ਪਿੰਡ ਸੰਗਤਪੁਰ ਵਿਖੇ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਵਲੋਂ ਆਮ ਆਦਮੀ ਕਲੀਨਿਕ ਦੀ ਨਵੀਂ ਉਸਾਰੀ ਇਮਾਰਤ ਦਾ ਉਦਘਾਟਨ
ਫਗਵਾੜਾ, 17 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸੰਗਤਪੁਰ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਦੀ ਨਵੀਂ ਅਪਗੇ੍ਰਡ ਇਮਾਰਤ ਦਾ ਉਦਘਾਟਨ ਐੱਸ. ਡੀ.
ਫਗਵਾੜਾ, 17 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸੰਗਤਪੁਰ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਦੀ ਨਵੀਂ ਅਪਗੇ੍ਰਡ ਇਮਾਰਤ ਦਾ ਉਦਘਾਟਨ ਐੱਸ.ਡੀ.ਐੱਮ. ਡਾ. ਨਵਜੋਤ ਸ਼ਰਮਾ ਵੱਲੋਂ ਕੀਤਾ ਗਿਆ | ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਆਪਣੇ ਨੇੜੇ ਹੀ ਵਧੀਆ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਉਨ੍ਹਾਂ ਨੂੰ ਮੁੱਢਲੇ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਘੱਟ ਪਵੇਗੀ | ਸਰਪੰਚ ਤਜਿੰਦਰ ਨਾਗਰਾ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਪਗੇ੍ਰਡ ਆਮ ਆਦਮੀ ਕਲੀਨਿਕ ਪਿੰਡ ਵਾਸੀਆਂ ਲਈ ਲਾਹੇਵੰਦ ਸਾਬਤ ਹੋਵੇਗਾ | ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਵਿਅਕਤੀ ਦੀ ਮੁੱਢਲੀ ਲੋੜ ਹਨ ਅਤੇ ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵਚਨਬੱਧ ਹੈ | ਉਹਨਾਂ ਕਿਹਾ ਕਿ ਨਵੀਂ ਇਮਾਰਤ ਵਿਚ ਆਧੁਨਿਕ ਸੁਵਿਧਾਵਾਂ ਵਾਲੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਨਾਲ ਪਿੰਡ ਦੇ ਲੋਕਾਂ ਨੂੰ ਆਪਣੇ ਇਲਾਕੇ ਵਿਚ ਹੀ ਵਧੀਆ ਸਿਹਤ ਸਹੂਲਤਾਂ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ | ਇਸ ਮੌਕੇ ਗੱਲਬਾਤ ਕਰਦਿਆਂ ਪੀ.ਡਬਲਯੂ.ਡੀ. ਫਗਵਾੜਾ ਦੇ ਜੇਈ ਜਤਿੰਦਰ ਸਿੰਘ ਅਤੇ ਐਸ.ਡੀ.ਓ. ਸੁਰਿੰਦਰ ਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ 23 ਲੱਖ 60 ਹਜ਼ਾਰ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਸੀ | ਇਸ ਮੌਕੇ ਰਾਜਵਿੰਦਰ ਟੋਨੀ, ਰਾਮ ਲੁਭਾਇਆ, ਦਿਲਬਾਗ ਸਿੰਘ, ਲਾਡੀ ਬੀ.ਐੱਸ.ਐੱਨ.ਐੱਲ., ਸਤਵੀਰ ਵਾਲੀਆ, ਠੇਕੇਦਾਰ ਅਮਰਪ੍ਰੀਤ ਸਿੰਘ ਜਲੰਧਰ ਅਤੇ ਮੇਜਰ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ |