17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰੂ ਅਮਰਦਾਸ ਪਬਲਿਕ ਸਕੂਲ ਦੀ ਤਰੁਨਪ੍ਰੀਤ ਕੌਰ ਜ਼ਿਲ੍ਹਾ ਪੱਧਰੀ ਕਵਿਤਾ ਉਚਾਰਨ ਮੁਕਾਬਲੇ ’ਚ ਤੀਜੇ ਸਥਾਨ ’ਤੇ ਰਹੀ

ਕਪੂਰਥਲਾ, 17 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 18-10-2026
ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਵਿਦਿਆਰਥਣ ਤਰੁਨਪ੍ਰੀਤ ਕੌਰ ਨੇ ਬੀਤੇ ਦਿਨ ਏ.ਪੀ.ਜੀ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਉਚਾਰਣ ਦੇ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਕਪੂਰਥਲਾ, ਜਲੰਧਰ ਤੇ ਫਗਵਾੜਾ ਦੇ ਵੱਡੀ ਗਿਣਤੀ ਵਿਚ ਸਕੂਲਾਂ ਨੇ ਭਾਗ ਲਿਆ ਸੀ | ਇਸ ਮੁਕਾਬਲੇ ਵਿਚ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਇਕ ਚੰਗੇ ਬੁਲਾਰੇ ਹੋਣ ਦਾ ਸਬੂਤ ਦੇ ਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਸਕੂਲ ਦੇ ਅਕਾਦਮਿਕ ਕੋਆਰਡੀਨੇਟਰ ਰਮਨਦੀਪ ਸਿੰਘ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਸਕੂਲ ਦੀ ਵਿਦਿਆਰਥਣ ਜ਼ਿਲ੍ਹਾ ਪੱਧਰੀ ਇਸ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਿਚ ਸਫ਼ਲ ਰਹੀ |
Ad Position 22
No active advertisement
ਪਿਛਲੀ ਖ਼ਬਰ ਉਲੰਪੀਅਨ ਕ੍ਰਿਸ਼ਨ ਬੀ ਪਾਠਕ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ’ਚ ਹੋਈ ਮੈਗਾ ਮਾਪੇ ਅਧਿਆਪਕ ਮਿਲਣੀ ਅਗਲੀ ਖ਼ਬਰ ਪਿੰਡ ਸੰਗਤਪੁਰ ਵਿਖੇ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਵਲੋਂ ਆਮ ਆਦਮੀ ਕਲੀਨਿਕ ਦੀ ਨਵੀਂ ਉਸਾਰੀ ਇਮਾਰਤ ਦਾ ਉਦਘਾਟਨ
Ad Position 24