17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

‘ਆਪ’ ਹਾਈਕਮਾਨ ਵਲੋਂ ਉੱਘੇ ਕਾਰੋਬਾਰੀ ਦਵਿੰਦਰਪਾਲ ਸਿੰਘ ਰੰਗਾ ਕਪੂਰਥਲਾ ਹਲਕੇ ਦੇ ਇੰਚਾਰਜ ਨਿਯੁਕਤ

ਕਪੂਰਥਲਾ, 17 ਅਕਤੂਬਰ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਆਪ ਦੇ ਸੂਬਾਈ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਉੱਘੇ ਕਾਰੋਬਾਰੀ ਦਵਿੰਦਰਪਾਲ ਸਿੰਘ (ਹੰਸਪਾਲ ਰੰਗਾ) ਨੂੰ ਪਾਰਟੀ ਦਾ ਕਪੂਰਥਲਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ | ਇੱਥੇ ਵਰਨਣਯੋਗ ਹੈ ਕਿ ਇਸਤੋਂ ਪਹਿਲਾਂ ਐਡਵੋਕੇਟ ਕਰਮਬੀਰ ਸਿੰਘ ਚੰਦੀ ਜੋ ਹਲਕਾ ਕਪੂਰਥਲਾ ਦੇ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਸਨ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ | ਆਪ ਦੇ ਨਵਨਿਯੁਕਤ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਨੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਸੂਬਾਈ ਪ੍ਰਧਾਨ ਅਮਨ ਅਰੋੜਾ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਇਮਾਨਦਾਰੀ ਤ ਸਮਰਪਣ ਨਾਲ ਨਿਭਾਉਣਗੇ ਅਤੇ ਪਾਰਟੀ ਆਗੂਆਂ, ਵਰਕਰਾਂ ਤੇ ਆਪ ਦੇ ਸਮਰਥਕਾਂ ਨੂੰ ਨਾਲ ਲੈ ਕੇ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ | ਦਵਿੰਦਰਪਾਲ ਸਿੰਘ ਦੀ ਹਲਕਾ ਇੰਚਾਰਜ ਵਜੋਂ ਨਿਯੁਕਤੀ ‘ਤੇ ਆਮ ਆਦਮੀ ਪਾਰਟੀ ਦੇ ਸੂਬਾਈ ਸੰਯੁਕਤ ਸਕੱਤਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਨਗਰ ਨਿਗਮ ਦੇ ਸਾਬਕਾ ਮੇਅਰ ਨਰਿੰਦਰ ਮਨਸੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਨੂਪ ਕਲਹਣ, ਉੱਘੇ ਕਾਰੋਬਾਰੀ ਤਿਰਲੋਚਨ ਸਿੰਘ ਧਿੰਜਣ, ਸਾਬਕਾ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਨਗਰ ਕੌਂਸਲਰ ਮੋਨਿਕਾ ਗੋਇਲ, ਸਾਬਕਾ ਕੌਂਸਲਰ ਕਰਨ ਮਹਾਜਨ, ਚਰਨਜੀਤ ਸਿੰਘ ਪਾਜੀਆਂ, ਕੌਂਸਲਰ ਅਨਿਲ ਸ਼ੁਕਲਾ, ਸ਼ਾਮ ਸੁੰਦਰ ਮੱਲਣ ਤੇ ਹੋਰ ਆਗੂਆਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਹੈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ |

Ad Position 21
No active advertisement
ਅਜੀਤ ਡੈਸਕ 18-10-2026

Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਕਰਵਾਏ ਗਏ ਅੰਤਰ ਵਿਭਾਗੀ ਵਾਲੀਬਾਲ ਦੇ ਮੁਕਾਬਲੇ ਬੀ.ਬੀ.ਏ. ਦੀ ਟੀਮ... ਅਗਲੀ ਖ਼ਬਰ ਅੰਤਰ ਸਕੂਲ ਬਾਸਕਟਬਾਲ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ਼. ਨੇ ਪਹਿਲਾ ਲਿਆ ਸਥਾਨ
Ad Position 24