15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਅਕਾਲੀ ਦਲ ਵਾਰਿਸ ਪੰਜਾਬ ਤੇ ਹੋਰ ਜਥੇਬੰਦੀਆਂ ਰੋਸ ਵਿਖਾਵਾ ਕਰਨਗੀਆਂ-ਗੁਰਦੀਪ ਸਿੰਘ

ਕਪੂਰਥਲਾ, 14 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਾਨਸਾ ਵਾਸੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਅਕਾਲੀ ਦਲ ਵਾਰਿਸ ਪੰਜਾਬ ਤੇ ਹੋਰ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਮੌਕੇ 15 ਅਕਤੂਬਰ ਨੂੰ ਸਵੇਰੇ 9 ਵਜੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਰੋਸ ਵਿਖਾਵਾ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਭੰਡਾਲ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਨੇ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਦੁਕਾਨਦਾਰਾਂ ਦੀਆਂ ਐਸੋਸੀਏਸ਼ਨਾਂ ਤੇ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ | ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਲਈ ਕਥਿਤ ਤੌਰ ‘ਤੇ ਜ਼ਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਤੇ ਪੰਜਾਬ ਦੇ ਡੀ. ਜੀ.

Ad Position 21
No active advertisement
ਅਜੀਤ ਡੈਸਕ 15-10-2026
ਕਪੂਰਥਲਾ, 14 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਾਨਸਾ ਵਾਸੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਅਕਾਲੀ ਦਲ ਵਾਰਿਸ ਪੰਜਾਬ ਤੇ ਹੋਰ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਮੌਕੇ 15 ਅਕਤੂਬਰ ਨੂੰ ਸਵੇਰੇ 9 ਵਜੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਰੋਸ ਵਿਖਾਵਾ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਭੰਡਾਲ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਨੇ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਦੁਕਾਨਦਾਰਾਂ ਦੀਆਂ ਐਸੋਸੀਏਸ਼ਨਾਂ ਤੇ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ | ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਲਈ ਕਥਿਤ ਤੌਰ ‘ਤੇ ਜ਼ਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅਸਤੀਫ਼ਾ ਦੇਣ | ਇਸੇ ਦੌਰਾਨ ਹੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਖਜੀਤ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਨੇ ਵੀ ਵੱਖ-ਵੱਖ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿਚ ਪੰਜਾਬ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਵਿਚ ਪੂਰਾ ਸਹਿਯੋਗ ਦੇਵੇਗੀ |
Ad Position 22
No active advertisement
ਪਿਛਲੀ ਖ਼ਬਰ ਸੰਤ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੀ ਫੁੱਟਬਾਲ ਲੜਕਿਆਂ ਦੀ ਟੀਮ ਨੇ ਚੈਂਪੀਅਨਸ਼ਿਪ ਟਰਾਫੀ ਤੇ ਸੋਨ ਤਗਮਾ... ਅਗਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਸਕਸ਼ਮ ਸੇਠੀ ਨੇ ਚੌਕਬਾਲ ਨੈਸ਼ਨਲ ਜੇਤੂ ਖੇਡ ਕੇ ਸਕੂਲ ਦਾ ਨਾਂਅ ਰੌਸ਼ਨ...
Ad Position 24