17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਉਲੰਪੀਅਨ ਕ੍ਰਿਸ਼ਨ ਬੀ ਪਾਠਕ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ’ਚ ਹੋਈ ਮੈਗਾ ਮਾਪੇ ਅਧਿਆਪਕ ਮਿਲਣੀ

ਕਪੂਰਥਲਾ, 17 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 18-10-2026
ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਓਲੰਪੀਅਨ ਕ੍ਰਿਸ਼ਨ ਬੀ ਪਾਠਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ਵਿਚ ਮੈਗਾ ਮਾਪੇ ਅਧਿਆਪਕ ਮਿਲਣੀ ਸਕੂਲ ਦੀ ਕਾਰਜਕਾਰੀ ਪਿ੍ੰਸੀਪਲ ਸੁਨੀਲ ਬਜਾਜ ਦੀ ਅਗਵਾਈ ਵਿਚ ਹੋਈ | ਜਿਸ ਵਿਚ 6ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ 85 ਪ੍ਰਤੀਸ਼ਤ ਮਾਪਿਆਂ ਨੇ ਸ਼ਿਰਕਤ ਕੀਤੀ | ਉਨ੍ਹਾਂ ਸਕੂਲ ਦੇ ਅਧਿਆਪਕਾਂ ਕੋਲੋਂ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਤੇ ਸਤੰਬਰ ਮਹੀਨੇ ਵਿਚ ਹੋਈ ਪ੍ਰੀਖਿਆ ਵਿਚ ਪ੍ਰਾਪਤ ਕੀਤੇ ਅੰਕਾਂ ਬਾਰੇ ਜਾਣਕਾਰੀ ਹਾਸਲ ਕੀਤੀ | ਮਾਪੇ ਅਧਿਆਪਕ ਮਿਲਣੀ ਵਿਚ ਬੱਚਿਆਂ ਦੇ ਮਾਪਿਆਂ ਨੇ ਸਰਕਾਰ ਵਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਨੇ ਸਕੂਲਾਂ ਵਿਚ ਸਿੱਖਿਆ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕੀਤਾ | ਇਸ ਮਿਲਣੀ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਵਿਚ ਸਕੂਲ ਦੀ ਸੀਨੀਅਰ ਲੈਕਚਰਾਰ ਸੁਨੀਤਾ ਜੁਲਕਾ, ਮਹੇਸ਼ ਕੁਮਾਰ, ਜਮਾਤ ਇੰਚਾਰਜ ਲੈਕਚਰਾਰ ਕਪਿਲ ਲੂੰਬਾ, ਰਮਨਦੀਪ ਕੌਰ, ਮਨਜੀਤ ਕੌਰ, ਮੋਨਿਕਾ ਬੱਤਰਾ, ਤਰੁਨਜੀਤ ਸਿੰਘ, ਕੁਲਵਿੰਦਰ ਕੌਰ, ਸੁਖਪ੍ਰੀਤ ਕੌਰ, ਅਮਨਦੀਪ ਕੌਰ, ਦਵਿੰਦਰ ਕੁਮਾਰ, ਦੀਪਕ ਕੁਮਾਰ, ਸੰਗੀਤਾ ਰਾਣੀ, ਨਵਪ੍ਰੀਤ ਸਿੰਘ, ਅਮਰੀਕ ਸਿੰਘ ਤੇ ਵਿਵੇਕ ਕੁਮਾਰ ਨੇ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਸਕਸ਼ਮ ਸੇਠੀ ਨੇ ਚੌਕਬਾਲ ਨੈਸ਼ਨਲ ਜੇਤੂ ਖੇਡ ਕੇ ਸਕੂਲ ਦਾ ਨਾਂਅ ਰੌਸ਼ਨ... ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਤਰੁਨਪ੍ਰੀਤ ਕੌਰ ਜ਼ਿਲ੍ਹਾ ਪੱਧਰੀ ਕਵਿਤਾ ਉਚਾਰਨ ਮੁਕਾਬਲੇ ’ਚ ਤੀਜੇ ਸਥਾਨ ’ਤੇ ਰਹੀ
Ad Position 24