17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਜੀਤ ਸਿੰਘ ਘੁੰਮਣ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਉਪ ਪ੍ਰਧਾਨ ਨਿਯੁਕਤ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨ ਦੇਹੀ ਨਾਲ ਨਿਭਾਇਆ ਜਾਵੇਗਾ-ਘੁੰਮਣ

ਭੁਲੱਥ, 16 ਅਕਤੂਬਰ (ਮਨਜੀਤ ਸਿੰਘ ਰਤਨ)-ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਹਾਈਕਮਾਂਡ ਵੱਲੋਂ ਅਹਿਮ ਨਿਯੁਕਤੀ ਕੀਤੀ ਗਈ ਹੈ | ਹਲਕਾ ਫਗਵਾੜਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਅਜੀਤ ਸਿੰਘ ਘੁੰਮਣ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਹਲਕਾ ਭੁਲੱਥ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਅਧਿਕਾਰਤ ਪੱਤਰ ਜਾਰੀ ਕਰਦਿਆਂ ਸ੍ਰੀ ਅਜੀਤ ਸਿੰਘ ਘੁੰਮਣ ਨੂੰ ਮੁਬਾਰਕਬਾਦ ਦਿੱਤੀ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਉਮੀਦ ਪ੍ਰਗਟਾਈ ਕਿ ਸ੍ਰੀ ਘੁੰਮਣ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ | ਇਸ ਮੌਕੇ ਤੇ ਅਜੀਤ ਸਿੰਘ ਘੁੰਮਣ ਨੇ ਪ੍ਰਗਟ ਸਿੰਘ ਪ੍ਰਧਾਨ ਕਾਂਗਰਸ ਪੰਜਾਬ, ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਬਲਵਿੰਦਰ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਹ ਜ਼ਿੰਮੇਵਾਰੀ ਸੌਂਪੀ | ਇਸ ਮੌਕੇ ਤੇ ਚਰਨਜੀਤ ਸਿੰਘ ਚੇਅਰਮੈਨ ਐਸ ਸੀ ਡਿਪਾਰਟਮੈਂਟ ਜ਼ਿਲ੍ਹਾ ਕਪੂਰਥਲਾ, ਕਰਮਜੀਤ ਸਿੰਘ ਸੈਕਟਰੀ ਪੰਜਾਬ ਐਸ ਸੀ ਡਿਪਾਰਟਮੈਂਟ ਪੀਪੀਸੀਸੀ, ਬਲਵਿੰਦਰ ਕੁਮਾਰ ਬਜਾਜ ਚੇਅਰਮੈਨ ਐਸ. ਸੀ ਡਿਪਾਰਟਮੈਂਟ ਹਲਕਾ ਭੁਲੱਥ, ਬਾਬਾ ਵਿਜੇ ਕੁਮਾਰ ਵਾਇਸ ਚੇਅਰਮੈਨ ਐਸ.

Ad Position 21
No active advertisement
ਅਜੀਤ ਡੈਸਕ 17-10-2026
ਭੁਲੱਥ, 16 ਅਕਤੂਬਰ (ਮਨਜੀਤ ਸਿੰਘ ਰਤਨ)-ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਹਾਈਕਮਾਂਡ ਵੱਲੋਂ ਅਹਿਮ ਨਿਯੁਕਤੀ ਕੀਤੀ ਗਈ ਹੈ | ਹਲਕਾ ਫਗਵਾੜਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਅਜੀਤ ਸਿੰਘ ਘੁੰਮਣ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਹਲਕਾ ਭੁਲੱਥ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਅਧਿਕਾਰਤ ਪੱਤਰ ਜਾਰੀ ਕਰਦਿਆਂ ਸ੍ਰੀ ਅਜੀਤ ਸਿੰਘ ਘੁੰਮਣ ਨੂੰ ਮੁਬਾਰਕਬਾਦ ਦਿੱਤੀ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਉਮੀਦ ਪ੍ਰਗਟਾਈ ਕਿ ਸ੍ਰੀ ਘੁੰਮਣ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ | ਇਸ ਮੌਕੇ ਤੇ ਅਜੀਤ ਸਿੰਘ ਘੁੰਮਣ ਨੇ ਪ੍ਰਗਟ ਸਿੰਘ ਪ੍ਰਧਾਨ ਕਾਂਗਰਸ ਪੰਜਾਬ, ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਬਲਵਿੰਦਰ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਹ ਜ਼ਿੰਮੇਵਾਰੀ ਸੌਂਪੀ | ਇਸ ਮੌਕੇ ਤੇ ਚਰਨਜੀਤ ਸਿੰਘ ਚੇਅਰਮੈਨ ਐਸ ਸੀ ਡਿਪਾਰਟਮੈਂਟ ਜ਼ਿਲ੍ਹਾ ਕਪੂਰਥਲਾ, ਕਰਮਜੀਤ ਸਿੰਘ ਸੈਕਟਰੀ ਪੰਜਾਬ ਐਸ ਸੀ ਡਿਪਾਰਟਮੈਂਟ ਪੀਪੀਸੀਸੀ, ਬਲਵਿੰਦਰ ਕੁਮਾਰ ਬਜਾਜ ਚੇਅਰਮੈਨ ਐਸ. ਸੀ ਡਿਪਾਰਟਮੈਂਟ ਹਲਕਾ ਭੁਲੱਥ, ਬਾਬਾ ਵਿਜੇ ਕੁਮਾਰ ਵਾਇਸ ਚੇਅਰਮੈਨ ਐਸ. ਸੀ.ਡਿਪਾਰਟਮੈਂਟ ਕਪੂਰਥਲਾ, ਸੋਹਣ ਸਿੰਘ ਪਰਮਾਰ ਜ਼ਿਲ੍ਹਾ ਜਨਰਲ ਸੈਕਟਰੀ, ਵਿਨੋਦ ਸੋਂਧੀ ਸੈਕਟਰੀ ਐਸ.ਸੀ. ਡਿਪਾਰਟਮੈਂਟ ਜ਼ਿਲ੍ਹਾ ਕਪੂਰਥਲਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ਚੱਲ ਰਹੀ ਰਾਮਲੀਲ੍ਹਾ ਦੇ ਪੰਜਵੇਂ ਦਿਨ ਦਾ ਸਮਾਜ ਸੇਵੀ ਅਸ਼ੋਕ ਬਤਰਾ ਵਲੋਂ ਉਦਘਾਟਨ ਅਗਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖਮੀ
Ad Position 24