16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਿਮਰਨ ਸਾਹਿਤਕ ਮੰਚ ਵਲੋਂ 18 ਨੂੰ ਹੋਣ ਵਾਲਾ ਸਮਾਗਮ ਮੁਲਤਵੀ-ਸਰਹੱਦੀ

ਜਲੰਧਰ, 16 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 17-10-2026
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ) - ਸਿਮਰਨ ਸਾਹਿਤਕ ਮੰਚ ਵਲੋਂ 18 ਅਕਤੂਬਰ ਦਿਨ ਐਤਵਾਰ ਨੂੰ ਪੰਜਾਬ ਪ੍ਰੈਸ ਕਲੱਬ ਵਿਖੇ ਕਰਵਾਏ ਜਾਣ ਵਾਲਾ ‘ਸਿਮਰਨ’ ਦਾ ਸਲਾਨਾ ਸਮਾਗਮ ਸਮਾਜਿਕ ਰੁਝੇਵਿਆਂ ਕਰਕੇ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਅਦਾਰਾ ਸਿਮਰਨ ਦੇ ਮੁੱਖ ਸੰਪਾਦਕ ਬੇਅੰਤ ਸਿੰਘ ਸਰਹੱਦੀ ਨੇ ਜਾਣਕਾਰੀ ਦਿੱਤੀ ਕਿ ਧਾਰਮਿਕ ਅਤੇ ਸਾਹਿਤਕ ਪ੍ਰੋਗਰਾਮਾਂ ਦੇ ਰੁਝੇਵਿਆਂ ਅਤੇ ਤਿਉਹਾਰਾਂ ਦੇ ਦਿਨਾਂ ਨੂੰ ਧਿਆਨ ’ਚ ਰੱਖਦੇ ਹੋਏ, ਇਹ ਸਮਾਗਮ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਸ. ਸਰਹੱਦੀ ਨੇ ਕਿਹਾ ਕਿ ਜਲਦੀ ਹੀ ਨਵੀਂ ਤਰੀਕ ਰੱਖੀ ਜਾਵੇਗੀ ਅਤੇ ‘ਸਿਮਰਨ’ ਦੇ ਸੁਹਿਰਦ ਪਾਠਕਾਂ ਅਤੇ ਸਾਹਿਤਕ ਪ੍ਰੇਮੀਆਂ ਨੂੰ ਇਸ ਸੰਬੰਧੀ ਸੂਚਿਤ ਕਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਕਪੂਰਥਲਾ ਦੀ ਮੀਟਿੰਗ-ਵੱਖ-ਵੱਖ ਮਾਮਲਿਆਂ ਬਾਰੇ ਕੀਤਾ ਗਿਆ ਵਿਚਾਰ-ਵਟਾਂਦਰਾ ਜਨਮ ਦਿਨ ਮੁਬਾਰਕ ਅਗਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਵਲੋਂ ਪਾਰਟੀ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਤੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਤੇ...
Ad Position 24