15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸੰਤ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੀ ਫੁੱਟਬਾਲ ਲੜਕਿਆਂ ਦੀ ਟੀਮ ਨੇ ਚੈਂਪੀਅਨਸ਼ਿਪ ਟਰਾਫੀ ਤੇ ਸੋਨ ਤਗਮਾ ਜਿੱਤਿਆ

ਫਗਵਾੜਾ, 14 ਅਕਤੂਬਰ (ਪੱਤਰ ਪ੍ਰੇਰਕ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ (ਕਪੂਰਥਲਾ) ਦੀ ਫੁੱਟਬਾਲ ਲੜਕਿਆਂ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ ਡਵੀਜ਼ਨ ਦੇ ਅੰਤਰ ਕਾਲਜ ਫੁੱਟਬਾਲ ਮੁਕਾਬਲੇ 2026 ਵਿਚ ਗੋਲਡ ਮੈਡਲ ਤੇ ਚੈਂਪੀਅਨਸ਼ਿਪ ਟਰਾਫ਼ੀ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਜੇਤੂ ਟੀਮ ਦੇ ਕਾਲਜ ਵਿਚ ਪਹੁੰਚਣ ‘ਤੇ ਕਾਲਜ ਦੀ ਪਿ੍ੰਸੀਪਲ ਅਮਰਪਾਲ ਕੌਰ ਤੇ ਸਮੂਹ ਸਟਾਫ਼ ਮੈਂਬਰਾਂ ਨੇ ਜੇਤੂ ਟੀਮ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਟੀਮ ਦੇ ਕੋਚ ਪ੍ਰੋ. ਰਮਨਦੀਪ ਤੇ ਟੀਮ ਮੈਨੇਜਰ ਪ੍ਰੋ.

Ad Position 21
No active advertisement
ਅਜੀਤ ਡੈਸਕ 15-10-2026
ਫਗਵਾੜਾ, 14 ਅਕਤੂਬਰ (ਪੱਤਰ ਪ੍ਰੇਰਕ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ (ਕਪੂਰਥਲਾ) ਦੀ ਫੁੱਟਬਾਲ ਲੜਕਿਆਂ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ ਡਵੀਜ਼ਨ ਦੇ ਅੰਤਰ ਕਾਲਜ ਫੁੱਟਬਾਲ ਮੁਕਾਬਲੇ 2026 ਵਿਚ ਗੋਲਡ ਮੈਡਲ ਤੇ ਚੈਂਪੀਅਨਸ਼ਿਪ ਟਰਾਫ਼ੀ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਜੇਤੂ ਟੀਮ ਦੇ ਕਾਲਜ ਵਿਚ ਪਹੁੰਚਣ ‘ਤੇ ਕਾਲਜ ਦੀ ਪਿ੍ੰਸੀਪਲ ਅਮਰਪਾਲ ਕੌਰ ਤੇ ਸਮੂਹ ਸਟਾਫ਼ ਮੈਂਬਰਾਂ ਨੇ ਜੇਤੂ ਟੀਮ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਟੀਮ ਦੇ ਕੋਚ ਪ੍ਰੋ. ਰਮਨਦੀਪ ਤੇ ਟੀਮ ਮੈਨੇਜਰ ਪ੍ਰੋ. ਗਗਨਦੀਪ ਸਿੰਘ ਨੇ ਦੱਸਿਆ ਕਿ ਲੀਗ ਮੁਕਾਬਲੇ ਦੌਰਾਨ ਪਹਿਲਾ ਮੈਚ ਕਾਲਜ ਦੀ ਟੀਮ ਤੇ ਜੀ.ਜੀ.ਐਸ. ਖ਼ਾਲਸਾ ਕਾਲਜ ਸਰਹਾਲੀ ਦੀ ਟੀਮ ਦਰਮਿਆਨ ਹੋਇਆ ਤੇ ਦੋਵੇਂ ਟੀਮਾਂ 1-1 ਗੋਲ ਕਰਕੇ ਬਰਾਬਰੀ ‘ਤੇ ਰਹੀਆਂ | ਦੂਜੇ ਮੈਚ ਵਿਚ ਕਾਲਜ ਦੀ ਟੀਮ ਨੇ ਐਮ.ਐਲ.ਯੂ. ਡੀ.ਏ.ਵੀ. ਕਾਲਜ ਫਗਵਾੜਾ ਦੀ ਟੀਮ ਨੂੰ 3-0 ਗੋਲਾਂ ਨਾਲ ਤੇ ਤੀਜੇ ਮੈਚ ਵਿਚ ਟਿ੍ਨਟੀ ਕਾਲਜ ਜਲੰਧਰ ਦੀ ਟੀਮ ਨੂੰ 10-0 ਗੋਲਾਂ ਦੇ ਵੱਡੇ ਫਰਕ ਨਾਲ ਪਛਾੜ ਕੇ ਇਕ ਪਾਸੜ ਜਿੱਤ ਹਾਸਲ ਕਰਕੇ ਸੋਨ ਤਗਮਾ ਪ੍ਰਾਪਤ ਕੀਤਾ | ਇਸ ਚੈਂਪੀਅਨਸ਼ਿਪ ਵਿਚ ਫੁੱਟਬਾਲ ਦੀ ਟੀਮ ਦੇ ਕਪਤਾਨ ਮਨਰਾਜ ਸਿੰਘ, ਜਸ਼ਨਦੀਪ ਸਿੰਘ, ਸਿਮਰਨਵੀਰ ਸਿੰਘ, ਹਰਸ਼ਦੀਪ, ਚੈਨ ਸਿੰਘ, ਦਵਿੰਦਰ ਸਿੰਘ, ਯੁੱਧਵੀਰ, ਜਸਕਰਨ ਸਿੰਘ, ਕੁਲਵੰਤ ਸਿੰਘ, ਗੋਪਾਲ ਸਿੰਘ, ਮਨਦੀਪ ਸਿੰਘ, ਹਰਸ਼ ਸਿੰਘ, ਸੁਖਬੀਰ ਸਿੰਘ, ਦਲਜੀਤ ਸਿੰਘ, ਕਰਨਜੀਤ ਸਿੰਘ, ਸੁਖਜਿੰਦਰ ਸਿੰਘ, ਮੋਹਿਤ ਤੇ ਮਨਿੰਦਰ ਕੁਮਾਰ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਰਜਕਾਰੀ ਪਿ੍ੰਸੀਪਲ ਅਮਰਪਾਲ ਕੌਰ ਤੇ ਕਾਲਜ ਦੇ ਹੋਰ ਸਟਾਫ਼ ਮੈਂਬਰਾਂ ਨੇ ਜੇਤੂ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਭਵਿੱਖ ਵਿਚ ਹੋਰ ਮਿਹਨਤ ਨਾਲ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਅਕਾਲੀ ਦਲ ਵਾਰਿਸ ਪੰਜਾਬ ਤੇ ਹੋਰ ਜਥੇਬੰਦੀਆਂ ਰੋਸ ਵਿਖਾਵਾ ਕਰਨਗੀਆਂ-ਗੁ...
Ad Position 24