23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਨੇ ਲਗਾਇਆ ਖ਼ੂਨਦਾਨ ਕੈਂਪ

ਕਪੂਰਥਲਾ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ ਤੇ ਇਸ ਲਈ ਹਰੇਕ ਵਿਅਕਤੀ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ | ਇਸ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਇਹ ਪ੍ਰਗਟਾਵਾ ਉੱਘੇ ਸਮਾਜ ਸੇਵਕ ਮਲਵਿੰਦਰ ਸਿੰਘ ਚਾਹਲ (ਮੱਮੂ ਚਾਹਲ) ਨੇ ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਵਲੋਂ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ਮੌਕੇ ਖੂਨਦਾਨੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਸ਼ਿਵ ਸੈਨਾ ਸ਼ਿੰਦੇ ਗਰੁੱਪ ਵਲੋਂ ਖ਼ੂਨਦਾਨ ਕੈਂਪ ਲਗਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਤੋਂ ਪਹਿਲਾਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਤੇ ਉੱਘੇ ਸਮਾਜ ਸੇਵਕ ਅਵੀ ਰਾਜਪੂਤ ਨੇ ਖ਼ੂਨਦਾਨ ਕੈਂਪ ਦਾ ਉਦਘਾਟਨ ਕੀਤਾ | ਉਨ੍ਹਾਂ ਖ਼ੂਨਦਾਨ ਕਰਨ ਵਾਲੇ ਖੂਨ ਦਾਨੀਆਂ ਦੀ ਪ੍ਰਸੰਸਾ ਕਰਦਿਆਂ ਹੋਰ ਲੋਕਾਂ ਨੂੰ ਵੀ ਇਸ ਤਰ੍ਹਾਂ ਦੇ ਖ਼ੂਨਦਾਨ ਕੈਂਪਾਂ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਜਗਜੀਤ ਸਿੰਘ ਧਾਲੀਵਾਲ, ਏਕਤਾ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਆਲ ਇੰਡੀਆ ਐਂਟੀ ਅੱਤਵਾਦ ਫ਼ਰੰਟ ਦੇ ਸੂਬਾਈ ਉਪ ਪ੍ਰਧਾਨ ਰਕੇਸ਼ ਭਾਸਕਰ ਲਾਲੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ, ਜ਼ਿਲ੍ਹਾ ਸਤਿਸੰਗ ਪ੍ਰਮੁੱਖ ਮਨਮੋਹਨ ਜੋਸ਼ੀ, ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ, ਡਾ. ਰਣਬੀਰ ਕੌਸ਼ਲ, ਸ੍ਰੀ ਸਤਨਰਾਇਣ ਮੰਦਿਰ ਤੋਂ ਨਰਿੰਦਰ ਗੋਸਾਈਾ, ਮਾਤਾ ਭੱਦਰਕਾਲੀ ਮੰਦਿਰ ਪ੍ਰਬੰਧਕ ਕਮੇਟੀ ਤੋਂ ਰਾਧੇ ਸ਼ਾਮ ਸ਼ਰਮਾ, ਮਨੀ ਮਹੇਸ਼ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਅਰੋੜਾ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਸੰਸਥਾਵਾਂ ਨੇ ਸਬੰਧਿਤ ਪ੍ਰਮੁੱਖ ਆਗੂ ਹਾਜ਼ਰ ਸਨ | ਇਨ੍ਹਾਂ ਆਗੂਆਂ ਨੇ ਕਿਹਾ ਕਿ ਭਵਿੱਖ ਵਿਚ ਵੀ ਸ਼ਿਵ ਸੈਨਾ ਨੂੰ ਖ਼ੂਨਦਾਨ ਕਰਨ ਦੇ ਉਪਰਾਲੇ ਨੂੰ ਜਾਰੀ ਰੱਖਣਾ ਚਾਹੀਦਾ ਹੈ | ਪ੍ਰਬੰਧਕ ਮੁਕੇਸ਼ ਕਸ਼ਯਪ ਨੇ ਦੱਸਿਆ ਕਿ ਕੈਂਪ ਵਿਚ 36 ਖ਼ੂਨਦਾਨੀਆਂ ਨੇ ਖ਼ੂਨ ਦਾਨ ਕੀਤਾ |

Ad Position 21
No active advertisement
ਖ਼ੂਨਦਾਨ ਕੈਂਪ ਮੌਕੇ ਖੂਨਦਾਨੀਆਂ ਨੂੰ ਸਨਮਾਨਿਤ ਕਰਦੇ ਹੋਏ ਉੱਘੇ ਸਮਾਜ ਸੇਵਕ ਮਲਵਿੰਦਰ ਸਿੰਘ ਚਾਹਲ ਤੇ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਤੇ ਹੋਰ | ਤਸਵੀਰ: ਤਿਲਕਰਾਜ 23-10-2026
ਕਪੂਰਥਲਾ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ ਤੇ ਇਸ ਲਈ ਹਰੇਕ ਵਿਅਕਤੀ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ | ਇਸ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਇਹ ਪ੍ਰਗਟਾਵਾ ਉੱਘੇ ਸਮਾਜ ਸੇਵਕ ਮਲਵਿੰਦਰ ਸਿੰਘ ਚਾਹਲ (ਮੱਮੂ ਚਾਹਲ) ਨੇ ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਵਲੋਂ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ਮੌਕੇ ਖੂਨਦਾਨੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਸ਼ਿਵ ਸੈਨਾ ਸ਼ਿੰਦੇ ਗਰੁੱਪ ਵਲੋਂ ਖ਼ੂਨਦਾਨ ਕੈਂਪ ਲਗਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਤੋਂ ਪਹਿਲਾਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਤੇ ਉੱਘੇ ਸਮਾਜ ਸੇਵਕ ਅਵੀ ਰਾਜਪੂਤ ਨੇ ਖ਼ੂਨਦਾਨ ਕੈਂਪ ਦਾ ਉਦਘਾਟਨ ਕੀਤਾ | ਉਨ੍ਹਾਂ ਖ਼ੂਨਦਾਨ ਕਰਨ ਵਾਲੇ ਖੂਨ ਦਾਨੀਆਂ ਦੀ ਪ੍ਰਸੰਸਾ ਕਰਦਿਆਂ ਹੋਰ ਲੋਕਾਂ ਨੂੰ ਵੀ ਇਸ ਤਰ੍ਹਾਂ ਦੇ ਖ਼ੂਨਦਾਨ ਕੈਂਪਾਂ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਜਗਜੀਤ ਸਿੰਘ ਧਾਲੀਵਾਲ, ਏਕਤਾ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਆਲ ਇੰਡੀਆ ਐਂਟੀ ਅੱਤਵਾਦ ਫ਼ਰੰਟ ਦੇ ਸੂਬਾਈ ਉਪ ਪ੍ਰਧਾਨ ਰਕੇਸ਼ ਭਾਸਕਰ ਲਾਲੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ, ਜ਼ਿਲ੍ਹਾ ਸਤਿਸੰਗ ਪ੍ਰਮੁੱਖ ਮਨਮੋਹਨ ਜੋਸ਼ੀ, ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ, ਡਾ. ਰਣਬੀਰ ਕੌਸ਼ਲ, ਸ੍ਰੀ ਸਤਨਰਾਇਣ ਮੰਦਿਰ ਤੋਂ ਨਰਿੰਦਰ ਗੋਸਾਈਾ, ਮਾਤਾ ਭੱਦਰਕਾਲੀ ਮੰਦਿਰ ਪ੍ਰਬੰਧਕ ਕਮੇਟੀ ਤੋਂ ਰਾਧੇ ਸ਼ਾਮ ਸ਼ਰਮਾ, ਮਨੀ ਮਹੇਸ਼ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਅਰੋੜਾ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਸੰਸਥਾਵਾਂ ਨੇ ਸਬੰਧਿਤ ਪ੍ਰਮੁੱਖ ਆਗੂ ਹਾਜ਼ਰ ਸਨ | ਇਨ੍ਹਾਂ ਆਗੂਆਂ ਨੇ ਕਿਹਾ ਕਿ ਭਵਿੱਖ ਵਿਚ ਵੀ ਸ਼ਿਵ ਸੈਨਾ ਨੂੰ ਖ਼ੂਨਦਾਨ ਕਰਨ ਦੇ ਉਪਰਾਲੇ ਨੂੰ ਜਾਰੀ ਰੱਖਣਾ ਚਾਹੀਦਾ ਹੈ | ਪ੍ਰਬੰਧਕ ਮੁਕੇਸ਼ ਕਸ਼ਯਪ ਨੇ ਦੱਸਿਆ ਕਿ ਕੈਂਪ ਵਿਚ 36 ਖ਼ੂਨਦਾਨੀਆਂ ਨੇ ਖ਼ੂਨ ਦਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਕੇ ਕਿਸਾਨਾਂ ਦਾ ਸ਼ੋਸ਼ਣ ਨਾ ਕੀਤਾ ਜਾਵੇ-ਭਿੰਦਾ ਅਗਲੀ ਖ਼ਬਰ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਕੱਲ੍ਹ ਨੂੰ ਵਿਸ਼ੇਸ਼ ਕੈਂਪ ਲੱਗਣਗੇ-ਅਕਾਸ਼ ਬਾਂਸਲ
Ad Position 24