17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਦਿਲਬਾਗ ਸਿੰਘ ਗਿੱਲ ਤੇ ਸਤਨਾਮ ਸਿੰਘ ਗਿੱਲ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਸੁਲਤਾਨਪੁਰ ਲੋਧੀ, 16 ਅਕਤੂਬਰ (ਥਿੰਦ)-ਨਗਰ ਕੌਂਸਲ ਚੋਣਾਂ ਵਿਚ ਵਾਰਡ ਨੰਬਰ ਇੱਕ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇ ਵੱਡੇ ਦਾਅਵੇਦਾਰ ਟਕਸਾਲੀ ਅਕਾਲੀ ਆਗੂ ਭਰਾਵਾਂ ਜਥੇਦਾਰ ਦਿਲਬਾਗ ਸਿੰਘ ਗਿੱਲ ਅਤੇ ਨੰਬਰਦਾਰ ਸਤਨਾਮ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਹਲਕਾ ਸੁਲਤਾਨਪੁਰ ਲੋਧੀ ਦੀ ਮੌਜੂਦਾ ਰਾਜਨੀਤਕ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਹਲਕਾ ਸੁਲਤਾਨਪੁਰ ਲੋਧੀ ਤੋਂ ਮਜ਼ਬੂਤ ਅਤੇ ਧੜੱਲੇਦਾਰ ਆਗੂ ਨੂੰ ਟਿਕਟ ਦੇਣ ਦੀ ਮੰਗ ਕੀਤੀ |ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸੰਗਤਾਂ ਦੀਆਂ ਦੁਆਵਾਂ ਸਦਕਾ ਉਹ ਸਿਹਤਯਾਬ ਹੋ ਰਹੇ ਅਤੇ ਜਲਦ ਹੀ ਪੰਜਾਬ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੋਣਗੇ | ਉਨ੍ਹਾਂ ਨੇ ਕਿਹਾ ਕਿ ਕੁੱਝ ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੇ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਰਹੀਆਂ ਜਿਸ ਦੇ ਚੱਲਦਿਆਂ ਪਾਰਟੀ ਵਿਰੋਧੀ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਸਹੀ ਦਿਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਕਦੀ ਹੈ ਕਿਉਂਕਿ ਬਾਕੀ ਪਾਰਟੀਆਂ ਦੇ ਆਗੂਆਂ ਦੀ ਚਾਬੀ ਦਿੱਲੀ ਸਥਿਤ ਰਾਜਨੀਤਕ ਲੋਕਾਂ ਦੇ ਹੱਥ ਹੁੰਦੀ ਹੈ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦੀ ਸਰਕਾਰ ਸਮੇਂ ਪੰਜਾਬ ਵਿਚ ਅਹਿਮ ਪ੍ਰੋਜੈਕਟ ਸਥਾਪਿਤ ਕੀਤੇ ਗਏ ਜਦ ਕਿ ਹੋਰ ਪਾਰਟੀਆਂ ਨੇ ਸਿਰਫ਼ ਪੰਜਾਬ ਵਿਚੋਂ ਲੁੱਟ ਮਚਾਈ ਹੈ |ਇਸ ਮੌਕੇ ਉਨ੍ਹਾਂ ਨੇ ਜਥੇਦਾਰ ਦਿਲਬਾਗ ਸਿੰਘ ਗਿੱਲ ਅਤੇ ਨੰਬਰਦਾਰ ਸਤਨਾਮ ਸਿੰਘ ਗਿੱਲ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਡੱਟ ਕੇ ਕੰਮ ਕਰਨ ਤਾਂ ਜੋ ਪਾਰਟੀ ਦੀ ਪੰਥਕ ਸੀਟ ਨੂੰ ਮੁੜ ਜਿੱਤਿਆ ਜਾ ਸਕੇ | (ਬਾਕੀ ਸਫ਼ਾ 6 ’ਤੇ)

Ad Position 21
No active advertisement
ਹਲਕਾ ਸੁਲਤਾਨਪੁਰ ਲੋਧੀ ਤੋਂ ਟਕਸਾਲੀ ਅਕਾਲੀ ਆਗੂ ਜਥੇਦਾਰ ਦਿਲਬਾਗ ਸਿੰਘ ਗਿੱਲ ਅਤੇ ਨੰਬਰਦਾਰ ਸਤਨਾਮ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨਾਲ਼ ਗੱਲਬਾਤ ਕਰਨ ਮੌਕੇ | ਅਜੀਤ ਤਸਵੀਰ 17-10-2026

ਸੁਲਤਾਨਪੁਰ ਲੋਧੀ, 16 ਅਕਤੂਬਰ (ਥਿੰਦ)-ਨਗਰ ਕੌਂਸਲ ਚੋਣਾਂ ਵਿਚ ਵਾਰਡ ਨੰਬਰ ਇੱਕ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇ ਵੱਡੇ ਦਾਅਵੇਦਾਰ ਟਕਸਾਲੀ ਅਕਾਲੀ ਆਗੂ ਭਰਾਵਾਂ ਜਥੇਦਾਰ ਦਿਲਬਾਗ ਸਿੰਘ ਗਿੱਲ ਅਤੇ ਨੰਬਰਦਾਰ ਸਤਨਾਮ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਹਲਕਾ ਸੁਲਤਾਨਪੁਰ ਲੋਧੀ ਦੀ ਮੌਜੂਦਾ ਰਾਜਨੀਤਕ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਹਲਕਾ ਸੁਲਤਾਨਪੁਰ ਲੋਧੀ ਤੋਂ ਮਜ਼ਬੂਤ ਅਤੇ ਧੜੱਲੇਦਾਰ ਆਗੂ ਨੂੰ ਟਿਕਟ ਦੇਣ ਦੀ ਮੰਗ ਕੀਤੀ |ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸੰਗਤਾਂ ਦੀਆਂ ਦੁਆਵਾਂ ਸਦਕਾ ਉਹ ਸਿਹਤਯਾਬ ਹੋ ਰਹੇ ਅਤੇ ਜਲਦ ਹੀ ਪੰਜਾਬ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੋਣਗੇ | ਉਨ੍ਹਾਂ ਨੇ ਕਿਹਾ ਕਿ ਕੁੱਝ ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੇ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਰਹੀਆਂ ਜਿਸ ਦੇ ਚੱਲਦਿਆਂ ਪਾਰਟੀ ਵਿਰੋਧੀ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਸਹੀ ਦਿਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਕਦੀ ਹੈ ਕਿਉਂਕਿ ਬਾਕੀ ਪਾਰਟੀਆਂ ਦੇ ਆਗੂਆਂ ਦੀ ਚਾਬੀ ਦਿੱਲੀ ਸਥਿਤ ਰਾਜਨੀਤਕ ਲੋਕਾਂ ਦੇ ਹੱਥ ਹੁੰਦੀ ਹੈ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦੀ ਸਰਕਾਰ ਸਮੇਂ ਪੰਜਾਬ ਵਿਚ ਅਹਿਮ ਪ੍ਰੋਜੈਕਟ ਸਥਾਪਿਤ ਕੀਤੇ ਗਏ ਜਦ ਕਿ ਹੋਰ ਪਾਰਟੀਆਂ ਨੇ ਸਿਰਫ਼ ਪੰਜਾਬ ਵਿਚੋਂ ਲੁੱਟ ਮਚਾਈ ਹੈ |ਇਸ ਮੌਕੇ ਉਨ੍ਹਾਂ ਨੇ ਜਥੇਦਾਰ ਦਿਲਬਾਗ ਸਿੰਘ ਗਿੱਲ ਅਤੇ ਨੰਬਰਦਾਰ ਸਤਨਾਮ ਸਿੰਘ ਗਿੱਲ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਡੱਟ ਕੇ ਕੰਮ ਕਰਨ ਤਾਂ ਜੋ ਪਾਰਟੀ ਦੀ ਪੰਥਕ ਸੀਟ ਨੂੰ ਮੁੜ ਜਿੱਤਿਆ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਉਹ ਜਲਦ ਹੀ ਹਲਕਾ ਸੁਲਤਾਨਪੁਰ ਲੋਧੀ ਦਾ ਦੌਰਾ ਕਰਨਗੇ ਅਤੇ ਪਾਰਟੀ ਵਰਕਰਾਂ ਨਾਲ ਸਿੱਧੀ ਗੱਲਬਾਤ ਕਰਨਗੇ |ਇਸ ਮੌਕੇ ਜਥੇਦਾਰ ਦਿਲਬਾਗ ਸਿੰਘ ਗਿੱਲ ਅਤੇ ਨੰਬਰਦਾਰ ਸਤਨਾਮ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ  ਵਿਸ਼ਵਾਸ ਦਿਵਾਇਆ ਕਿ ਹਲਕਾ ਸੁਲਤਾਨਪੁਰ ਲੋਧੀ ਦੀ ਪੰਥਕ ਸੀਟ ਨੂੰ  ਮੁੜ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਉਣ ਲਈ ਉਹ ਦਿਨ ਰਾਤ ਕੰਮ ਕਰਨਗੇ ਅਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਘਰ ਘਰ ਲੈ ਕੇ ਜਾਣਗੇ | 
ਉਨ੍ਹਾਂ ਨੇ ਕਿਹਾ ਹਲਕਾ ਸੁਲਤਾਨਪੁਰ ਲੋਧੀ ਦੇ ਸੂਝਵਾਨ ਵੋਟਰਾਂ ਨੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ  ਫ਼ਤਵਾ ਦੇਣ ਦਾ ਮਨ ਬਣਾ ਲਿਆ ਹੈ |ਇਸ ਮੌਕੇ ਜਥੇਦਾਰ ਦਿਲਬਾਗ ਸਿੰਘ ਗਿੱਲ ਅਤੇ ਨੰਬਰਦਾਰ ਸਤਨਾਮ ਸਿੰਘ ਗਿੱਲ ਨਾਲ਼ ਵੱਡੀ ਗਿਣਤੀ ਵਿਚ ਹਲਕਾ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖਮੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ’ਚ ਕਾਂਗਰਸ ਨੇ ਕੱਢਿਆ ਮੋਮਬੱਤੀ ਮਾਰਚ
Ad Position 24