18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਮਾਪੇ ਅਧਿਆਪਕ ਮਿਲਣੀ

ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ਮਾਪੇ- ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪੇ ਸ਼ਾਮਿਲ ਹੋਏ | ਇਸ ਮੀਟਿੰਗ ਦਾ ਮੁੱਖ ਉਦੇਸ਼ ਟਰਮ-ਵਨ ਦੀ ਪ੍ਰੀਖਿਆ ਦੇ ਨਤੀਜਿਆਂ ਨੂੰ ਮਾਪਿਆਂ ਦੇ ਨਾਲ ਸਾਂਝਾ ਕਰਨਾ ਸੀ | ਅਧਿਆਪਕਾਂ ਵੱਲੋਂ ਪ੍ਰੀਖਿਆ ਵਿਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਦੇ ਨਾਲ-ਨਾਲ ਆਉਣ ਵਾਲੀ ਸਾਲਾਨਾ ਪ੍ਰੀਖਿਆ ਤੋਂ ਵੀ ਜਾਣੂ ਕਰਵਾਇਆ ਗਿਆ ਤਾਂ ਜੋ ਵਿਦਿਆਰਥੀ ਆਉਣ ਵਾਲੀ ਸਾਲਾਨਾ ਪ੍ਰੀਖਿਆ ਲਈ ਹੋਰ ਵੀ ਮਿਹਨਤ ਕਰਨ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਇੰਜ.

Ad Position 21
No active advertisement
ਅਜੀਤ ਡੈਸਕ 18-10-2026
ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ਮਾਪੇ- ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪੇ ਸ਼ਾਮਿਲ ਹੋਏ | ਇਸ ਮੀਟਿੰਗ ਦਾ ਮੁੱਖ ਉਦੇਸ਼ ਟਰਮ-ਵਨ ਦੀ ਪ੍ਰੀਖਿਆ ਦੇ ਨਤੀਜਿਆਂ ਨੂੰ ਮਾਪਿਆਂ ਦੇ ਨਾਲ ਸਾਂਝਾ ਕਰਨਾ ਸੀ | ਅਧਿਆਪਕਾਂ ਵੱਲੋਂ ਪ੍ਰੀਖਿਆ ਵਿਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਦੇ ਨਾਲ-ਨਾਲ ਆਉਣ ਵਾਲੀ ਸਾਲਾਨਾ ਪ੍ਰੀਖਿਆ ਤੋਂ ਵੀ ਜਾਣੂ ਕਰਵਾਇਆ ਗਿਆ ਤਾਂ ਜੋ ਵਿਦਿਆਰਥੀ ਆਉਣ ਵਾਲੀ ਸਾਲਾਨਾ ਪ੍ਰੀਖਿਆ ਲਈ ਹੋਰ ਵੀ ਮਿਹਨਤ ਕਰਨ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਸਕੂਲ ਡਾਇਰੈਕਟਰ ਇੰਜ: ਹਰਨਿਆਮਤ ਕੌਰ ਵੱਲੋਂ ਵੀ ਵਿਦਿਆਰਥੀਆਂ ਨੂੰ ਵਧੀਆ ਨਤੀਜਿਆਂ ਲਈ ਵਧਾਈ ਦਿੱਤੀ ਅਤੇ ਆਉਣ ਵਾਲੀ ਸਾਲਾਨਾ ਪ੍ਰੀਖਿਆ ਲਈ ਹੋਰ ਵੀ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਭਾਜਪਾ ਆਗੂ ਕਨਵੀਨਰ ਰਮੇਸ਼ ਚੰਦਰ ਸ਼ਰਮਾ ਕਾਰਜਕਾਰਨੀ ਮੈਂਬਰ ਪੰਜਾਬ ਨਿਯੁਕਤ: ਗੋਰਾ ਗਿੱਲ ਅਗਲੀ ਖ਼ਬਰ ਖੈੜਾ ਬ੍ਰਦਰਜ਼ ਵਲੋਂ ਖੈੜਾ ਦੋਨਾ ਵਿਚ 59ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਅੱਜ
Ad Position 24