17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜ਼ਿਲ੍ਹੇ ’ਚੋਂ ਨਸ਼ਿਆਂ ਦੀ ਅਲਾਮਤ ਦੇ ਖ਼ਾਤਮੇ ਲਈ ਅਧਿਕਾਰੀ ਅਗਲੇ 2 ਮਹੀਨਿਆਂ ’ਚ ਵਿਆਪਕ ਕਾਰਜ ਯੋਜਨਾ ਤਿਆਰ ਕਰਨ-ਅਕਾਸ਼ ਬਾਂਸਲ

ਕਪੂਰਥਲਾ, 16 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਪੂਰਥਲਾ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ’ਚੋਂ ਨਸ਼ਿਆਂ ਦੀ ਅਲਾਮਤ ਖ਼ਤਮ ਕਰਨ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ ਦੋ ਮਹੀਨਿਆਂ ’ਚ ਵਿਆਪਕ ਕਾਰਜ ਯੋਜਨਾ ਤਿਆਰ ਕਰਨ ਜਿਸ ਵਿਚ ਨਸ਼ਾ ਪ੍ਰਭਾਵਿਤ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੁਲਿਸ, ਸਿਹਤ, ਸਿੱਖਿਆ, ਖੇਡਾਂ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਨਾਲ-ਨਾਲ ਨਗਰ ਨਿਗਮ ਤੇ ਹੋਰ ਸੰਬੰਧਿਤ ਵਿਭਾਗਾਂ ਨੂੰ ਸ਼ਾਮਿਲ ਕੀਤਾ ਜਾਵੇਗਾ ਤਾਂ ਜੋ ਸਾਰੇ ਨਿਰਧਾਰਿਤ ਪਿੰਡਾਂ ’ਚ ਜ਼ਮੀਨੀ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾ ਸਕੇ | ਜ਼ਿਲ੍ਹੇ ਦੇ ਸਮੂਹ ਐਸ. ਡੀ.

Ad Position 21
No active advertisement
ਅਜੀਤ ਡੈਸਕ 17-10-2026
ਕਪੂਰਥਲਾ, 16 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਪੂਰਥਲਾ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ’ਚੋਂ ਨਸ਼ਿਆਂ ਦੀ ਅਲਾਮਤ ਖ਼ਤਮ ਕਰਨ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ ਦੋ ਮਹੀਨਿਆਂ ’ਚ ਵਿਆਪਕ ਕਾਰਜ ਯੋਜਨਾ ਤਿਆਰ ਕਰਨ ਜਿਸ ਵਿਚ ਨਸ਼ਾ ਪ੍ਰਭਾਵਿਤ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੁਲਿਸ, ਸਿਹਤ, ਸਿੱਖਿਆ, ਖੇਡਾਂ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਨਾਲ-ਨਾਲ ਨਗਰ ਨਿਗਮ ਤੇ ਹੋਰ ਸੰਬੰਧਿਤ ਵਿਭਾਗਾਂ ਨੂੰ ਸ਼ਾਮਿਲ ਕੀਤਾ ਜਾਵੇਗਾ ਤਾਂ ਜੋ ਸਾਰੇ ਨਿਰਧਾਰਿਤ ਪਿੰਡਾਂ ’ਚ ਜ਼ਮੀਨੀ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾ ਸਕੇ | ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ., ਡੀ.ਐਸ.ਪੀ. ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੇ ਨਗਰ ਨਿਗਮ ਦੀ ਕਮਿਸ਼ਨਰ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਨੂੰ ਮਜ਼ਬੂਤ ਕਰਨ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਨਿਗਰਾਨੀ ਨੂੰ ਬਿਹਤਰ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਤੇ ਜਨਤਕ ਸੁਰੱਖਿਆ ਵਧਾਉਣ ਦੇ ਨਾਲ-ਨਾਲ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਸਟਰੀਟ ਲਾਈਟਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ | ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਇਨ੍ਹਾਂ ਕਾਰਜਾਂ ਲਈ ਤਰਜੀਹ ਥਾਵਾਂ ਦੀ ਪਹਿਚਾਣ ਕਰਕੇ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ | ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਵੱਲ ਲਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਖੇਡ ਵਿਭਾਗ ਤੇ ਹੋਰ ਏਜੰਸੀਆਂ ਨੂੰ ਨਸ਼ਾ ਪ੍ਰਭਾਵਿਤ ਪਿੰਡਾਂ ਵਿਚ ਖੇਡ ਮੈਦਾਨ ਵਿਕਸਿਤ ਕਰਨ ਤੇ ਖੇਡ ਟੂਰਨਾਮੈਂਟ ਕਰਵਾਉਣ ਦੀ ਹਦਾਇਤ ਕੀਤੀ | ਉਨ੍ਹਾਂ ਨਸ਼ਿਆਂ ਵਿਰੁੱਧ ਲੜਾਈ ਵਿਚ ਨਸ਼ਾ ਛੁਡਾਓ, ਮੁੜ ਵਸੇਬੇ, ਕਾਉਂਸਿਲੰਗ ਅਤੇ ਆਰਥਿਕ ਸਸ਼ਕਤੀਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ | ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਕਾਉਂਸਿਲੰਗ ਅਤੇ ਹੁਨਰ ਵਿਕਾਸ ਸਿਖਲਾਈ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰਾਂ ਲਈ ਢੁੱਕਵੇਂ ਰੁਜ਼ਗਾਰ ਤੇ ਆਜੀਵਕਾ ਦੇ ਮੌਕੇ ਤਰਾਸ਼ਣ ਲਈ ਵੀ ਕਿਹਾ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ, ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਪਰਿਵਾਰਾਂ ਤੇ ਸਮਾਜ ਦੀ ਅਹਿਮ ਭੂਮਿਕਾ ਹੈ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਪਸ਼ਟ ਸੀਮਾ ਤੈਅ ਕਰਕੇ ਕੰਮ ਕਰਨ ਤੇ ਨਸ਼ਾ ਪ੍ਰਭਾਵਿਤ ਪਿੰਡਾਂ ਵਿਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਨਿਯਮਿਤ ਨਿਗਰਾਨੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ’ਚ ਕਾਂਗਰਸ ਨੇ ਕੱਢਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਨੌਜਵਾਨ ਕਾਬੂ
Ad Position 24