22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਮੁਕੰਮਲ

ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਚਾਰ ਵਿਧਾਨ ਸਭਾ ਹਲਕਿਆਂ ਵਿਚ ਪਹਿਲਾਂ ਵਾਂਗ ਹੀ 805 ਪੋਿਲੰਗ ਸਟੇਸ਼ਨ ਰਹਿਣਗੇ | ਇਹ ਜਾਣਕਾਰੀ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਸਤਾਵਿਤ ਪੋਲਿੰਗ ਸਟੇਸ਼ਨਾਂ ਨੂੰ ਅੰਤਿਮ ਰੂਪ ਦੇਣ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਦਿੱਤੀ | ਮੀਟਿੰਗ ਵਿਚ ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਸੁਝਾਅ ਮੰਗੇ ਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਇਤਰਾਜ਼ ਬਾਰੇ ਪੁੱਛਿਆ ਤੇ ਇਸ ‘ਤੇ ਕਿਸੇ ਵੀ ਨੁਮਾਇੰਦੇ ਵਲੋਂ ਕੋਈ ਇਤਰਾਜ਼ ਪ੍ਰਗਟ ਨਹੀਂ ਕੀਤਾ ਗਿਆ ਤੇ ਸਾਰਿਆਂ ਨੇ ਹੀ ਪ੍ਰਸਤਾਵਿਤ ਪੋਿਲੰਗ ਸਟੇਸ਼ਨਾਂ ‘ਤੇ ਸਹਿਮਤੀ ਦਿੱਤੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਦੇ ਕੁੱਝ ਪੋਲਿੰਗ ਸਟੇਸ਼ਨਾਂ ਦੇ ਸੈਕਸ਼ਨਾਂ, ਇਮਾਰਤਾਂ ਤੇ ਨਵਾਂ ਦੀ ਤਬਦੀਲੀ ਕੀਤੀ ਗਈ ਹੈ ਪਰ ਕੋਈ ਵੀ ਨਵਾਂ ਪੋਲਿੰਗ ਸਟੇਸ਼ਨ ਨਹੀਂ ਬਣਾਇਆ ਗਿਆ ਤੇ ਕੁੱਲ ਗਿਣਤੀ ਪਹਿਲਾਂ ਵਾਲੀ ਬਰਕਰਾਰ ਰੱਖੀ ਗਈ ਹੈ | ਇੱਥੇ ਵਰਨਣਯੋਗ ਹੈ ਕਿ ਭੁਲੱਥ ਵਿਧਾਨ ਸਭਾ ਹਲਕੇ ਵਿਚ 175, ਕਪੂਰਥਲਾ ਵਿਧਾਨ ਸਭਾ ਹਲਕੇ ਵਿਚ 1 95, ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਵਿਚ 208 ਤੇ ਫਗਵਾੜਾ (ਰਿਜ਼ਰਵ) ਵਿਧਾਨ ਸਭਾ ਹਲਕੇ ਵਿਚ 227 ਪੋਿਲੰਗ ਸਟੇਸ਼ਨ ਹੋਣਗੇ | ਮੀਟਿੰਗ ਵਿਚ ਕਾਂਗਰਸ ਦੇ ਨੁਮਾਇੰਦੇ ਪਰਮਿੰਦਰ ਸਿੰਘ ਤੇ ਮਲਕੀਤ ਸਿੰਘ, ਆਪ ਦੇ ਨੁਮਾਇੰਦੇ ਪਰਵਿੰਦਰ ਸਿੰਘ ਢੋਟ, ਬਸਪਾ ਦੇ ਨੁਮਾਇੰਦੇ ਜਸਵੰਤ ਸਿੰਘ ਤੇ ਰਕੇਸ਼ ਕੁਮਾਰ ਦਾਤਾਰਪੁਰੀ ਤੇ ਸੀ. ਪੀ.

Ad Position 21
No active advertisement
ਅਜੀਤ ਡੈਸਕ 22-10-2026
ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਚਾਰ ਵਿਧਾਨ ਸਭਾ ਹਲਕਿਆਂ ਵਿਚ ਪਹਿਲਾਂ ਵਾਂਗ ਹੀ 805 ਪੋਿਲੰਗ ਸਟੇਸ਼ਨ ਰਹਿਣਗੇ | ਇਹ ਜਾਣਕਾਰੀ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਸਤਾਵਿਤ ਪੋਲਿੰਗ ਸਟੇਸ਼ਨਾਂ ਨੂੰ ਅੰਤਿਮ ਰੂਪ ਦੇਣ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਦਿੱਤੀ | ਮੀਟਿੰਗ ਵਿਚ ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਸੁਝਾਅ ਮੰਗੇ ਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਇਤਰਾਜ਼ ਬਾਰੇ ਪੁੱਛਿਆ ਤੇ ਇਸ ‘ਤੇ ਕਿਸੇ ਵੀ ਨੁਮਾਇੰਦੇ ਵਲੋਂ ਕੋਈ ਇਤਰਾਜ਼ ਪ੍ਰਗਟ ਨਹੀਂ ਕੀਤਾ ਗਿਆ ਤੇ ਸਾਰਿਆਂ ਨੇ ਹੀ ਪ੍ਰਸਤਾਵਿਤ ਪੋਿਲੰਗ ਸਟੇਸ਼ਨਾਂ ‘ਤੇ ਸਹਿਮਤੀ ਦਿੱਤੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਦੇ ਕੁੱਝ ਪੋਲਿੰਗ ਸਟੇਸ਼ਨਾਂ ਦੇ ਸੈਕਸ਼ਨਾਂ, ਇਮਾਰਤਾਂ ਤੇ ਨਵਾਂ ਦੀ ਤਬਦੀਲੀ ਕੀਤੀ ਗਈ ਹੈ ਪਰ ਕੋਈ ਵੀ ਨਵਾਂ ਪੋਲਿੰਗ ਸਟੇਸ਼ਨ ਨਹੀਂ ਬਣਾਇਆ ਗਿਆ ਤੇ ਕੁੱਲ ਗਿਣਤੀ ਪਹਿਲਾਂ ਵਾਲੀ ਬਰਕਰਾਰ ਰੱਖੀ ਗਈ ਹੈ | ਇੱਥੇ ਵਰਨਣਯੋਗ ਹੈ ਕਿ ਭੁਲੱਥ ਵਿਧਾਨ ਸਭਾ ਹਲਕੇ ਵਿਚ 175, ਕਪੂਰਥਲਾ ਵਿਧਾਨ ਸਭਾ ਹਲਕੇ ਵਿਚ 1 95, ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਵਿਚ 208 ਤੇ ਫਗਵਾੜਾ (ਰਿਜ਼ਰਵ) ਵਿਧਾਨ ਸਭਾ ਹਲਕੇ ਵਿਚ 227 ਪੋਿਲੰਗ ਸਟੇਸ਼ਨ ਹੋਣਗੇ | ਮੀਟਿੰਗ ਵਿਚ ਕਾਂਗਰਸ ਦੇ ਨੁਮਾਇੰਦੇ ਪਰਮਿੰਦਰ ਸਿੰਘ ਤੇ ਮਲਕੀਤ ਸਿੰਘ, ਆਪ ਦੇ ਨੁਮਾਇੰਦੇ ਪਰਵਿੰਦਰ ਸਿੰਘ ਢੋਟ, ਬਸਪਾ ਦੇ ਨੁਮਾਇੰਦੇ ਜਸਵੰਤ ਸਿੰਘ ਤੇ ਰਕੇਸ਼ ਕੁਮਾਰ ਦਾਤਾਰਪੁਰੀ ਤੇ ਸੀ.ਪੀ.ਆਈ.ਐਮ. ਤੇ ਨੁਮਾਇੰਦੇ ਬਲਦੇਵ ਸਿੰਘ ਅਤੇ ਅਮਰੀਕ ਸਿੰਘ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਰੈਕਟਰ ਟਰਾਲੀ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਧੀ ਜ਼ਖ਼ਮੀ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24