18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਨੰਦ ਕਾਲਜ ਦੀ ਵਿਦਿਆਰਥਣ ਮੁਸਕਾਨਪ੍ਰੀਤ ਨੇ ਅੰਤਰ ਕਾਲਜ ਫ਼ੈਸ਼ਨ ਸ਼ੋਅ ’ਚ ਬੈਸਟ ਮਾਡਲ ਦਾ ਖ਼ਿਤਾਬ ਜਿੱਤਿਆ

ਕਪੂਰਥਲਾ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਕਪੂਰਥਲਾ ਦੇ ਪਹਿਲੇ ਸਮੈਸਟਰ ਦੀ ਵਿਦਿਆਰਥਣ ਮੁਸਕਾਨਪ੍ਰੀਤ ਕੌਰ ਨੇ ਸੀ. ਟੀ.

Ad Position 21
No active advertisement
ਅਜੀਤ ਡੈਸਕ 18-10-2026
ਕਪੂਰਥਲਾ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਕਪੂਰਥਲਾ ਦੇ ਪਹਿਲੇ ਸਮੈਸਟਰ ਦੀ ਵਿਦਿਆਰਥਣ ਮੁਸਕਾਨਪ੍ਰੀਤ ਕੌਰ ਨੇ ਸੀ.ਟੀ. ਇੰਸਟੀਚਿਊਟ ਸ਼ਾਹਪੁਰ ਕੈਂਪਸ ਵਿਚ ਲਗਾਏ ਗਏ ਅੰਤਰ ਕਾਲਜ ਫ਼ੈਸ਼ਨ ਸ਼ੋਅ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੈੱਸਟ ਮਾਡਲ ਦਾ ਖ਼ਿਤਾਬ ਜਿੱਤਿਆ | ਇੱਥੇ ਵਰਨਣਯੋਗ ਹੈ ਕਿ ਇਸ ਅੰਤਰ ਕਾਲਜ ਫ਼ੈਸ਼ਨ ਸ਼ੋਅ ਵਿਚ ਕਾਲਜ ਦੀਆਂ ਹੋਰ ਵਿਦਿਆਰਥਣਾਂ ਨੇ ਵੀ ਭਾਗ ਲਿਆ ਸੀ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਜੇਤੂ ਵਿਦਿਆਰਥਣ ਮੁਸਕਾਨਪ੍ਰੀਤ ਸਮੇਤ ਹੋਰ ਵਿਦਿਆਰਥਣਾਂ ਨੂੰ ਵੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਕਿਤਾਬੀ ਗਿਆਨ ਦੇ ਨਾਲ-ਨਾਲ ਇਸ ਤਰ੍ਹਾਂ ਦੀਆਂ ਰਚਨਾਤਮਕ ਤੇ ਸੰਸਕ੍ਰਿਤ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ | ਉਨ੍ਹਾਂ ਮੁਸਕਾਨਪ੍ਰੀਤ ਦੀ ਸਫ਼ਲਤਾ ਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ ਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਅਧਿਆਪਕਾਂ ਸਿਰ ਬੰਨਿਆ ਤੇ ਭਵਿੱਖ ਵਿਚ ਉਨ੍ਹਾਂ ਨਾ ਸਬੰਧਿਤ ਵਿਦਿਆਰਥਣਾਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਸਟਰ ਬਲਦੇਵ ਰਾਜ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਨਿਯੁਕਤੀ ਉਪਰੰਤ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਅਤੇ ਮਾਤ... ਅਗਲੀ ਖ਼ਬਰ ਪੇ੍ਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਈ ਗਈ ਇਨ ਹਾਊਸ ਪਿਕਨਿਕ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਦਾ ਆਨੰ...
Ad Position 24