17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਝੋਟੇ ਦੀ ਹੱਤਿਆ ਦੇ ਰੋਸ ’ਚ ਬੇਗੋਵਾਲ ਵਿਖੇ ਪ੍ਰਦਰਸ਼ਨ

ਬੇਗੋਵਾਲ, 16 ਅਕਤੂਬਰ (ਸੁਖਜਿੰਦਰ ਸਿੰਘ)-ਬੀਤੇ ਦਿਨੀ ਮਾਨਸਾ ਵਿਖੇ ਸਮਾਜ ਸੇਵੀ ਤੇ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਝੋਟੇ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਤਹਿਤ ਬੀਤੇ ਦਿਨ ਬੇਗੋਵਾਲ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਤੇ ਧਾਰਮਿਕ ਆਗੂਆਂ ਦੇ ਸਹਿਯੋਗ ਨਾਲ ਬੇਗੋਵਾਲ ਪੂਰਨ ਤੌਰ ਤੇ ਬੰਦ ਰਿਹਾ | ਇਸ ਸਮੇਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਬੇਗੋਵਾਲ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟ ਕਰਦਿਆਂ ਪਰਵਿੰਦਰ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਸਮਰਥਨ ਦਿੱਤਾ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ | ਇਸ ਮੌਕੇ ਬਲਵਿੰਦਰ ਸਿੰਘ ਬਿੱਟੂ, ਰਜਿੰਦਰ ਸਿੰਘ ਲਾਡੀ, ਰਾਜ ਬਹਾਦਰ ਸਿੰਘ ਰਾਜਾ, ਕਮਲਜੀਤ ਸਿੰਘ ਤੁਲੀ, ਗੁਰਬਚਨ ਸਿੰਘ ਭੁੱਟੋ ਭੁੱਲਰ, ਸਰੂਪ ਸਿੰਘ ਖਾਸਰੀਆ, ਕੁਲਬੀਰ ਸਿੰਘ ਸਰਬਜੀਤ ਸਿੰਘ ਸਿਦੋਰੳ, ਸਤਵਿੰਦਰ ਸਿੰਘ ਬੱਸੀ, ਕੁਲਵੰਤ ਸਿੰਘ ਘੋਤੜਾ, ਦਿਲਰਾਜ ਸਿੰਘ ਰਾਜਨ, ਬਾਬਾ ਸੁਰਿੰਦਰ ਸਿੰਘ ਨੰਗਲ ਲੁਬਾਣਾ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 17-10-2026

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਸ ਪੰਜਾਬ ਵਲੋਂ ਬੰਦ ਦੇ ਸਮਰਥਨ ਵਿਚ ਰੋਸ ਮਾਰਚ ਅਗਲੀ ਖ਼ਬਰ ਰਾਸ਼ਟਰੀ ਅਲਪਸੰਖਿਅਕ ਰਾਖਵਾਂਕਰਨ ਮੋਰਚੇ ਦੀ ਮੀਟਿੰਗ
Ad Position 24