ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦਾ ਬਰਸੀ ਸਮਾਗਮ ਕੱਲ੍ਹ ਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਜਥੇ ਸੰਗਤਾਂ ਨੂੰ ਕੀਰਤਨ ਰਾਹੀਂ ਕਰਨਗੇ ਨਿਹਾਲ
ਭੁਲੱਥ, 16 ਅਕਤੂਬਰ (ਮਨਜੀਤ ਸਿੰਘ ਰਤਨ)-ਬ੍ਰਹਮ ਗਿਆਨੀ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦਾ ਸਾਲਾਨਾ ਬਰਸੀ ਸਮਾਗਮ ਕੱਲ੍ਹ 18 ਅਕਤੂਬਰ ਦਿਨ ਐਤਵਾਰ ਨੂੰ ਪਿੰਡ ਪੰਡੋਰੀ ਰਾਜਪੂਤਾਂ ਅਰਾਈਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਮਨਾਇਆ ਜਾ ਰਿਹਾ ਹੈ | ਸਮਾਗਮ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ 18 ਅਕਤੂਬਰ ਨੂੰ ਸਵੇਰੇ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਭਾਈ ਸੋਹਣ ਸਿੰਘ ਹੈੱਡ ਗ੍ਰੰਥੀ ਪੰਡੋਰੀ ਰਾਜਪੂਤਾਂ, ਭਾਈ ਨਿੰਦਰਪਾਲ ਸਿੰਘ ਹੈੱਡ ਗ੍ਰੰਥੀ ਡੇਰਾ ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ, ਭਾਈ ਹਰਜੀਤ ਸਿੰਘ ਕਥਾਵਾਚਕ ਪੰਡੋਰੀ ਰਾਜਪੂਤਾਂ, ਡਾਕਟਰ ਗੁਰਪ੍ਰੀਤ ਸਿੰਘ ਭੀਖੇ ਸ਼ਾਹ ਅਵਾਨ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਕੁਲਵਿੰਦਰ ਸਿੰਘ ਖਰੜ ਵਾਲੇ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਢਾਡੀ ਜਥਾ ਸਰੂਪ ਸਿੰਘ ਕਡਿਆਣਾ ਕਥਾ ਕੀਰਤਨ ਅਤੇ ਵਾਰਾਂ ਹੀ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ |