23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਦੂਜੇ ਦਿਨ ਵੀ ਬੱਸਾਂ ਦਾ ਚੱਕਾ ਜਾਮ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼, ਪਨਬਸ ਤੇ ਪੀ. ਆਰ.

Ad Position 21
No active advertisement
ਅਜੀਤ ਡੈਸਕ 23-10-2026
ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਦੂਜੇ ਦਿਨ ਵੀ ਪੀ.ਆਰ.ਟੀ.ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕਰਕੇ ਪੀ.ਆਰ.ਟੀ.ਸੀ ਡੀਪੂ ਮੂਹਰੇ ਧਰਨਾ ਦਿੱਤਾ | ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ | ਮੁਲਾਜ਼ਮਾਂ ਦੀ ਹੜਤਾਲ ਕਾਰਨ ਅੱਜ ਪੀ.ਆਰ.ਟੀ.ਸੀ. ਦੀਆਂ ਲਗਭਗ 70 ਪ੍ਰਤੀਸ਼ਤ ਤੋਂ ਵੱਧ ਬੱਸਾਂ ਬੰਦ ਰਹੀਆਂ| ਧਰਨੇ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਪੰਨੂੰ ਸੀਨੀਅਰ ਉਪ ਪ੍ਰਧਾਨ ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਨੇ ਕਿਹਾ ਕਿ ਹੁਣ ਪੀ . ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਸਰਕਾਰ ’ਤੇ ਭਰੋਸਾ ਨਹੀਂ ਰਿਹਾ | ਕਿਉਂਕਿ ਵੱਖ-ਵੱਖ ਪੈਨਲ ਮੀਟਿੰਗਾਂ ਵਿਚ ਪੰਜਾਬ ਦੇ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਤੇ ਹੋਰ ਅਧਿਕਾਰੀਆਂ ਵਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਸਹਿਮਤੀ ਦਿੱਤੇ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ | ਜਿਸ ਕਾਰਨ ਪੀ.ਆਰ.ਟੀ . ਸੀ. ਦੇ ਕੱਚੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ 27 ਡੀਪੂਆਂ ਦੇ ਪੀ.ਆਰ.ਟੀ.ਸੀ. ਦੇ ਮੁਲਾਜ਼ਮ ਤੇ 23 ਅਕਤੂਬਰ ਨੂੰ ਸਵੇਰੇ 10 ਵਜੇ ਮੁਹਾਲੀ ਇਕੱਤਰ ਹੋਣਗੇ ਤੇ ਉੱਥੋਂ ਵਿਧਾਨ ਸਭਾ ਵੱਲ ਕੂਚ ਕਰਨਗੇ | ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਹ ਉੱਨੀ ਦੇਰ ਤੱਕ ਸੰਘਰਸ਼ ਜਾਰੀ ਰੱਖਣਗੇ | ਧਰਨੇ ’ਚ ਜ਼ਿਲ੍ਹਾ ਕਪੂਰਥਲਾ ਡੀਪੂ ਦੇ ਜਨਰਲ ਸਕੱਤਰ ਹਰਪਾਲ ਸਿੰਘ, ਡੀਪੂ ਦੇ ਪ੍ਰਧਾਨ ਸਤਨਾਮ ਸਿੰਘ, ਖ਼ਜ਼ਾਨਚੀ ਗੁਰਮੀਤ ਸਿੰਘ ਭੁੱਲਰ ਵਿਚ ਚੇਅਰਮੈਨ ਬਗੀਚਾ ਸਿੰਘ, ਸਹਾਇਕ ਜਨਰਲ ਸਕੱਤਰ ਨਵਦੀਪ ਸਿੰਘ ਸਿੱਧੂ, ਗੁਰਤੇਜ ਸਿੰਘ ਮਾਣਕ, ਦਵਿੰਦਰ ਸਿੰਘ ਮਾਨੋ ਚਾਹਲ ਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ ’ਚ ਚੋਰਾਂ ਦੇ ਹੌਸਲੇ ਬੁਲੰਦ, ਕੰਡਾ ਮਾਰਕੀਟ ਦੀਆਂ ਚਾਰ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਪਿੰਡ ਬਜਾਜ ਦੀ ਫ਼ੈਕਟਰੀ ’ਚ ਹੋਏ ਝਗੜੇ ਦੇ ਮਾਮਲੇ ’ਚ 6 ਮੁਲਜ਼ਮ ਹਥਿਆਰਾਂ ਸਮੇਤ ਕਾਬੂ
Ad Position 24