18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਰੇਲਵੇ ਪਲੇਟਫ਼ਾਰਮ ਦੇ ਸੁੰਦਰੀਕਰਨ ਦੇ ਦਾਅਵਿਆਂ ਵਿਚਕਾਰ ਐਸਕੇਲੇਟਰ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

ਫਗਵਾੜਾ, 17 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਰੇਲਵੇ ਸਟੇਸ਼ਨ ਦੇ ਸੁੰਦਰੀਕਰਨ ਅਤੇ ਵਿਕਾਸ ਨੂੰ ਲੈ ਕੇ ਕੇਂਦਰ ਸਰਕਾਰ ਤੇ ਭਾਜਪਾ ਆਗੂਆਂ ਵਲੋਂ ਕੀਤੇ ਜਾ ਰਹੇ ਦਾਅਵਿਆਂ ਵਿਚਕਾਰ ਯਾਤਰੀਆਂ ਦੀਆਂ ਬੁਨਿਆਦੀ ਸਹੂਲਤਾਂ ਦਾ ਮੁੱਦਾ ਉੱਭਰ ਕੇ ਸਾਹਮਣੇ ਆਇਆ ਹੈ | ਬਲਾਕ ਕਾਂਗਰਸ ਫਗਵਾੜਾ ਦੇ ਸਾਬਕਾ ਪ੍ਰਧਾਨ ਤੇ ਕੌਂਸਲਰ ਮੁਨੀਸ਼ ਪ੍ਰਭਾਕਰ ਨੇ ਰੇਲਵੇ ਸਟੇਸ਼ਨ ’ਤੇ ਐਸਕੇਲੇਟਰ ਦੀ ਸਹੂਲਤ ਨਾ ਹੋਣ ਕਾਰਨ ਬਜ਼ੁਰਗਾਂ, ਬਿਮਾਰਾਂ, ਦਿਵਿਆਂਗਾਂ ਅਤੇ ਗਰਭਵਤੀ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਵੱਲ ਧਿਆਨ ਦਿਵਾਉਂਦਿਆਂ ਇਸ ਸਹੂਲਤ ਨੂੰ ਜਲਦ ਤੋਂ ਜਲਦ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨਾਂ ਦੇ ਵਿਕਾਸ ਦਾ ਮਕਸਦ ਸਿਰਫ਼ ਇਮਾਰਤਾਂ ਦਾ ਸੁੰਦਰੀਕਰਨ ਕਰਨਾ ਨਹੀਂ, ਸਗੋਂ ਯਾਤਰੀਆਂ ਨੂੰ ਸੁਰੱਖਿਅਤ ਤੇ ਸੁਖਾਲਾ ਸਫ਼ਰ ਮੁਹੱਈਆ ਕਰਵਾਉਣਾ ਵੀ ਹੋਣਾ ਚਾਹੀਦਾ ਹੈ | ਜੇਕਰ ਇੱਕ ਪਲੇਟਫਾਰਮ ਤੋਂ ਦੂਜੇ ਪਲੇਟਫਾਰਮ ’ਤੇ ਜਾਣ ਲਈ ਯਾਤਰੀਆਂ ਨੂੰ ਲੰਬੀਆਂ ਪੌੜੀਆਂ ਚੜ੍ਹਨੀਆਂ ਪੈਣ ਤੇ ਉਨ੍ਹਾਂ ਦੀ ਮਦਦ ਲਈ ਐਸਕੇਲੇਟਰ ਵਰਗੀ ਸਹੂਲਤ ਹੀ ਨਾ ਹੋਵੇ, ਤਾਂ ਅਜਿਹੇ ਵਿਕਾਸ ’ਤੇ ਸਵਾਲ ਚੁੱਕਿਆ ਜਾਣਾ ਸੁਭਾਵਿਕ ਹੈ | ਉਨ੍ਹਾਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਅਪੀਲ ਕੀਤੀ ਕਿ ਉਹ ਇਸ ਸਮੱਸਿਆ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਫਗਵਾੜਾ ਰੇਲਵੇ ਸਟੇਸ਼ਨ ‘ਤੇ ਐਸਕੇਲੇਟਰ ਲਗਾਉਣ ਲਈ ਲੋੜੀਂਦੇ ਕਦਮ ਚੁੱਕਣ |

Ad Position 21
No active advertisement
ਅਜੀਤ ਡੈਸਕ 18-10-2026

Ad Position 22
No active advertisement
ਪਿਛਲੀ ਖ਼ਬਰ ਮਾਂਗੇਵਾਲ ਵਿਖੇ ਸਾਲਾਨਾ ਜਾਗਰਣ ਕਰਵਾਇਆ ਅਗਲੀ ਖ਼ਬਰ ਬਾਬਾ ਮਸਤੂ ਸ਼ਾਹ ਦਾ 20ਵਾਂ ਦੋ ਰੋਜ਼ਾ ਸਾਲਾਨਾ ਮੇਲਾ 24 ਤੋਂ
Ad Position 24