈ? ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਿਸ਼ਾਨੇ ’ਤੇ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਵੱਡੇ - ਵੱਡੇ ਦਾਅਵਿਆਂ ਤੇ ਪ੍ਰਚਾਰ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ‘ਤੇ ਕੋਈ ਨਿਰਣਾਇਕ ਕਾਬੂ ਪੈਂਦਾ ਦਿਖਾਈ ਨਹੀਂ ਦੇ ਰਿਹਾ | ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਰੋਕ ਰਹੀ ਹੈ ਜਾਂ ਰੋਕਣ ਵਾਲਿਆਂ ਨੂੰ ਹੀ ਰੋਕ ਰਹੀ ਹੈ?

Ad Position 21
No active advertisement
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ 14-10-2026
ਫਗਵਾੜਾ, 13 ਅਕਤੂਬਰ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ | ਧਾਲੀਵਾਲ ਨੇ ਦੋਸ਼ ਲਾਇਆ ਕਿ ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨਸ਼ਿਆਂ ਦੇ ਕਾਰੋਬਾਰ ’ਤੇ ਪ੍ਰਭਾਵਸ਼ਾਲੀ ਕੰਟਰੋਲ ਨਾ ਹੋਣ ਕਾਰਨ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਉੱਠ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਜਨਤਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਤੇ ਭਰੋਸਾ ਕਿਵੇਂ ਕਰ ਸਕਦੀ ਹੈ? ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਿਸ਼ਾਨੇ ’ਤੇ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਵੱਡੇ - ਵੱਡੇ ਦਾਅਵਿਆਂ ਤੇ ਪ੍ਰਚਾਰ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ‘ਤੇ ਕੋਈ ਨਿਰਣਾਇਕ ਕਾਬੂ ਪੈਂਦਾ ਦਿਖਾਈ ਨਹੀਂ ਦੇ ਰਿਹਾ | ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਰੋਕ ਰਹੀ ਹੈ ਜਾਂ ਰੋਕਣ ਵਾਲਿਆਂ ਨੂੰ ਹੀ ਰੋਕ ਰਹੀ ਹੈ? ਉਨ੍ਹਾਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀਆਂ ਨੂੰ ਜਲਦੀ ਗਿ੍ਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣ |
Ad Position 22
No active advertisement
ਪਿਛਲੀ ਖ਼ਬਰ ਗੁ: ਬਾਬਾ ਕਾਹਨ ਦਾਸ ਦੇ ਨਵੇਂ ਆਲੀਸ਼ਾਨ ਦਰਬਾਰ ਸਾਹਿਬ ਦੇ ਸੰਦਰਭ ’ਚ ਕਰਵਾਏ ਸ਼ੁਕਰਾਨਾ ਸਮਾਗਮ ਸਮਾਪਤ ਧਾਰਮਿਕ, ਰਾਜਨੀਤ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਦੋਸ਼ੀ ਨੂੰ ਕਾਬੂ ਨਾ ਕੀਤਾ ਗਿਆ ਤਾਂ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ-ਜੱਗਾ ਬਾਬਾ ਤ...
Ad Position 24