ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਪੰਜਾਬ ਦੀ ਵਿਗੜੀ ਕਾਨੂੰਨ-ਵਿਵਸਥਾ ਦਾ ਸਬੂਤ-ਬੀਬੀ ਜਗੀਰ ਕੌਰ
ਬੇਗੋਵਾਲ, 14 ਅਕਤੂਬਰ (ਸੁਖਜਿੰਦਰ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਸ. ਜੀ.
ਬੇਗੋਵਾਲ, 14 ਅਕਤੂਬਰ (ਸੁਖਜਿੰਦਰ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਸ.ਜੀ.ਪੀ.ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿਚ ਮਿ੍ਤਕ ਦੇ ਪਰਿਵਾਰ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਦਰਸਾਉਂਦੀ ਹੈ | ਬੀਬੀ ਜਗੀਰ ਕੌਰ ਨੇ ਕਿਹਾ ਕਿ ਮਰਹੂਮ ਪਰਵਿੰਦਰ ਸਿੰਘ ਝੋਟਾ ਲਗਾਤਾਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਸਨ, ਪਰ ਉਨ੍ਹਾਂ ਦੀ ਆਵਾਜ਼ ਵੱਲ ਬਣਦਾ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਮੁਹਿੰਮ ਮਹਿਜ਼ ਪ੍ਰਚਾਰ ਤੱਕ ਸੀਮਤ ਹੋ ਕੇ ਰਹਿ ਗਈ ਹੈ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਦੇ ਸਰਕਾਰ ਦੇ ਦਾਅਵੇ ਹਕੀਕਤ ਤੋਂ ਦੂਰ ਹਨ | ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਸੂਬੇ ਵਿਚ ਵਿਗੜ ਰਹੀ ਸਥਿਤੀ ਨੂੰ ਸੰਭਾਲਣ ਵਿਚ ਨਾਕਾਮ ਰਹੀ ਹੈ | ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ |