18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹਰੇਕ ਵਿਅਕਤੀ ਨੂੰ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ-ਡਾ. ਰਜੇਸ਼ ਗਰੋਵਰ

ਕਪੂਰਥਲਾ, 17 ਅਕਤੂਬਰ (ਅਮਰਜੀਤ ਕੋਮਲ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦੇ 29ਵੇਂ ਸਥਾਪਨਾ ਦਿਵਸ ’ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਾ. ਰਜੇਸ਼ ਗਰੋਵਰ ਡਾਇਰੈਕਟਰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਨੇ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖ਼ੂਨ ਦਾਨ ਕਰਨ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਖ਼ੂਨਦਾਨ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਨੁੱਖੀ ਜਾਨਾਂ ਦੇ ਬਚਾਅ ਤੇ ਖ਼ੂਨ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ | ਡਾ.

Ad Position 21
No active advertisement
ਅਜੀਤ ਡੈਸਕ 18-10-2026
ਕਪੂਰਥਲਾ, 17 ਅਕਤੂਬਰ (ਅਮਰਜੀਤ ਕੋਮਲ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦੇ 29ਵੇਂ ਸਥਾਪਨਾ ਦਿਵਸ ’ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਾ. ਰਜੇਸ਼ ਗਰੋਵਰ ਡਾਇਰੈਕਟਰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਨੇ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖ਼ੂਨ ਦਾਨ ਕਰਨ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਖ਼ੂਨਦਾਨ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਨੁੱਖੀ ਜਾਨਾਂ ਦੇ ਬਚਾਅ ਤੇ ਖ਼ੂਨ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ | ਡਾ. ਗਰੋਵਰ ਨੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸੇਵਾ ਲਈ ਮਹਾ ਦਾਨ ਹੈ | ਉਨ੍ਹਾਂ ਹਰੇਕ ਵਿਅਕਤੀ ਨੂੰ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ | ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਡਾ. ਮਨੀਸ਼ ਸੋਇਨ ਨੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਨਿਰੰਤਰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ‘ਤੇ ਜ਼ੋਰ ਦਿੱਤਾ | ਕੈਂਪ ਵਿਚ ਸਿਵਲ ਹਸਪਤਾਲ ਕਪੂਰਥਲਾ ਦੀ ਟੀਮ ਦੀ ਦੇਖ ਰੇਖ ਹੇਠ ਸਾਇੰਸ ਸਿਟੀ ਦੇ ਸਟਾਫ਼ ਮੈਂਬਰਾਂ ਸਮੇਤ 50 ਤੋਂ ਵੱਧ ਵਿਅਕਤੀਆਂ ਨੇ ਖ਼ੂਨ ਦਾਨ ਕਰਕੇ ਇਸ ਨੇਕ ਕੰਮ ਵਿਚ ਯੋਗਦਾਨ ਪਾਇਆ|
Ad Position 22
No active advertisement
ਪਿਛਲੀ ਖ਼ਬਰ ਲਾਵਾਰਸ ਕੁੱਤੇ ਦੇ ਹਮਲੇ ਕਾਰਨ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਸਮਾਗਮ 23 ਤੋਂ ਸ਼ੁਰੂ-ਪ੍ਰੀਤਪਾਲ ਸਿੰਘ ਸੋਨੂੰ
Ad Position 24