15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਜਪਾ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਡੀ.ਸੀ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 14 ਅਕਤੂਬਰ (ਅਮਰਜੀਤ ਕੋਮਲ)-ਨਸ਼ਿਆਂ ਦੇ ਵੱਧ ਰਹੇ ਰੁਝਾਨ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਬੀਤੇ ਦਿਨ ਹੋਏ ਕਤਲ ਦੇ ਵਿਰੋਧ ਵਿਚ ਅੱਜ ਭਾਜਪਾ ਆਗੂਆਂ ਤੇ ਵਰਕਰਾਂ ਨੇ ਡੀ. ਸੀ.

Ad Position 21
No active advertisement
ਅਜੀਤ ਡੈਸਕ 15-10-2026
ਕਪੂਰਥਲਾ, 14 ਅਕਤੂਬਰ (ਅਮਰਜੀਤ ਕੋਮਲ)-ਨਸ਼ਿਆਂ ਦੇ ਵੱਧ ਰਹੇ ਰੁਝਾਨ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਬੀਤੇ ਦਿਨ ਹੋਏ ਕਤਲ ਦੇ ਵਿਰੋਧ ਵਿਚ ਅੱਜ ਭਾਜਪਾ ਆਗੂਆਂ ਤੇ ਵਰਕਰਾਂ ਨੇ ਡੀ.ਸੀ. ਦਫ਼ਤਰ ਦੇ ਬਹਾਰ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ | ਇਸ ਮੌਕੇ ਬੋਲਦਿਆਂ ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਧਾ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸੂਬਾਈ ਆਗੂ ਮਨੂੰ ਧੀਰ, ਨਿਰਮਲ ਨਾਹਰ, ਭਾਜਪਾ ਆਗੂ ਅਸ਼ੋਕ ਮਾਹਲਾ, ਮਹਿੰਦਰ ਸਿੰਘ ਬਲੇਰ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਤੇ ਉਨ੍ਹਾਂ ਦੇ ਸਾਥੀ ਪਿਛਲੇ ਲੰਮੇ ਅਰਸੇ ਤੋਂ ਨਸ਼ਾ ਤਸਕਰੀ ਤੇ ਨਸ਼ੀਲੇ ਪਦਾਰਥਾਂ ਦੇ ਗੈਰ ਕਾਨੂੰਨੀ ਧੰਦੇ ਵਿਰੁੱਧ ਆਵਾਜ਼ ਉਠਾ ਰਹੇ ਹਨ, ਪਰ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਤੇ ਸਿੱਟੇ ਵਜੋਂ ਇਕ ਮੈਡੀਕਲ ਸਟੋਰ ਚਲਾਉਣ ਵਾਲੇ ਵਿਅਕਤੀ ਜੋ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥ ਦੀ ਵਿੱਕਰੀ ਕਰਦੇ ਸਨ, ਨੇ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ, ਜੋ ਪੰਜਾਬ ਸਰਕਾਰ ਦੀ ਨਾਕਸ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਤੇ ਰਾਜ ਦੇ ਲੋਕ ਦਹਿਸ਼ਤ ਦੇ ਸਾਏ ਹੇਠ ਜੀਵਨ ਬਤੀਤ ਕਰ ਰਹੇ ਹਨ | ਭਾਜਪਾ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਵਾਪਰੀ, ਉਹ ਸਥਾਨਕ ਪੁਲਿਸ ਤੇ ਰਾਜਸੀ ਪਾਰਟੀ ਦੇ ਆਗੂਆਂ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਕਰਦੀ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਪੁਲਿਸ ਲੋਕਾਂ ਨੂੰ ਅਪੀਲਾਂ ਕਰ ਰਹੀ ਹੈ ਕਿ ਉਹ ਨਸ਼ਾ ਤਸਕਰਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਦੇਣ, ਉਨ੍ਹਾਂ ਦੇ ਵੇਰਵੇ ਗੁਪਤ ਰੱਖੇ ਜਾਣਗੇ, ਪਰ ਇਕ ਨੌਜਵਾਨ ਜੋ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ ਪਾਉਣ ਲਈ ਨਿਰੰਤਰ ਯਤਨਸ਼ੀਲ ਰਿਹਾ ਹੈ, ਦੀ ਰੱਖਿਆ ਕਰਨ ਵਿਚ ਪੁਲਿਸ ਨਾਕਾਮ ਰਹੀ ਹੈ | ਧਰਨੇ ਤੋਂ ਬਾਅਦ ਭਾਜਪਾ ਆਗੂਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂਅ ਇਕ ਮੰਗ ਪੱਤਰ ਦਿੱਤਾ, ਜਿਸ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ, ਪ੍ਰਭਾਵਿਤ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਤੇ ਪੰਜਾਬ ਵਿਚ ਨਸ਼ਾ ਤਸਕਰੀ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਪੰਜਾਬ ਵਿਚ ਗੈਰ ਕਾਨੂੰਨੀ ਨਸ਼ਿਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ | ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਰਚੀ ਗਈ ਸਾਜ਼ਿਸ਼ ਵਿਚ ਸ਼ਾਮਲ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਯਸ਼ ਮਹਾਜਨ, ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਸੀਨੀਅਰ ਆਗੂ ਆਸ਼ੂ ਸਾਂਪਲਾ, ਵਿਜੇ ਖੋਸਲਾ, ਪ੍ਰਦੀਪ ਠਾਕੁਰ, ਰਜੇਸ਼ ਸ਼ਰਮਾ, ਵਿਸ਼ਾਲ ਸੋਂਧੀ, ਯਾਦਵਿੰਦਰ ਪਾਸੀ, ਸੰਜੀਵ ਖੰਨਾ, ਕੁਸ਼ਲਦੀਪ ਸਿੰਘ, ਧਰਮਵੀਰ ਕੰਡਾ, ਦੀਪਕ ਸ਼ਰਮਾ, ਗੁਰਪ੍ਰੀਤ ਸਿੰਘ ਰੰਧਾਵਾ, ਗੋਲਡੀ ਨਾਹਰ, ਰਜਿੰਦਰ ਰਾਜੂ, ਵਿੱਕੀ ਗੁਜਰਾਲ, ਰਾਜੀਵ ਪਾਹਵਾ, ਜਗਦੀਸ਼ ਸ਼ਰਮਾ, ਪਿਆਰਾ ਸਿੰਘ ਪਾਜੀਆ, ਨਿਤਿਨ ਚੱਢਾ, ਐਡਵੋਕੇਟ ਪਿਊਸ਼ ਮਨਚੰਦਾ, ਰਮੇਸ਼ ਸ਼ਰਮਾ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੁਟੇਰਿਆਂ ਨੇ ਡਰਾਈਵਰ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਕੈਂਟਰ ਖੋਹਣ ਦੀ ਕੀਤੀ ਕੋਸ਼ਿਸ਼ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਨੇ ਕੀਤਾ ਡੀ.ਸੀ. ਚੌਕ ਜਾਮ
Ad Position 24