22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਤਹਿਸੀਲ ਭੁਲੱਥ ਦੇ ਨੰਬਰਦਾਰਾਂ ਤੇ ਚੌਕੀਦਾਰਾਂ ਦੀ ਮੀਟਿੰਗ ਅੱਜ

ਭੁਲੱਥ, 21 ਅਕਤੂਬਰ (ਮਨਜੀਤ ਸਿੰਘ ਰਤਨ)-ਤਹਿਸੀਲ ਭੁਲੱਥ ਦੇ ਸਮੂਹ ਨੰਬਰਦਾਰਾਂ ਅਤੇ ਚੌਕੀਦਾਰਾਂ ਦੀ ਅਹਿਮ ਮੀਟਿੰਗ ਅੱਜ 22 ਅਕਤੂਬਰ ਦਿਨ ਵੀਰਵਾਰ ਨੂੰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ (ਐੱਸ. ਡੀ.

Ad Position 21
No active advertisement
ਅਜੀਤ ਡੈਸਕ 22-10-2026
ਭੁਲੱਥ, 21 ਅਕਤੂਬਰ (ਮਨਜੀਤ ਸਿੰਘ ਰਤਨ)-ਤਹਿਸੀਲ ਭੁਲੱਥ ਦੇ ਸਮੂਹ ਨੰਬਰਦਾਰਾਂ ਅਤੇ ਚੌਕੀਦਾਰਾਂ ਦੀ ਅਹਿਮ ਮੀਟਿੰਗ ਅੱਜ 22 ਅਕਤੂਬਰ ਦਿਨ ਵੀਰਵਾਰ ਨੂੰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.), ਭੁਲੱਥ ਵਿਖੇ ਹੋਵੇਗੀ | ਜਾਰੀ ਹਦਾਇਤਾਂ ਅਨੁਸਾਰ ਸਮੂਹ ਨੰਬਰਦਾਰਾਂ ਨੂੰ ਸਵੇਰੇ 11 ਵਜੇ ਅਤੇ ਸਮੂਹ ਚੌਕੀਦਾਰਾਂ ਨੂੰ ਸਵੇਰੇ 11:30 ਵਜੇ ਮੀਟਿੰਗ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ | ਇਸ ਸਬੰਧੀ ਤਹਿਸੀਲਦਾਰ ਭੁਲੱਥ ਵੱਲੋਂ ਸਬੰਧਿਤ ਕਰਮਚਾਰੀਆਂ ਨੂੰ ਨਿਰਧਾਰਿਤ ਸਮੇਂ ‘ਤੇ ਮੀਟਿੰਗ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ | ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਕਪੂਰਥਲਾ, 18 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੜਕ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਿਲਵਾਂ ਦੇ ਏ.ਐਸ.ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਇਕ ਸਕਿਉਰਿਟੀ ਗਾਰਡ ਹਰਪ੍ਰੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਬੁਤਾਲਾ, ਜਿਸ ਨੂੰ ਪਿੰਡ ਬੂਟਾਂ ਨੇੜੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ, ਜਿਸ ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੇ ਭਰਾ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ | ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ ਕਪੂਰਥਲਾ, 21 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਅਡਣਾਂਵਾਲੀ ਨੇੜੇ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਕਾਂਸਟੇਬਲ ਮਨਦੀਪ ਕੁਮਾਰ ਨੇ ਦੱਸਿਆ ਕਿ ਰਮੇਸ਼ ਕੁਮਾਰ ਮਾਤੋ ਪੁੱਤਰ ਨੂਤਨ ਮਾਤੋ ਵਾਸੀ ਖੀਰਾਂਵਾਲੀ ਜੋ ਕਿ ਪੈਦਲ ਆਪਣੇ ਪਿੰਡ ਵੱਲ ਨੂੰ ਜਾ ਰਿਹਾ ਸੀ, ਜਿਸ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਨੇ ਕਾਰ ਚਾਲਕ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ, ਜਿਸ ਵਿਰੁੱਧ ਥਾਣਾ ਫੱਤੂਢੀਂਗਾ ਦੀ ਪੁਲਿਸ ਵੱਲੋਂ ਕਾਰ ਨੂੰ ਕਬਜ਼ੇ ਵਿਚ ਲੈ ਕੇ ਉਕਤ ਵਿਅਕਤੀ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨ ਵਿਖੇ ਕਰਵਾਇਆ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਟਰੈਕਟਰ ਟਰਾਲੀ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਧੀ ਜ਼ਖ਼ਮੀ
Ad Position 24