22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨ ਵਿਖੇ ਕਰਵਾਇਆ ਸ਼ਰਧਾਂਜਲੀ ਸਮਾਗਮ

ਕਪੂਰਥਲਾ, 21 ਅਕਤੂਬਰ (ਸਡਾਨਾ)-ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਯਾਦਗਾਰੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਦੇਸ਼ ਦੀ ਸੇਵਾ ਵਿਚ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਪੁਲਿਸ ਕਰਮਚਾਰੀ ਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਐਸ. ਪੀ.

Ad Position 21
No active advertisement
ਅਜੀਤ ਡੈਸਕ 22-10-2026
ਕਪੂਰਥਲਾ, 21 ਅਕਤੂਬਰ (ਸਡਾਨਾ)-ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਯਾਦਗਾਰੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਦੇਸ਼ ਦੀ ਸੇਵਾ ਵਿਚ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਪੁਲਿਸ ਕਰਮਚਾਰੀ ਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਐਸ.ਪੀ. ਡੀ. ਹਰਿੰਦਰ ਸਿੰਘ ਗਿੱਲ ਨੇ ਸਮਾਗਮ ਦੀ ਅਗਵਾਈ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ | ਇੱਥੇ ਜ਼ਿਕਰਯੋਗ ਹੈ ਕਿ ਇਹ ਸ਼ਰਧਾਂਜਲੀ ਸਮਾਗਮ ਹਰ ਸਾਲ 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ ਸਾਲ 1959 ਨੂੰ ਲੱਦਾਖ ਦੇ ਹਾਰਟ ਸਪਰਿੰਗ ਵਿਖੇ ਚੀਨੀ ਟੁਕੜੀ ਦਾ ਸਾਹਮਣਾ ਕਰਦੇ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ ਸੀ | ਇਸ ਮੌਕੇ ਸੰਬੋਧਨ ਕਰਦਿਆਂ ਐਸ.ਪੀ. ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦਾਂ ਦੀਆਂ ਦਿੱਤੀਆਂ ਕੁਰਬਾਨੀਆਂ ਕਾਰਨ ਹੀ ਅਸੀਂ ਸ਼ਾਂਤਮਈ ਮਾਹੌਲ ਦਾ ਆਨੰਦ ਮਾਣ ਰਹੇ ਹਾਂ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਸਮਾਗਮ ਦੌਰਾਨ ਅਧਿਕਾਰੀਆਂ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ, ਜਿਸ ਦੇ ਜਲਦੀ ਹੱਲ ਦਾ ਭਰੋਸਾ ਵੀ ਦਿੱਤਾ ਗਿਆ | ਐਸ.ਪੀ. ਗਿੱਲ ਨੇ ਕਿਹਾ ਕਿ ਕਪੂਰਥਲਾ ਪੁਲਿਸ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨਾਲ ਡੱਟ ਕੇ ਖੜੀ ਹੈ ਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਸਮਾਗਮ ਦੌਰਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ | ਇਸ ਮੌਕੇ ਏ.ਡੀ.ਸੀ. ਸ਼ਿਖਾ ਭਗਤ, ਡੀ.ਐਸ.ਪੀ. ਸਬ ਡਵੀਜ਼ਨ ਮੇਜਰ ਡਾ. ਸ਼ੀਤਲ ਸਿੰਘ, ਡੀ.ਐਸ.ਪੀ. ਪਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਥਾਣਾ ਮੁਖੀ ਤੇ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਪਿੰਡ ਦਬੁਰਜੀ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਤਹਿਸੀਲ ਭੁਲੱਥ ਦੇ ਨੰਬਰਦਾਰਾਂ ਤੇ ਚੌਕੀਦਾਰਾਂ ਦੀ ਮੀਟਿੰਗ ਅੱਜ
Ad Position 24