ਸੁਖਵੰਤ ਸਿੰਘ ਪੱਡਾ ਨੂੰ ਕਿਸਾਨ ਵਿੰਗ ਦਾ ਸੂਬਾ ਮੀਤ ਪ੍ਰਧਾਨ ਬਣਾਉਣ ਦਾ ਸਵਾਗਤ
ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਦੁਆਬਾ ਜੋਨ ਦੇ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੂੰ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਵੱਲੋਂ ਸੂਬੇ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਹੈ | ਬਲਾਕ ਪ੍ਰਧਾਨ ਸੁਲਤਾਨਪੁਰ ਲੋਧੀ ਕਿਸਾਨ ਵਿੰਗ ਮੇਜਰ ਸਿੰਘ ਸਰਪੰਚ ਜੈਨਪੁਰ ਅਤੇ ਚੇਅਰਮੈਨ ਸੀ ਐਮ ਐਸ ਗੁਰਚਰਨ ਸਿੰਘ ਬਿੱਟੂ ਜੈਨਪੁਰ ਨੇ ਸੁਖਵੰਤ ਸਿੰਘ ਪੱਡਾ ਦੀ ਨਿਯੁਕਤੀ ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਹੈ | ਉਹਨਾਂ ਕਿਹਾ ਕਿ ਸੁਖਵੰਤ ਸਿੰਘ ਪੱਡਾ ਦੀ ਕਾਰਗੁਜ਼ਾਰੀ ਵੇਖ ਕੇ ਪਾਰਟੀ ਵੱਲੋਂ ਉਹਨਾਂ ਨੂੰ ਮਾਨ ਬਖ਼ਸ਼ਿਆ ਗਿਆ ਹੈ | ਉਹਨਾਂ ਕਿਹਾ ਕਿ ਸੁਖਵੰਤ ਸਿੰਘ ਪੱਡਾ ਨੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਦੁਆਬਾ ਜੋਨ ਦੇ ਪ੍ਰਧਾਨ ਹੁੰਦਿਆਂ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਸਰਕਾਰ ਤੱਕ ਪਹੁੰਚਾਇਆ | ਉਹਨਾਂ ਦਾਅਵਾ ਕੀਤਾ ਕਿ ਸੁਖਵੰਤ ਸਿੰਘ ਪੱਡਾ ਕਿਸਾਨ ਵਿੰਗ ਨੂੰ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰਨ ਲਈ ਪਹਿਲਕਦਮੀ ਕਰਨਗੇ | ਸੁਖਵੰਤ ਸਿੰਘ ਪੱਡਾ ਦੀ ਨਿਯੁਕਤੀ ਦਾ ਸਵਾਗਤ ਕਰਨ ਵਾਲਿਆਂ ਵਿਚ ਗੁਰਚਰਨ ਸਿੰਘ ਬਿੱਟੂ ਪ੍ਰਧਾਨ ਕੋਆਪਰੇਟਿਵ ਮਾਰਕੀਟਿੰਗ ਸੋਸਾਇਟੀ ਸੁਲਤਾਨਪੁਰ ਲੋਧੀ, ਸਰਪੰਚ ਮੇਜਰ ਸਿੰਘ ਪ੍ਰਧਾਨ ਕਿਸਾਨ ਵਿੰਗ ਸੁਲਤਾਨਪੁਰ ਲੋਧੀ, ਹਰਜੀਤ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਮਨਜੀਤ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਮਿੰਟੂ, ਅਵਤਾਰ ਸਿੰਘ ਰੰਧਾਵਾ, ਸਰਵਣ ਸਿੰਘ ਪ੍ਰਧਾਨ, ਗੁਰਦੀਪ ਸਿੰਘ ਲਾਡੀ, ਅਮਰਜੀਤ ਸਿੰਘ ਪ੍ਰਧਾਨ, ਹਰਫੂਲ ਸਿੰਘ, ਸੁਖਵਿੰਦਰ ਸਿੰਘ ਠੇਕੇਦਾਰ, ਲਖਵਿੰਦਰ ਸਿੰਘ ਲੱਖਾ, ਪਰਮਜੀਤ ਸਿੰਘ ਮਨੀਲਾ ਆਦਿ ਵੀ ਸ਼ਾਮਿਲ ਹਨ |
ਆ
ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਨਵਨਿਯੁਕਤ ਸੂਬਾ ਮੀਤ ਪ੍ਰਧਾਨ ਸੁਖਵੰਤ ਸਿੰਘ ਪੱਡਾ, ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਸਰਪੰਚ ਮੇਜਰ ਸਿੰਘ ਜੈਨਪੁਰ |
18-10-2026