23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸੁਭਾਨਪੁਰ, 23 ਅਕਤੂਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਵਿਅਕਤੀ ਨੂੰ ਕਥਿਤ ਤੌਰ ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ.

Ad Position 21
No active advertisement
ਅਜੀਤ ਡੈਸਕ 24-10-2026
ਸੁਭਾਨਪੁਰ, 23 ਅਕਤੂਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਵਿਅਕਤੀ ਨੂੰ ਕਥਿਤ ਤੌਰ ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਏ. ਐਸ.ਆਈ ਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਅੱਡਾ ਸੁਭਾਨਪੁਰ ਚੌਂਕ ਵਿਖੇ ਮੌਜੂਦ ਸਨ ਤੇ ਕਿਸੇ ਖ਼ਾਸ ਮੁਖ਼ਬਰ ਨੇ ਏ. ਐਸ. ਆਈ. ਨੂੰ ਦੱਸਿਆ ਕੇ ਸੁਰਜੀਤ ਕੁਮਾਰ ਪੁੱਤਰ ਮਿਥਲੇਸ਼ ਠਾਕੁਰ ਵਾਸੀ ਪਿੰਡ ਮੁਰਾਰ ਥਾਣਾ ਸੁਭਾਨਪੁਰ ਜੋ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ ਤੇ ਅੱਜ ਵੀ ਪਿੰਡ ਹਮੀਰਾ ਦੇ ਪੁਲ ਦੇ ਨਜ਼ਦੀਕ ਨਸ਼ੀਲਾ ਪਦਾਰਥ ਲੈ ਕੇ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ |ਅਗਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਵਿਅਕਤੀ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦਾ ਹੈ | ਪੁਲਿਸ ਪਾਰਟੀ ਵੱਲੋਂ ਦਸੀ ਗਈ ਜਗਾ ਤੇ ਜਦੋਂ ਰੇਡ ਮਾਰੀ ਤਾਂ ਇਕ ਵਿਅਕਤੀ ਉਕਤ ਜਗਾ ਤੇ ਖੜ੍ਹਾ ਦਿਖਾਈ ਦਿੱਤਾ | ਉਸ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੁਰਜੀਤ ਕੁਮਾਰ ਦੱਸਿਆ | ਜਦੋਂ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਦੇ ਕਬਜ਼ੇ ਵਿਚੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਕਾਬੂ ਕੀਤੇ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬੁਢਾਪਾ ਪੈਨਸ਼ਨ 3000 ਰੁਪਏ ਮਹੀਨਾ ਕਰਨ ਦੀ ਮੰਗ ਅਗਲੀ ਖ਼ਬਰ ਪਰਾਲੀ ਦੀਆਂ ਗੱਠਾਂ ਲਿਜਾਣ ਵਾਲੇ ਬੇਨਿਯਮੀ ਵਾਹਨਾਂ ਦੀ ਬਦੌਲਤ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
Ad Position 24