ਗੁਆਂਢੀਆਂ ਵਲੋਂ ਕੁੱਟਮਾਰ ਕਾਰਨ ਇਕ ਵਿਅਕਤੀ ਜ਼ਖਮੀ
ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਜੱਟਪੁਰਾ ਵਿਖੇ ਗੁਆਂਢੀਆਂ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ | ਜਿਸ ਨੂੰ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਲਖਵੰਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਜੱਟਪੁਰਾ ਨੇ ਦੱਸਿਆ ਕਿ ਉਹ ਅੱਜ ਆਪਣੇ ਘਰ ਦੇ ਬਾਹਰ ਟਾਈਲਾਂ ਲਵਾ ਰਿਹਾ ਸੀ, ਇਸ ਦੌਰਾਨ ਉਨ੍ਹਾਂ ਦੇ ਗੁਆਂਢੀਆਂ ਨੇ ਕਥਿਤ ਤੌਰ ‘ਤੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ | ਜਦੋਂ ਉਸਨੇ ਇਸਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਮੇਰੇ ‘ਤੇ ਹਮਲਾ ਕਰਕੇ ਮੈਨੂੰ ਜ਼ਖਮੀ ਕਰ ਦਿੱਤਾ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਉਸਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਲੜਾਈ ਝਗੜੇ ਦੌਰਾਨ ਜ਼ਖਮੀ ਹੋਇਆ ਵਿਅਕਤੀ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ | ਤਸਵੀਰ: ਤਿਲਕਰਾਜ
23-10-2026