18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੋਮ ਪ੍ਰਕਾਸ਼ ਵਲੋਂ ਭਾਜਪਾ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ, 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਜੁਟਣ ਦਾ ਸੱਦਾ

ਫਗਵਾੜਾ, 17 ਅਕਤੂਬਰ (ਹਰਜੋਤ ਸਿੰਘ ਚਾਨਾ)- ਭਾਰਤੀ ਜਨਤਾ ਪਾਰਟੀ ਵੱਲੋਂ ਬੀਤੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਕਪੂਰਥਲਾ ਦੀ ਟੀਮ ‘ਚ ਕੀਤੀਆਂ ਗਈਆਂ ਨਿਯੁਕਤੀਆਂ ਤੋਂ ਬਾਅਦ ਨਵ-ਨਿਯੁਕਤ ਅਹੁਦੇਦਾਰਾਂ ਨੇ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੋਮ ਪ੍ਰਕਾਸ਼ ਕੈਂਥ ਤੇ ਉਨ੍ਹਾਂ ਦੀ ਧਰਮ ਪਤਨੀ ਅਨੀਤਾ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ | ਇਸ ਮੌਕੇ ਸੋਮ ਪ੍ਰਕਾਸ਼ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨ ਦਾ ਸੱਦਾ ਦਿੱਤਾ | ਪਾਰਟੀ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਪੰਕਜ ਚਾਵਲਾ ਨੂੰ ਭਾਜਪਾ ਫਗਵਾੜਾ ਮੰਡਲ-1 ਦਾ ਪ੍ਰਧਾਨ, ਨਿਤਿਨ ਚੱਢਾ ਨੂੰ ਜ਼ਿਲ੍ਹਾ ਕਪੂਰਥਲਾ ਭਾਰਤੀ ਜਨਤਾ ਯੁਵਾ ਮੋਰਚਾ ਦਾ ਪ੍ਰਧਾਨ, ਨਿਤੇਸ਼ ਸ਼ਰਮਾ ਜੁਗਨੂੰ ਨੂੰ ਅਰਬਨ ਅਸਟੇਟ ਫਗਵਾੜਾ ਦਾ ਪ੍ਰਧਾਨ, ਰਮੇਸ਼ ਲਾਲ ਨੂੰ ਮੌਲੀ ਮੰਡਲ ਤੇ ਗਗਨ ਸੋਨੀ ਨੂੰ ਪਾਂਛਟ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸੋਮ ਪ੍ਰਕਾਸ਼ ਕੈਂਥ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਈ ਇਤਿਹਾਸਕ ਫ਼ੈਸਲੇ ਲੈ ਕੇ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਸੂਬਿਆਂ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਸਰਕਾਰੀ ਯੋਜਨਾਵਾਂ ਰਾਹੀਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਸੂਬੇ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਗਤੀ ਮਿਲੇਗੀ | ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਵਿਚ ਜੁਟਣ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕਿਹਾ | ਨਵ-ਨਿਯੁਕਤ ਅਹੁਦੇਦਾਰਾਂ ਨੇ ਭਰੋਸਾ ਦਿੱਤਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ਨੂੰ ਕਾਇਮ ਰੱਖਣ ਲਈ ਪੂਰੀ ਮਿਹਨਤ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਕੰਮ ਕਰਨਗੇ | ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਸੋਮ ਪ੍ਰਕਾਸ਼ ਅਤੇ ਅਨੀਤਾ ਸੋਮ ਪ੍ਰਕਾਸ਼ ਦਾ ਮੂੰਹ ਮਿੱਠਾ ਕਰਵਾਇਆ | ਸਮਾਗਮ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਵੱਡੀ ਗਿਣਤੀ ਹਾਜ਼ਰ ਸੀ |

Ad Position 21
No active advertisement
ਅਜੀਤ ਡੈਸਕ 18-10-2026

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ ਗਰੁੱਪ) ਦੀ ਮੀਟਿੰਗ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਨੇ ਜੇਲ੍ਹ ਅਧਿਕਾਰੀਆਂ ’ਤੇ ਕੀਤੀ ਹਮਲੇ ਦੀ ਕੋਸ਼ਿਸ਼
Ad Position 24