22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿਸ਼ਾਲ ਭਗਵਤੀ ਜਾਗਰਣ ਮੌਕੇ ਦੁਰਗਾ ਰੰਗੀਲਾ ਨੇ ਮਾਂ ਦੀ ਮਹਿਮਾ ਦਾ ਗਾਇਨ ਕਰਕੇ ਬੰਨ੍ਹਿਆ ਰੰਗ

ਅੱਪਰਾ, 21 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)- ਨਜ਼ਦੀਕੀ ਪਿੰਡ ਸੈਫਾਬਾਦ ਵਿਖੇ ਜੈ ਮਾਂ ਭਗਵਤੀ ਕਲੱਬ (ਰਜਿ.) ਪਿੰਡ ਸੈਫਾਬਾਦ ਵੱਲੋਂ ਮਾਂ ਭਗਵਤੀ ਦੀ ਅਪਾਰ ਕਿਰਪਾ ਸਦਕਾ 12ਵਾਂ ਵਿਸ਼ਾਲ ਭਗਵਤੀ ਜਾਗਰਣ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਗਿਆ।

Ad Position 21
No active advertisement
ਅਜੀਤ ਡੈਸਕ 22-10-2026
ਅੱਪਰਾ, 21 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)- ਨਜ਼ਦੀਕੀ ਪਿੰਡ ਸੈਫਾਬਾਦ ਵਿਖੇ ਜੈ ਮਾਂ ਭਗਵਤੀ ਕਲੱਬ (ਰਜਿ.) ਪਿੰਡ ਸੈਫਾਬਾਦ ਵੱਲੋਂ ਮਾਂ ਭਗਵਤੀ ਦੀ ਅਪਾਰ ਕਿਰਪਾ ਸਦਕਾ 12ਵਾਂ ਵਿਸ਼ਾਲ ਭਗਵਤੀ ਜਾਗਰਣ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈ ਮਾਂ ਭਗਵਤੀ ਕਲੱਬ ਦੇ ਪ੍ਰਬੰਧਕਾਂ ਪ੍ਰੀਤਮ ਰਾਮ ਸ਼ੌਂਕੀ ਸਰਪੰਚ ਸੈਫਾਬਾਦ, ਜੀਤ ਰਾਮ ਪ੍ਰਧਾਨ,ਪੱਪੂ ਰਾਮ ਕੈਸ਼ੀਅਰ, ਪੰਮੀ ਪੰਡਿਤ,ਸਿੰਦਰ ਰਾਮ, ਸੁਖਦੇਵ ਰਾਮ,ਦਲਵੀਰ, ਗੁਰਮੇਲ ਰਾਮ, ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਜਾਗਰਣ ਦਾ ਪ੍ਰਬੰਧ ਗ੍ਰਾਮ ਪੰਚਾਇਤ, ਪਿੰਡ ਸੈਫਾਬਾਦ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਮਹਾਮਾਈ ਜੀ ਦੀ ਪਵਿੱਤਰ ਜੋਤ ਜਵਾਲਾ ਜੀ ਤੋਂ ਲਿਆਂਦੀ ਗਈ। ਜਾਗਰਣ ਦੌਰਾਨ ਪ੍ਰਸਿੱਧ ਗਾਇਕ ਦੁਰਗਾ ਰੰਗੀਲਾ ਵਲੋਂ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਹੋਰ ਕਲਾਕਾਰਾਂ ਤੋਂ ਇਲਾਵਾ ਸੁਮਨ ਵਰਮਾ ਨਵਾਂ ਸ਼ਹਿਰ ਨੇ ਵੀ ਮਾਂ ਚਰਨਾਂ ’ਚ ਹਾਜਰੀ ਭਰੀ। ਪ੍ਰਦੀਪ ਚਾਵਲਾ ਫਿਲੌਰ ਵਾਲਿਆਂ ਵਲੋਂ ਤਾਰਾ ਰਾਣੀ ਦੀ ਕਥਾ ਕੀਤੀ ਗਈ। ਹਮਸਾਰ ਬਾਖੂਬ ਵਲੋਂ ਸਟੇਜ ਸਕੱਤਰ ਦੀ ਸੇਵਾ ਬਾਖੂਬੀ ਨਿਭਾਈ ਗਈ। ਫਿਲੌਰ ਵਾਲੇ ਤਾਰਾ ਰਾਣੀ ਕਥਾ ਸਣਾਈ ਤੇ ਐਂਕਰ ਦੀ ਭੂਮਿਕਾ ਹਸਮਰ ਬਾਖੂਬ ਨਿਭਾਈ। ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਕਿ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ। ਸੰਗਤਾਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬਲਦੇਵ ਸਿੰਘ ਖਹਿਰਾ ਸਾਬਕਾ ਵਿਧਾਇਕ, ਡਾਕਟਰ ਕੁਲਦੀਪ ਰਾਏ ਸਰਪ੍ਰਸਤ ਬਾਬਾ ਮੋਤੀ ਰਾਮ ਮਹਿਰਾ ਜੀ ਵੈਲਫੇਅਰ ਸੋਸਾਇਟੀ ਪੰਜਾਬ, ਬਾਬਾ ਸੁਖਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਆਲੋਵਾਲ, ਤਰਸੇਮ ਰੁਪਾਣਾ ਪ੍ਰਧਾਨ ਵਿਮੁਕਤ ਜਾਤੀਆਂ ਪੰਜਾਬ, ਰਾਜਿੰਦਰ ਸੰਧੂ ਸੀਨੀਅਰ ਕਾਂਗਰਸੀ ਆਗੂ ਤੋਂ ਇਲਾਵਾ ਹੋਰ ਵੀ ਰਾਜਨੀਤਕ, ਧਾਰਮਿਕ ਆਗੂਆਂ ਤੇ ਮੁਹਤਵਰ ਸੱਜਣਾਂ ਦਾ ਮਾਂ ਭਗਵਤੀ ਕਲੱਬ (ਰਜਿ.) ਵਲੋਂ ਸਨਮਾਨ ਵਿਸੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੀਤਮ ਰਾਮ ਸ਼ੌਂਕੀ ਸਰਪੰਚ ਸੈਫਾਬਾਦ ਵਲੋਂ ਮਹਾਮਾਈ ਦੇ ਜਾਗਰਣ ਦੀ ਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨਹੀਂ ਬਖਸ਼ੇ ਜਾਣਗੇ-ਚੌਕੀ ਇੰਚਾਰਜ ਮਨਦੀਪ ਸਿੰਘ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਦਿਵਾਇਆ ਜਾਵੇ ਇਨਸਾਫ਼-ਰਣਜੀਤ ਸਿੰਘ ਪਵਾ...
Ad Position 24