20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਅਕਾਲੀ ਦਲ ਨੇ ਦੁਸਹਿਰੇ ਦੇ ਪ੍ਰੋਗਰਾਮ ਕੀਤੇ ਰੱਦ-ਐਚ.ਐਸ. ਵਾਲੀਆ

ਕਪੂਰਥਲਾ, 20 ਅਕਤੂਬਰ (ਸਡਾਨਾ)-ਹਲਕਾ ਕਪੂਰਥਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਹਲਕੇ ਵਿਚ ਦੁਸਹਿਰੇ ਦੇ ਕਿਸੇ ਵੀ ਸਮਾਗਮ ਵਿਚ ਸ਼ਿਰਕਤ ਨਾ ਕਰਕੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ. ਐਸ.

Ad Position 21
No active advertisement
ਅਜੀਤ ਡੈਸਕ 21-10-2026
ਕਪੂਰਥਲਾ, 20 ਅਕਤੂਬਰ (ਸਡਾਨਾ)-ਹਲਕਾ ਕਪੂਰਥਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਹਲਕੇ ਵਿਚ ਦੁਸਹਿਰੇ ਦੇ ਕਿਸੇ ਵੀ ਸਮਾਗਮ ਵਿਚ ਸ਼ਿਰਕਤ ਨਾ ਕਰਕੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਆਪਣੀ ਜਾਨ ਵਾਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਪੰਜਾਬ ਦੇ ਲੋਕ ਹਮੇਸ਼ਾ ਯਾਦ ਰੱਖਣਗੇ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੌਰਾਨ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਮੰਗ ਹੈ ਤੇ ਸੂਬਾ ਸਰਕਾਰ ਇਸ ਕੰਮ ਵਿਚ ਫੇਲ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਵਾਪਰੀ ਘਟਨਾ ਸੂਬੇ ਦੇ ਵਿਗੜੇ ਹੋਏ ਹਲਾਤਾਂ ਨੂੰ ਬਿਆਨ ਕਰਦੀ ਹੈ ਤੇ ਨਾਲ ਹੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲੀਆ ਨਿਸ਼ਾਨ ਲੱਗਦਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ ਤੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਸਨਮਾਨ ਦੇਣ ਦੇ ਨਾਲ-ਨਾਲ ਨਸ਼ੇ ਦੇ ਸੌਦਾਗਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ | ਕੇ16 ਐਚ.ਐਸ. ਵਾਲੀਆ
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾ ਵਾਰ ਮੀਟਿੰਗ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੇ 3 ਅਧਿਆਪਕਾਂ ਦਾ ਬੈਸਟ ਮੈਂਟੋਰ ਐਵਾਰਡ ਨਾਲ ਸਨਮਾਨ
Ad Position 24