22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹਲਕਾ ਨਕੋਦਰ ’ਚ ਬੀ.ਸੀ. ਵਿੰਗ ਦੀ ਅਹਿਮ ਮੀਟਿੰਗ

ਨੂਰਮਹਿਲ, 21 ਅਕਤੂਬਰ (ਤਜਿੰਦਰ ਕੁਮਾਰ)-ਹਲਕਾ ਨਕੋਦਰ ਦੇ ਨੂਰਮਹਿਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ.

Ad Position 21
No active advertisement
ਮੀਟਿੰਗ ਦੌਰਾਨ ਪਾਰਟੀ ’ਚ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਨਵੇਂ ਬਣੇ ਅਹੁਦੇਦਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ ਜਥੇਦਾਰ ਹੀਰਾ ਸਿੰਘ ਗਾਬੜੀਆ, ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਅਤੇ ਹੋਰ ਆਗੂ। ਤਸਵੀਰ: ਤਜਿੰਦਰ ਕੁਮਾਰ 22-10-2026
ਨੂਰਮਹਿਲ, 21 ਅਕਤੂਬਰ (ਤਜਿੰਦਰ ਕੁਮਾਰ)-ਹਲਕਾ ਨਕੋਦਰ ਦੇ ਨੂਰਮਹਿਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਮੁੱਖ ਸੇਵਾਦਾਰ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਬੀ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਬੀ.ਸੀ. ਵਿੰਗ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਜੁੱਟ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਬੀ.ਸੀ. ਭਾਈਚਾਰਾ ਹਮੇਸ਼ਾ ਤੋਂ ਹੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਰਿਹਾ ਹੈ। ਇਸ ਲਈ ਭਾਈਚਾਰੇ ਨੂੰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੋੜ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਮਜ਼ਬੂਤ ਆਧਾਰ ਤਿਆਰ ਕੀਤਾ ਜਾਵੇ। ਇਸ ਮੌਕੇ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਨੇ ਵਰਕਰਾਂ ਵਿੱਚ ਜੋਸ਼ ਭਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ ਅਤੇ ਇਸ ਦੀ ਮਜ਼ਬੂਤੀ ਲਈ ਹਰੇਕ ਵਰਕਰ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝ ਕੇ ਅੱਗੇ ਆਉਣਾ ਪਵੇਗਾ। ਉਨ੍ਹਾਂ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ, ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਨਵੇਂ ਸਾਥੀਆਂ ਨੂੰ ਪਾਰਟੀ ਨਾਲ ਜੋੜਨ। ਮੀਟਿੰਗ ਦੌਰਾਨ ਬੀ.ਸੀ. ਵਿੰਗ ਦੀਆਂ ਗਤੀਵਿਧੀਆਂ ਨੂੰ ਹਲਕਾ ਨਕੋਦਰ ਦੇ ਪਿੰਡ-ਪਿੰਡ ਵਿੱਚ ਤੇਜ਼ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਬੀ.ਸੀ. ਵਿੰਗ ਦੇ ਪ੍ਰਧਾਨ ਸੁਖਦੇਵ ਸਿੰਘ ਗਹੀਰ, ਨੂਰਮਹਿਲ ਸ਼ਹਿਰ ਦੇ ਪ੍ਰਧਾਨ ਸੰਦੀਪ ਵਰਮਾ, ਜਲੰਧਰ ਦਿਹਾਤੀ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਂਬਾ, ਹਰਜਿੰਦਰ ਸਿੰਘ ਡੱਲਾ, ਨਿਰਮਲ ਸਿੰਘ ਡੱਲਾ, ਪਰਵਿੰਦਰ ਸਿੰਘ ਸ਼ਾਮਪੁਰ ਪੀ.ਐਸ.ਸੀ. ਮੈਂਬਰ, ਗੁਰਦੇਵ ਸਿੰਘ ਰਾਮੇਵਾਲ, ਮੇਜਰ ਸਿੰਘ ਔਜਲਾ, ਪਿਆਰਾ ਸਿੰਘ ਕੈਂਥ, ਸਤਨਾਮ ਸਿੰਘ ਅਧਿਕਾਰੀ, ਗੁਰਪ੍ਰੀਤ ਸਿੰਘ ਭੰਡਾਲ, ਪਾਲ ਸਿੰਘ ਉੱਗੀ, ਸਰਪੰਚ ਜਸਵੰਤ ਸਿੰਘ ਸਿੰਘਪੁਰ ਦੋਨਾ, ਇਕਵਾਲ ਸਿੰਘ ਸਹੇਮ, ਜੀਵਨ ਸਿੰਘ ਸਹੇਮ, ਸਮੇਸ਼ ਅਰੋੜਾ, ਰਵਿੰਦਰ ਸਿੰਘ ਪਵਾਦੜਾ, ਗੋਖਾ ਪਵਾਦੜਾ, ਡਾ. ਸੁਖਵਿੰਦਰ ਸਿੰਘ ਪੋਡੇ, ਜਸਪ੍ਰੀਤ ਸਿੰਘ ਰੌਜਰ, ਮੋਨੂ ਤਲਵਣ, ਦਿਆ ਸਿੰਘ ਹਰਦੋਸੰਘਾ, ਪ੍ਰੀਤਮ ਸਿੰਘ ਸਰਪੰਚ, ਅਰਬੇਲ ਸਿੰਘ ਖੀਵਾ, ਸੁਖਵਿੰਦਰ ਸਿੰਘ ਸੋਖਾ ਮੱਲੀਆਂ, ਜਥੇਦਾਰ ਅਗਿਆਕਾਰ ਸਿੰਘ ਜਾਹਾਂਗੀਰ, ਹਰਜਿੰਦਰ ਸਿੰਘ ਜਾਹਾਂਗੀਰ, ਗੁਰਵਿੰਦਰ ਸਿੰਘ ਮਿਠੜਾ, ਅਮਨ ਡੱਲਾ ਸਮੇਤ ਬਹੁਤ ਸਾਰੇ ਅਹੁਦੇਦਾ ਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਾਏ ਖਾਮ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਮਕਾਨਾਂ ਦੀ ਤਸਦੀਕ ਸ਼ੁਰੂ ਅਗਲੀ ਖ਼ਬਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨਹੀਂ ਬਖਸ਼ੇ ਜਾਣਗੇ-ਚੌਕੀ ਇੰਚਾਰਜ ਮਨਦੀਪ ਸਿੰਘ
Ad Position 24