18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਣਪਛਾਤੇ ਵਿਅਕਤੀਆਂ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ ਕੁੱਟਮਾਰ , ਇੱਕ ਨੌਜਵਾਨ ਦੀ ਮੌਤ

ਭੁਲੱਥ, 17 ਅਕਤੂਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ’ਤੇ ਪੈਂਦੇ ਪਿੰਡ ਬਜਾਜ ਵਿਖੇ ਇੱਟਾਂ (ਇੰਟਰਲੋਕ) ਬਣਾਉਣ ਦੀ ਫ਼ੈਕਟਰੀ ’ਚ ਕੰਮ ਕਰਦੇ ਤਿੰਨ ਮਜ਼ਦੂਰਾਂ ਦੀ ਅਣਪਛਾਤੇ ਵਿਅਕਤੀਆਂ ਵਲੋਂ ਫ਼ੈਕਟਰੀ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਤੇ ਕਿਸੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਤਿੰਨ ਪ੍ਰਵਾਸੀ ਮਜ਼ਦੂਰਾਂ ’ਚੋਂ 17 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ | ਇਸ ਘਟਨਾ ਬਾਰੇ ਜਦੋਂ ਐਸਐਚਓ ਭੁਲੱਥ ਹਰਜਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਫ਼ਿਲਹਾਲ ਇਸ ਮਾਮਲੇ ਦੀ ਹਾਲੇ ਤੱਕ ਜਾਂਚ ਚੱਲ ਰਹੀ ਹੈ | ਜਾਣਕਾਰੀ ਅਨੁਸਾਰ ਇੱਟਾਂ ਦੀ ਫ਼ੈਕਟਰੀ ’ਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਓਮਪਾਲ ਪੁੱਤਰ ਇਤਬਾਜ ਲਾਲ, ਰਾਜਕੁਮਾਰ ਪੁੱਤਰ ਇਤਬਾਜ਼ ਲਾਲ 17 ਸਾਲਾ ਨੌਜਵਾਨ ਰਾਜਨ ਕੁਮਾਰ ਪੁੱਤਰ ਰਾਜਕੁਮਾਰ ਜਿਨ੍ਹਾਂ ਦੀ ਅਣਪਛਾਤੇ ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਗਈ ਤੇ ਜ਼ਖਮੀ ਹਾਲਤ ਵਿਚ ਇਨ੍ਹਾਂ ਤਿੰਨਾਂ ਨੂੰ ਪਹਿਲਾਂ ਸਿਵਲ ਹਸਪਤਾਲ ਭੁਲੱਥ ਵਿਖੇ ਲਿਆਂਦਾ ਗਿਆ | ਬਾਅਦ ਵਿਚ ਡਾਕਟਰਾਂ ਵਲੋਂ ਜ਼ਖਮੀਆਂ ਦੀ ਹਾਲਤ ਗੰਭੀਰ ਦੇਖ ਕੇ ਕਪੂਰਥਲਾ ਸਿਵਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਜਿੱਥੇ ਪਹੁੰਚ ਕੇ 17 ਸਾਲਾਂ ਨੌਜਵਾਨ ਰਾਜਨ ਕੁਮਾਰ ਪੁੱਤਰ ਰਾਜਕੁਮਾਰ ਦੀ ਮੌਤ ਹੋ ਗਈ| ਐਸਐਚਓ ਭੁਲੱਥ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਖ਼ਬਰ ਲਿਖੇ ਜਾਣ ਤੱਕ ਇਸ ਮਾਮਲੇ ਦੀ ਜਾਂਚ ਚੱਲ ਰਹੀ ਸੀ | ਥਾਣਾ ਮੁਖੀ ਨੇ ਦੱਸਿਆ ਕਿ ਇਸ ਘਟਨਾ ਦੀ ਜ਼ਿੰਮੇਵਾਰ ਦੋਸ਼ੀਆਂ ਨੂੰ ਬਹੁਤ ਜਲਦ ਕਾਬੂ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

Ad Position 21
No active advertisement
ਸਰਬ ਮਲਟੀਪਲੈਕਸ ਸਿਨੇਮਾ 18-10-2026

Ad Position 22
No active advertisement
ਪਿਛਲੀ ਖ਼ਬਰ ਬਾਬਾ ਗਧੀਆ ਵਿਖੇ ਮਹਿਲਾ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਕਾਂਸੇ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਅਰਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ
Ad Position 24