ਗੁਰੂ ਅਮਰਦਾਸ ਪਬਲਿਕ ਸਕੂਲ ਦੀਆਂ 3 ਅਧਿਆਪਕਾਂ ਦਾ ‘ਡਾ. ਏ.ਪੀ.ਜੇ. ਅਬਦੁਲ ਕਲਾਮ’ ਐਵਾਰਡ ਨਾਲ ਸਨਮਾਨ
ਕਪੂਰਥਲਾ, 22 ਅਕਤੂਬਰ (ਵਿ. ਪ੍ਰ.)
ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਸਾਇੰਸ ਵਿਭਾਗ ਦੀ ਮੁਖੀ ਮਨਪ੍ਰੀਤ ਕੌਰ ਤੇ ਪ੍ਰੀ ਪ੍ਰਾਇਮਰੀ ਵਿੰਗ ਦੀ ਅਧਿਆਪਕਾ ਦਲਜੀਤ ਕੌਰ ਤੇ ਨਰਿੰਦਰਜੀਤ ਕੌਰ ਦੀਆਂ ਸਿੱਖਿਆ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸੀ.ਟੀ. ਗਰੁੱਪ ਆਫ਼ ਇੰਸਟੀਚਿਊਟ ਜਲੰਧਰ ਵਲੋਂ ਕਰਵਾਏ ਗਏ ਰਾਜ ਪੱਧਰੀ ਸਨਮਾਨ ਸਮਾਗਮ ਵਿਚ ਡਾ. ਏ.ਪੀ.ਜੇ. ਅਬਦੁਲ ਕਲਾਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਡਾ. ਏ.ਪੀ.ਜੇ ਡਾ. ਅਬਦੁਲ ਕਲਾਮ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਉਨ੍ਹਾਂ ਦੀ ਸਿੱਖਿਆ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਉਹ ਮਿਹਨਤ ਤੇ ਲਗਨ ਨਾਲ ਵਿਦਿਆਰਥੀਆਂ ਨੂੰ ਵਿੱਦਿਆ ਪ੍ਰਦਾਨ ਕਰਕੇ ਸਕੂਲ ਨੂੰ ਹੋਰ ਬੁਲੰਦੀਆਂ ‘ਤੇ ਲਿਜਾਣਗੇ |