17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖਮੀ

ਕਪੂਰਥਲਾ, 16 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਫੱਤੂਢੀਂਗਾ ਰੋਡ ’ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਬਜ਼ੁਰਗ ਪਤੀ ਪਤਨੀ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਪੁਲਿਸ ਵਲੋਂ ਇਲਾਜ ਲਈ ਮੁੱਢਲਾ ਸਿਹਤ ਕੇਂਦਰ ਟਿੱਬਾ ਲਿਜਾਇਆ ਗਿਆ | ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਡਿਊਟੀ ਡਾਕਟਰ ਵਲੋਂ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਜ਼ੇਰੇ ਇਲਾਜ ਸ਼ਿੰਗਾਰਾ ਸਿੰਘ ਪੁੱਤਰ ਫ਼ਕੀਰ ਸਿੰਘ ਵਾਸੀ ਫੱਤੂਵਾਲ ਨੇ ਦੱਸਿਆ ਕਿ ਉਹ ਆਪਣੀ ਪਤਨੀ ਗੁਰਮੀਤੋ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਪੂਰਥਲਾ ਵੱਲ ਆ ਰਹੇ ਸਨ | ਜਦੋਂ ਉਹ ਫੱਤੂਢੀਂਗਾ ਥਾਣਾ ਨੇੜੇ ਪਹੁੰਚੇ ਤਾਂ ਪਿੱਛੋਂ ਆਉਂਦੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ’ਚ ਡਿਊਟੀ ਡਾ. ਸ਼ੈਲਜਾ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਅਜੀਤ ਡੈਸਕ 17-10-2026

Ad Position 22
No active advertisement
ਪਿਛਲੀ ਖ਼ਬਰ ਅਜੀਤ ਸਿੰਘ ਘੁੰਮਣ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਉਪ ਪ੍ਰਧਾਨ ਨਿਯੁਕਤ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨ ਦੇਹੀ ਨਾ... ਅਗਲੀ ਖ਼ਬਰ ਦਿਲਬਾਗ ਸਿੰਘ ਗਿੱਲ ਤੇ ਸਤਨਾਮ ਸਿੰਘ ਗਿੱਲ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
Ad Position 24