17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਚੰਨਣਵਿੰਡੀ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ)-ਖੇਤੀਬਾੜੀ ਵਿਭਾਗ ਸੁਲਤਾਨਪੁਰ ਲੋਧੀ ਵਲੋਂ ਪਿੰਡ ਚੰਨਣਵਿੰਡੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ | ਖੇਤੀਬਾੜੀ ਵਿਕਾਸ ਅਫ਼ਸਰ ਪਰਮਿੰਦਰ ਕੁਮਾਰ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਤੇ ਮਿੱਤਰ ਕੀੜਿਆਂ ਨੂੰ ਨੁਕਸਾਨ ਪਹੁੰਚਦਾ ਹੈ | ਖੇਤੀਬਾੜੀ ਵਿਸਥਾਰ ਅਫ਼ਸਰ ਡਾਕਟਰ ਜਸਪਾਲ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖੇਤ ਦੀ ਸਹੀ ਤਿਆਰੀ, ਢੁਕਵੀਂ ਕਿਸਮ ਦੀ ਚੋਣ, ਸਿਫਾਰਸ਼ਸ਼ੁਦਾ ਬੀਜ ਦਰ, ਬੀਜ ਸੋਧ, ਬਿਜਾਈ ਦੇ ਢੁਕਵੇਂ ਸਮੇਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਆਈ ਟੀ ਸੀ ਮਿਸ਼ਨ ਸੁਨਹਿਰਾ ਕੱਲ੍ਹ ਤਹਿਤ ਮਾਨਵ ਵਿਕਾਸ ਸੰਸਥਾਨ ਵਲੋਂ ਸੁਰਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਕਿਹਾ | ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਵਲੋਂ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮਾਨਵ ਵਿਕਾਸ ਸੰਸਥਾਨ ਵਲੋਂ ਗਗਨਦੀਪ ਸਿੰਘ, ਜਸਕਰਨ ਪ੍ਰੀਤ ਸਿੰਘ, ਬਚਿੱਤਰ ਸਿੰਘ, ਅਮਿਤੋਜ ਸਿੰਘ, ਕਿਸਾਨ ਆਗੂ ਬਲਦੇਵ ਸਿੰਘ, ਸਰਪੰਚ ਅਮਨਦੀਪ ਕੌਰ, ਰਣਜੀਤ ਸਿੰਘ ਦਾਰੇਵਾਲ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ, ਪਿਆਰਾ ਸਿੰਘ ਚੰਦੀ, ਅਵਤਾਰ ਸਿੰਘ, ਜਸਵਿੰਦਰ ਸਿੰਘ, ਬਿਕਰਮਜੀਤ ਸਿੰਘ, ਹਰਬੰਸ ਸਿੰਘ, ਬਲਦੇਵ ਸਿੰਘ, ਰੇਸ਼ਮ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ, ਚਰਨ ਸਿੰਘ, ਜਰਨੈਲ ਸਿੰਘ, ਮਹਿਤਾਬ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨਾਂ ਨੇ ਹਿੱਸਾ ਲਿਆ |

Ad Position 21
No active advertisement
ਅਜੀਤ ਡੈਸਕ 17-10-2026

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਅਤਿ ਨਿੰਦਣਯੋਗ-ਅਨਸਾਰੀ ਅਗਲੀ ਖ਼ਬਰ ਜਸਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
Ad Position 24