ਐੱਸ.ਡੀ.ਐੱਮ . ਵਲੋਂ ਪਿੰਡ ਬੋਹਾਨੀ ਤੇ ਪਲਾਹੀ ਵਿਖੇ ਪਰਾਲੀ ਪ੍ਰਬੰਧਨ ਕਾਰਜਾਂ ਦਾ ਜਾਇਜ਼ਾ
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਐਸ. ਡੀ.
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਨੇ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਦੇ ਨਾਲ ਪਿੰਡ ਬੋਹਾਨੀ ਤੇ ਪਲਾਹੀ ਦਾ ਦੌਰਾ ਕਰਕੇ ਪਰਾਲੀ ਦੇ ਇਨ-ਸੀਟੂ ਤੇ ਐਕਸ-ਸੀਟੂ ਪ੍ਰਬੰਧਨ ਲਈ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸਮੀਖਿਆ ਕੀਤੀ | ਦੌਰੇ ਦੌਰਾਨ ਐੱਸ.ਡੀ.ਐੱਮ. ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੇ ਨਾਲ-ਨਾਲ ਇਸ ਦੇ ਸੁਚੱਜੇ ਪ੍ਰਬੰਧਨ ਲਈ ਵਾਤਾਵਰਣ ਪੱਖੀ ਤਰੀਕੇ ਅਪਣਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਸਾਨਾਂ ਨੂੰ ਉਪਲਬਧ ਖੇਤੀਬਾੜੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਸਾੜਨ ਦੇ ਬਦਲਵੇਂ ਤਰੀਕਿਆਂ ਬਾਰੇ ਖੇਤੀਬਾੜੀ ਵਿਭਾਗ ਤੋਂ ਮਾਰਗ ਦਰਸ਼ਨ ਲੈਣ ਦੀ ਅਪੀਲ ਕੀਤੀ | ਉਨ੍ਹਾਂ ਪਰਾਲੀ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਕਿਸਾਨਾਂ, ਖੇਤੀਬਾੜੀ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਦੀ ਲੋੜ ’ਤੇ ਵੀ ਜ਼ੋਰ ਦਿੱਤਾ |