18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਨੇ ਜ਼ੋਨਲ ਯੂਥ ਫ਼ੈਸਟੀਵਲ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਵੱਖ-ਵੱਖ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ, ਪਿ੍ੰਸੀਪਲ ਤੇ ਹੋਰ ਸਟਾਫ਼ ਨੇ ਦਿੱਤੀ ਜੇਤੂ ਵਿਦਿਆਰਥੀਆਂ ਨੂੰ ਵਧਾਈ

ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਜ਼ੋਨਲ ਫ਼ੈਸਟੀਵਲ 2026 ਦੇ ਬੀ ਜੋਨ ਦੇ ਮੁਕਾਬਲੇ ਵਿਚ ਲੁੱਡੀ, ਸਕਿੱਟ, ਮੁਹਾਵਰੇਦਾਰ ਵਾਰਤਾਲਾਪ ਅਤੇ ਮੌਕੇ ਦੀ ਫੋਟੋਗ੍ਰਾਫੀ ਵਿਚ ਪਹਿਲਾ, ਨਾਟਕ, ਗਿੱਧਾ, ਭੰਗੜਾ, ਮਹਿੰਦੀ, ਪੀੜੀ ਬੁਣਨ, ਟੋਕਰੀ ਬੁਣਨ ਦੂਜਾ, ਪਹਿਰਾਵਾ ਪ੍ਰਦਰਸ਼ਨੀ, ਛਿੱਕੂ ਬੁਣਨ, ਕਲੇਅ ਮਾਡਿਲੰਗ, ਕਲਾਜ ਮੇਕਿੰਗ ਤੇ ਪੰਜਾਬੀ ਭਾਸ਼ਣ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਫ਼ੈਸਟੀਵਲ ਵਿਚ ਕਾਲਜ ਦੀ ਹੋਣਹਾਰ ਵਿਦਿਆਰਥਣ ਮਾਨਵਪ੍ਰੀਤ ਕੌਰ ਨੂੰ ਗਿੱਧੇ ਵਿਚ ਬੈੱਸਟ ਪ੍ਰਫਾਰਮਰ ਦੇ ਵਿਸ਼ੇਸ਼ ਖ਼ਿਤਾਬ ਨਾਲ ਨਿਵਾਜਿਆ ਗਿਆ | ਉਨ੍ਹਾਂ ਜ਼ੋਨਲ ਯੂਥ ਫ਼ੈਸਟੀਵਲ ਵਿਚ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਲਈ ਕਾਲਜ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਯੂਥ ਫ਼ੈਸਟੀਵਲ ਵਿਚ ਵਿਦਿਆਰਥੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਸਹੀ ਮੰਚ ਤੇ ਯੋਗ ਅਗਵਾਈ ਮਿਲੇ ਤਾਂ ਛੋਟੇ ਜਿਹੇ ਪੇਂਡੂ ਖਿੱਤੇ ਦੀ ਪ੍ਰਤਿਭਾ ਵੀ ਵੱਡੇ ਤੋਂ ਵੱਡੇ ਮ ੰਚ ਵਿਚ ਆਪਣਾ ਲੋਹਾ ਮਨਵਾ ਸਕਦੀ ਹੈ | ਇਸੇ ਦੌਰਾਨ ਹੀ ਕਾਲਜ ਦੇ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥੀਆਂ ਦੀ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਮੁਕਾਬਲੇ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ |

Ad Position 21
No active advertisement
ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਨੇ ਜ਼ੋਨਲ ਯੂਥ ਫ਼ੈਸਟੀਵਲ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ 19-10-2026
ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਜ਼ੋਨਲ ਫ਼ੈਸਟੀਵਲ 2026 ਦੇ ਬੀ ਜੋਨ ਦੇ ਮੁਕਾਬਲੇ ਵਿਚ ਲੁੱਡੀ, ਸਕਿੱਟ, ਮੁਹਾਵਰੇਦਾਰ ਵਾਰਤਾਲਾਪ ਅਤੇ ਮੌਕੇ ਦੀ ਫੋਟੋਗ੍ਰਾਫੀ ਵਿਚ ਪਹਿਲਾ, ਨਾਟਕ, ਗਿੱਧਾ, ਭੰਗੜਾ, ਮਹਿੰਦੀ, ਪੀੜੀ ਬੁਣਨ, ਟੋਕਰੀ ਬੁਣਨ ਦੂਜਾ, ਪਹਿਰਾਵਾ ਪ੍ਰਦਰਸ਼ਨੀ, ਛਿੱਕੂ ਬੁਣਨ, ਕਲੇਅ ਮਾਡਿਲੰਗ, ਕਲਾਜ ਮੇਕਿੰਗ ਤੇ ਪੰਜਾਬੀ ਭਾਸ਼ਣ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਫ਼ੈਸਟੀਵਲ ਵਿਚ ਕਾਲਜ ਦੀ ਹੋਣਹਾਰ ਵਿਦਿਆਰਥਣ ਮਾਨਵਪ੍ਰੀਤ ਕੌਰ ਨੂੰ ਗਿੱਧੇ ਵਿਚ ਬੈੱਸਟ ਪ੍ਰਫਾਰਮਰ ਦੇ ਵਿਸ਼ੇਸ਼ ਖ਼ਿਤਾਬ ਨਾਲ ਨਿਵਾਜਿਆ ਗਿਆ | ਉਨ੍ਹਾਂ ਜ਼ੋਨਲ ਯੂਥ ਫ਼ੈਸਟੀਵਲ ਵਿਚ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਲਈ ਕਾਲਜ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਯੂਥ ਫ਼ੈਸਟੀਵਲ ਵਿਚ ਵਿਦਿਆਰਥੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਸਹੀ ਮੰਚ ਤੇ ਯੋਗ ਅਗਵਾਈ ਮਿਲੇ ਤਾਂ ਛੋਟੇ ਜਿਹੇ ਪੇਂਡੂ ਖਿੱਤੇ ਦੀ ਪ੍ਰਤਿਭਾ ਵੀ ਵੱਡੇ ਤੋਂ ਵੱਡੇ ਮ ੰਚ ਵਿਚ ਆਪਣਾ ਲੋਹਾ ਮਨਵਾ ਸਕਦੀ ਹੈ | ਇਸੇ ਦੌਰਾਨ ਹੀ ਕਾਲਜ ਦੇ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥੀਆਂ ਦੀ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਮੁਕਾਬਲੇ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਸਮੇਂ ਪੰਜਾਬ ’ਚ ਫਿਰੌਤੀ ਤੇ ਹਿੰਸਾ ਦੀਆਂ ਘਟਨਾਵਾਂ ਆਮ ਹੋ ਗਈਆਂ-ਸਚਿਨ ਪਾਇਲਟ ਅਗਲੀ ਖ਼ਬਰ ‘ਆਪ’ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਆਪਣੇ ਸਾਥੀਆਂ ਸਮੇਤ ਮਾਤਾ ਭੱਦਰਕਾਲੀ ਮੰਦਿਰ ਵਿਚ ਨਤਮਸਤਕ ਹੋਏ
Ad Position 24