ਫਗਵਾੜਾ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਨਿਗਮ ਦੀ ਕਾਰਵਾਈ
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਵੱਲੋਂ ਕਾਰਵਾਈ ਕੀਤੀ ਗਈ | ਟੀਮ ਨੇ ਸਰਾਏ ਰੋਡ ’ਤੇ ਜਾਂਚ ਦੌਰਾਨ ਰੇੜ੍ਹੀ-ਫੜ੍ਹੀ ਵਾਲਿਆਂ ਦਾ ਸਾਮਾਨ ਚੁੱਕਿਆ ਤੇ ਕੁੱਝ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ | ਨਗਰ ਨਿਗਮ ਵੱਲੋਂ ਬਾਜ਼ਾਰਾਂ ਵਿਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ | ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪਹਿਲਾਂ ਵੀ ਦੁਕਾਨਦਾਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਸਰਾਏ ਰੋਡ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਜਲਦੀ ਹੀ ਜੇ. ਸੀ.
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਵੱਲੋਂ ਕਾਰਵਾਈ ਕੀਤੀ ਗਈ | ਟੀਮ ਨੇ ਸਰਾਏ ਰੋਡ ’ਤੇ ਜਾਂਚ ਦੌਰਾਨ ਰੇੜ੍ਹੀ-ਫੜ੍ਹੀ ਵਾਲਿਆਂ ਦਾ ਸਾਮਾਨ ਚੁੱਕਿਆ ਤੇ ਕੁੱਝ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ | ਨਗਰ ਨਿਗਮ ਵੱਲੋਂ ਬਾਜ਼ਾਰਾਂ ਵਿਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ | ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪਹਿਲਾਂ ਵੀ ਦੁਕਾਨਦਾਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਸਰਾਏ ਰੋਡ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਜਲਦੀ ਹੀ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਕਾਰਵਾਈ ਕੀਤੀ ਜਾਵੇਗੀ | ਇਸੇ ਤਰ੍ਹਾਂ ਸਿਨੇਮਾ ਰੋਡ ‘ਤੇ ਵੀ ਤਹਿਬਾਜ਼ਾਰੀ ਟੀਮ ਨੇ ਕਾਰਵਾਈ ਕੀਤੀ | ਬਾਜ਼ਾਰ ਦੇ ਪ੍ਰਧਾਨ ਹਰਬੰਸ ਲਾਲ ਅਨੁਸਾਰ ਸੜਕਾਂ ‘ਤੇ ਸਾਮਾਨ ਰੱਖਣ ਵਾਲੇ ਕੁੱਝ ਦੁਕਾਨਦਾਰਾਂ ਦਾ ਮਾਮਲਾ ਪਹਿਲਾਂ ਵੀ ਨਗਰ ਨਿਗਮ ਦੇ ਧਿਆਨ ਵਿਚ ਲਿਆਂਦਾ ਗਿਆ ਸੀ | ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿਚ ਦੁਕਾਨਦਾਰਾਂ ਨੂੰ ਸਾਮਾਨ ਸੜਕਾਂ ‘ਤੇ ਨਾ ਰੱਖਣ ਅਤੇ ਦੁਕਾਨਾਂ ਦੇ ਅੰਦਰ ਹੀ ਰੱਖਣ ਲਈ ਕਿਹਾ ਜਾ ਰਿਹਾ ਹੈ | ਇਸ ਦੌਰਾਨ ਸ਼ਹਿਰ ਵਿਚ ਸਰਾਏ ਰੋਡ ਅਤੇ ਜੇ.ਸੀ.ਟੀ. ਇਲਾਕੇ ਵਿਚ ਦੁਕਾਨਾਂ ਦੇ ਬਾਹਰ ਕੀਤੇ ਗਏ ਕਬਜ਼ਿਆਂ ਨੂੰ ਹਟਾਉਣ ਦੀ ਮੰਗ ਵੀ ਸਾਹਮਣੇ ਆਈ ਹੈ | ਲੋਕਾਂ ਦਾ ਕਹਿਣਾ ਹੈ ਕਿ ਬਾਜ਼ਾਰਾਂ ਵਿਚ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹਿਣੀ ਚਾਹੀਦੀ ਹੈ |