23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਾਵਰਕਾਮ ਉਪ ਮੰਡਲ ਭੁਲੱਥ ਦੇ ਸਮੁੱਚੇ ਕਰਮਚਾਰੀਆਂ ਵਲੋਂ 2 ਦਿਨ ਦੀ ਸਮੂਹਿਕ ਛੁੱਟੀ ਲੈ ਕੇ ਕੀਤੇ ਗਏ ਰੋਸ ਮੁਜ਼ਾਹਰੇ

ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਅਤੇ ਮਸਲਿਆਂ ਸੰਬੰਧੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ, ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਪੀ. ਐਸ.

Ad Position 21
No active advertisement
ਬਿਜਲੀ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ 2 ਦਿਨ ਦੀ ਸਮੂਹਿਕ ਛੁੱਟੀ ’ਤੇ ਜਾਣ ਨਾਲ ਸੁੰਨਸਾਨ ਪਿਆ ਬਿਜਲੀ ਦਫ਼ਤਰ ਭੁਲੱਥ | ਤਸਵੀਰ: ਮਨਜੀਤ ਸਟੂਡੀਓ 23-10-2026
ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਅਤੇ ਮਸਲਿਆਂ ਸੰਬੰਧੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ, ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਗਰਿੱਡ ਸਟੇਸ਼ਨ ਇੰਪਲਾਈਜ਼ ਯੂਨੀਅਨ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ, ਪਾਰਕ ਕਾਮ ਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਨਾਲ ਸੰਬੰਧਿਤ ਸਮੁੱਚੇ ਪੰਜਾਬ ਦੇ ਬਿਜਲੀ ਕਰਮਚਾਰੀਆਂ ਵੱਲੋਂ 21ਅਤੇ 22 ਅਕਤੂਬਰ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਰੋਸ ਮੁਜ਼ਾਹਰੇ ਕੀਤੇ ਗਏ | ਇਸ ਮੌਕੇ ਰੋਸ ਮੁਜ਼ਾਹਰਾ ਕਰਦੇ ਹੋਏ ਬਿਜਲੀ ਮੁਲਾਜ਼ਮਾਂ ਨੇ ਕਿਹਾ ਕਿ ਪਾਵਰ ਕਾਮ ਦਾ ਸੀ.ਐਮ. ਡੀ ਅਤੇ ਬਿਜਲੀ ਮੰਤਰੀ ਵਾਰ-ਵਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਕੁਝ ਮੰਗਾਂ ਮੰਨ ਕੇ ਮੁੱਕਰ ਰਹੇ ਹਨ ਅਤੇ ਵਾਅਦਾ ਖ਼ਿਲਾਫ਼ੀ ਕਰ ਰਹੇ ਹਨ | ਬਿਜਲੀ ਮੁਲਾਜ਼ਮਾਂ ਵਿਚ ਇਸ ਪ੍ਰਤੀ ਭਾਰੀ ਰੋਸ ਹੈ | ਉਪ ਮੰਡਲ ਭੁਲੱਥ ਵਿਖੇ ਬਿਜਲੀ ਮੁਲਾਜ਼ਮਾਂ ਨੇ ਰੋਸ ਰੈਲ਼ੀ ਕਰਦਿਆਂ ਹੋਇਆ ਜਾਇਜ਼ ਮੰਗਾਂ ਮੰਨ ਕੇ ਤੁਰੰਤ ਲਾਗੂ ਕਰਨ ਲਈ ਬੋਰਡ ਮੈਨੇਜਮੈਂਟ ਨੂੰ ਕਿਹਾ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੀ ਡੀ.ਏ. ਦੀਆਂ ਕਿਸ਼ਤਾਂ ਵੀ ਦੇਵੇ | ਕਰਮਚਾਰੀਆਂ ਵੱਲੋਂ ਸਮੂਹਿਕ ਛੁੱਟੀ ਤੇ ਜਾਣ ਨਾਲ 66 ਕੇ.ਵੀ ਭੁਲੱਥ ਤੇ 66 ਕੇ.ਵੀ. ਚੌਂਕ ਬਜਾਜ ਬਿਜਲੀ ਘਰਾਂ ਵਿਚ ਉੱਚ ਅਧਿਕਾਰੀਆਂ ਨੂੰ ਬਦਲਵੇਂ ਪ੍ਰਬੰਧ ਕਰਨੇ ਪਏ | ਇਸ ਰੋਸ ਰੈਲੀ ਵਿਚ ਟੀ.ਐਸ.ਯੂ. ਉਪ ਮੰਡਲ ਦੇ ਪ੍ਰਧਾਨ ਜਰਨੈਲ ਸਿੰਘ, ਸੈਕਟਰੀ ਜਸਵੰਤ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ, ਵਰਿੰਦਰ ਸਿੰਘ, ਇੰਜੀਨੀਅਰ ਮਨਪ੍ਰੀਤ ਸਿੰਘ, ਵਿਕਰਮ ਸਿੰਘ, ਗੁਰਜੀਤ ਸਿੰਘ ਬਾਗੜੀਆਂ, ਰਿਪਨ ਕੁਮਾਰ, ਨਰੇਸ਼ ਕੁਮਾਰ ਸਾਬੀ, ਜਸਬੀਰ ਸਿੰਘ ਸਾਬੀ, ਦਲਵੀਰ ਸਿੰਘ, ਅੰਗਰੇਜ ਸਿੰਘ, ਸੰਦੀਪ ਕੁਮਾਰ, ਗੁਰਦੀਪ ਸਿੰਘ, ਪਰਮਪਾਲ ਸਿੰਘ, ਹਰਵਿੰਦਰ ਸਿੰਘ, ਨਰਿੰਦਰ ਪਾਲ ਸਿੰਘ, ਇੰਜੀਨੀਅਰ ਕਰਮਜੀਤ ਸਿੰਘ ਮੌਖਾ ਜੇ.ਈ. ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਆਂਢੀਆਂ ਵਲੋਂ ਕੁੱਟਮਾਰ ਕਾਰਨ ਇਕ ਵਿਅਕਤੀ ਜ਼ਖਮੀ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ’ਚ ਬੱਚਿਆਂ ਦੇ ਨੈਤਿਕ ਅਤੇ ਬੌਧਿਕ ਵਿਕਾਸ ਲਈ ਸੈਮੀਨਾਰ ਕਰਵਾਇਆ
Ad Position 24