14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਦੇ ਚੇਅਰਮੈਨ ਨਿਰਮਲ ਸਿੰਘ ਵਲੋਂ ਸਕੂਲ ਦਾ ਦੌਰਾ

ਫਗਵਾੜਾ, 13 ਅਕਤੂਬਰ (ਹਰਜੋਤ ਸਿੰਘ ਚਾਨਾ)-ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਦੇ ਚੇਅਰਮੈਨ ਨਿਰਮਲ ਸਿੰਘ ਨੇ ਸਕੂਲ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਹਰਭਜਨ ਕੌਰ ਪੁੱਤਰੀ ਦਵਿੰਦਰ ਕੌਰ ਤੋਂ ਇਲਾਵਾ ਉਦਯੋਗਪਤੀ ਕੇ. ਕੇ.

Ad Position 21
No active advertisement
ਅਜੀਤ ਡੈਸਕ 14-10-2026
ਫਗਵਾੜਾ, 13 ਅਕਤੂਬਰ (ਹਰਜੋਤ ਸਿੰਘ ਚਾਨਾ)-ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਦੇ ਚੇਅਰਮੈਨ ਨਿਰਮਲ ਸਿੰਘ ਨੇ ਸਕੂਲ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਹਰਭਜਨ ਕੌਰ ਪੁੱਤਰੀ ਦਵਿੰਦਰ ਕੌਰ ਤੋਂ ਇਲਾਵਾ ਉਦਯੋਗਪਤੀ ਕੇ.ਕੇ. ਸਰਦਾਨਾ ਤੇ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਦੇ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦਾ ਸਵਾਗਤ ਪਿ੍ੰਸੀਪਲ ਕੁਲਵਿੰਦਰ ਕੌਰ ਪਰਮਾਰ ਦੀ ਅਗਵਾਈ ਹੇਠ ਸਮੁੱਚੇ ਸਕੂਲ ਸਟਾਫ਼ ਵਲੋਂ ਕੀਤਾ ਗਿਆ | ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨਿਰਮਲ ਸਿੰਘ ਦੀ ਸਪੁੱਤਰੀ ਦਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਸਕੂਲ ’ਚ ਇਹ ਪਹਿਲੀ ਫ਼ੇਰੀ ਹੈ ਤੇ ਸਕੂਲ ਦੇ ਮਿਲਣਸਾਰ ਸਟਾਫ਼, ਸੰਸਕਾਰਵਾਨ ਵਿਦਿਆਰਥਣਾਂ ਨੂੰ ਮਿਲ ਕੇ ਤੇ ਸਕੂਲ ਦੇ ਵਧੀਆ ਪ੍ਰਬੰਧਾਂ ਨੂੰ ਦੇਖ ਕੇ ਉਨ੍ਹਾਂ ਨੂੰ ਦਿਲੀ ਖ਼ੁਸ਼ੀ ਮਹਿਸੂਸ ਹੋ ਰਹੀ ਹੈ | ਸਕੂਲ ਚੇਅਰਮੈਨ ਨਿਰਮਲ ਸਿੰਘ ਨੇ ਕਿਹਾ ਕਿ ਸਿੱਖਿਆ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਤੇ ਉਨ੍ਹਾਂ ਦੇ ਭਵਿੱਖ ਨੂੰ ਸਵਾਰਣ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ | ਪਿ੍ੰਸੀਪਲ ਕੁਲਵਿੰਦਰ ਕੌਰ ਪਰਮਾਰ ਨੇ ਮਹਿਮਾਨਾਂ ਨੂੰ ਸਕੂਲ ਤੇ ਵਿਦਿਆਰਥਣਾਂ ਦੀਆਂ ਵਿੱਦਿਆ ਤੋਂ ਇਲਾਵਾ ਹੋਰਨਾਂ ਖੇਤਰਾਂ ’ਚ ਪਿਛਲੇ ਸਮੇਂ ਦੌਰਾਨ ਗਤੀਵਿਧੀਆਂ ਤੇ ਪ੍ਰਾਪਤੀਆਂ ਸੰਬੰਧੀ ਜਾਣੂ ਕਰਵਾਇਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੁਕਾਨ ਤੋਂ ਟੂਟੀਆਂ ਖਰੀਦਣ ਗਏ ਪਲੰਬਰ ਦਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਗੁ: ਬਾਬਾ ਕਾਹਨ ਦਾਸ ਦੇ ਨਵੇਂ ਆਲੀਸ਼ਾਨ ਦਰਬਾਰ ਸਾਹਿਬ ਦੇ ਸੰਦਰਭ ’ਚ ਕਰਵਾਏ ਸ਼ੁਕਰਾਨਾ ਸਮਾਗਮ ਸਮਾਪਤ ਧਾਰਮਿਕ, ਰਾਜਨੀਤ...
Ad Position 24