18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਸੁਭਾਨਪੁਰ, 17 ਅਕਤੂਬਰ (ਸਤਨਾਮ ਸਿੰਘ) ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ.

Ad Position 21
No active advertisement
ਅਜੀਤ ਡੈਸਕ 18-10-2026
ਸੁਭਾਨਪੁਰ, 17 ਅਕਤੂਬਰ (ਸਤਨਾਮ ਸਿੰਘ) ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਏ. ਐਸ.ਆਈ ਰਾਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਹਮੀਰਾ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਏ. ਐਸ. ਆਈ. ਰਜਿੰਦਰ ਸਿੰਘ ਨੂੰ ਇਤਲਾਹ ਦਿੱਤੀ ਕੇ ਕਸ਼ਮੀਰ ਕੌਰ ਪਤਨੀ ਵਲੈਤ ਸਿੰਘ ਵਾਸੀ ਪਿੰਡ ਲੱਖਣ ਖੋਲ੍ਹੇ ਥਾਣਾ ਸੁਭਾਨਪੁਰ ਜੋ ਨਸ਼ੇ ਵੇਚਦੀ ਹੈ | ਅੱਜ ਵੀ ਡੇਰੇ ਲੱਖਣ ਖੋਲ੍ਹੇ ਦੇ ਨਜ਼ਦੀਕ ਨਸ਼ੀਲਾ ਪਦਾਰਥ ਰੱਖ ਕੇ ਆਪਣੇ ਗਾਹਕਾਂ ਦੀ ਉਡੀਕ ਕਰ ਰਹੀ ਹੈ | ਅਗਰ ਹੁਣੇ ਰੇਡ ਮਾਰੀ ਜਾਵੇ ਤਾਂ ਉਕਤ ਔਰਤ ਕਾਬੂ ਆ ਸਕਦੀ ਹੈ | ਪੁਲਿਸ ਪਾਰਟੀ ਨੇ ਛਾਪੇਮਾਰੀ ਦੌਰਾਨ ਲੇਡੀਜ਼ ਪੁਲਿਸ ਦੀ ਮਦਦ ਨਾਲ ਕਸ਼ਮੀਰ ਕੌਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਕਥਿਤ ਤੌਰ ਤੇ 70 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਅਭਿਰਾਜਪਾਲ ਸਿੰਘ ਨੇ ਕਰਾਟੇ ’ਚ ਰਾਜ ਪੱਧਰ ’ਤੇ ਹਾਸਿਲ ਕੀਤਾ ਤੀਜਾ ਸਥਾਨ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਇਕ ਵਿਅਕਤੀ ਜ਼ਖਮੀ
Ad Position 24