ਸੜਕ ਹਾਦਸੇ ਵਿਚ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ
ਕਪੂਰਥਲਾ, 15 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸਥਾਨਕ ਸ਼ੇਖੂਪੁਰ ਨੇੜੇ ਸੜਕ ਹਾਦਸੇ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਅਵਤਾਰ ਚੰਦ ਪੁੱਤਰ ਜੋਗਿੰਦਰ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਹ ਸ਼ੇਖੂਪੁਰ ਵਿਖੇ ਸੜਕ ਪਾਰ ਕਰਨ ਲੱਗਾ ਤਾਂ ਦੂਸਰੀ ਸਾਈਡ ਤੋਂ ਆਉਂਦੇ ਐਕਟਿਵਾ ਸਵਾਰ ਗੁਰਜੀਤ ਸਿੰਘ ਉਰਫ਼ ਜੱਗਾ ਵਾਸੀ ਭੁਲਾਣਾ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਵਲੋਂ ਗੁਰਜੀਤ ਸਿੰਘ ਜੱਗਾ ਨੂੰ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਜ਼ਖ਼ਮੀ ਵਿਅਕਤੀ | ਤਸਵੀਰ. ਤਿਲਕਰਾਜ
16-10-2026