24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜ਼ਿਲ੍ਹੇ ’ਚ ਪਰਾਲੀ ਸਾੜਣ ਦੇ 11 ਮਾਮਲੇ ਸਾਹਮਣੇ ਆਏ, 35 ਹਜ਼ਾਰ ਰੁਪਏ ਜੁਰਮਾਨਾ ਤੇ 5 ਮਾਮਲਿਆਂ ’ਚ ਕੀਤੀ ਗਈ ਰੈੱਡ ਐਂਟਰੀ

ਕਪੂਰਥਲਾ, 23 ਅਕਤੂਬਰ (ਅਮਰਜੀਤ ਕੋਮਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਪ੍ਰਸ਼ਾਸਨ ਵਲੋਂ ਬਣਾਈਆਂ ਗਈਆਂ ਸਾਰੀਆਂ ਟੀਮਾਂ ਦੇ ਉਪਰਾਲੇ ਸਦਕਾ ਜ਼ਿਲ੍ਹੇ ਵਿਚ ਅੱਜ ਤੱਕ ਝੋਨੇ ਦੀ ਰਹਿੰਦ ਖੰੂਹਦ ਨੂੰ ਖੇਤਾਂ ਵਿਚ ਅੱਗ ਲਾਉਣ ਦੇ 11 ਮਾਮਲੇ ਸਾਹਮਣੇ ਆਏ ਹਨ ਤੇ ਇਨ੍ਹਾਂ ਮਾਮਲਿਆਂ ਨਾਲ ਸਬੰਧਿਤ ਕਿਸਾਨਾਂ ਨੂੰ 35 ਹਜ਼ਾਰ ਰੁਪਏ ਜੁਰਮਾਨਾ ਤੇ ਪੰਜ ਮਾਮਲਿਆਂ ਵਿਚ ਮਾਲ ਵਿਭਾਗ ਦੇ ਰਿਕਾਰਡ ਵਿਚ ਰੈੱਡ ਐਂਟਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਸਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ‘ਅਜੀਤ’ ਨੂੰ ਦੱਸਿਆ ਕਿ ਇਸ ਵਾਰ ਕਿਸਾਨਾਂ ਨੇ ਵਾਤਾਵਰਨ ਦੇ ਸੰਭਾਲ ਤੇ ਧਰਤੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਲਈ ਸਾਲ 2021 ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ 5500 ਪਰਾਲੀ ਪ੍ਰਬੰਧਨ ਲਈ ਸਬਸਿਡੀ ‘ਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਕੀਤੀ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅੱਜ ਮੰਡ ਖੇਤਰ ਵਾਲੇ ਪਾਸੇ ਵੀ ਨਿਗਰਾਨੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਤੇ ਹੋਰ ਵਿਭਾਗਾਂ ਵਲੋਂ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਾਏ ਗਏ ਕੈਂਪਾਂ ਨੇ ਵੀ ਇਸ ਵਿਚ ਅਹਿਮ ਭੂਮਿਕਾ ਅਦਾ ਕੀਤੀ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਇਸ ਝੋਨੇ ਦੇ ਸੀਜਨ ਦੌਰਾਨ 4 ਹਜ਼ਾਰ ਏਕੜ ਰਕਬੇ ਵਿਚੋਂ ਪਰਾਲੀ ਦੀਆਂ ਗੰਢਾਂ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ ਤੇ ਕਪੂਰਥਲਾ ਬਲਾਕ ਦੇ ਪਿੰਡ ਗੋਪੀਪੁਰ, ਮੁਜਾਦਪੁਰ, ਖਾਲੂ, ਕੋਲੀਆਂਵਾਲ, ਨੱਥੂ ਚਾਹਲ ਤੇ ਹੋਰ ਪਿੰਡਾਂ ਵਿਚ 1500 ਏਕੜ ਰਕਬੇ ਵਿਚੋਂ ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਗੰਢਾਂ ਇਕੱਠੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਅੱਗ ਲਾਉਣ ਦੇ ਰੁਝਾਨ ਨੂੰ ਖ਼ਤਮ ਕਰਨ ਤੇ ਵਾਤਾਵਰਨ ਦੀ ਸੰਭਾਲ ਲਈ ਵਿਭਾਗ ਵਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਅਫ਼ਸਰ ਗੁਰਵਿੰਦਰ ਸਿੰਘ ਸੰਧੂ, ਖੇਤੀਬਾੜੀ ਵਿਸਥਾਰ ਅਫ਼ਸਰ ਰਣਬੀਰ ਸਿੰਘ ਵਲੋਂ ਪਿੰਡ ਨੱਥੂਚਾਹਲ ਤੇ ਪਿੰਡ ਖੁਸਰੋਪੁਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਦੇ ਅਗਾਂਹਵਧੂ ਕਿਸਾਨ ਜਗਦੀਪ ਸਿੰਘ ਨੇ ਇਨ੍ਹਾਂ ਅਧਿਕਾਰੀਆਂ ਨੂੰ ਪਰਾਲੀ ਸਬੰਧੀ ਕੀਤੇ ਗਏ ਉਪਰਾਲੇ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਵਿਭਾਗ ਦੇ ਸਹਿਯੋਗ ਨਾਲ ਉਨ੍ਹਾਂ ਨੇ ਟਰੈਕਟਰ ਟਰਾਲੀਆਂ ਤੇ ਬੇਲਰ ਦੀ ਮਸ਼ੀਨ ਦੀ ਸਹੂਲਤ ਲਈ ਸੀ ਤੇ ਇਸੇ ਬੇਲਰ ਨਾਲ ਵੱਖ-ਵੱਖ ਪਿੰਡਾਂ ਵਿਚ ਪਰਾਲੀ ਦੇ ਗੰਢਾਂ ਬਣਾ ਰਹੇ ਹਨ | ਮੁੱਖ ਖੇਤੀਬਾੜੀ ਅਫ਼ਸਰ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਵਲੋਂ ਕੀਤੇ ਗਏ ਪਰਾਲੀ ਪ੍ਰਬੰਧ ਤੋਂ ਇਲਾਵਾ ਕੁੱਝ ਬਾਹਰਲੇ ਖੇਤਰਾਂ ਨਾਲ ਸਬੰਧਿਤ ਬੇਲਰ ਵੱਖ-ਵੱਖ ਪਿੰਡਾਂ ਵਿਚ ਮੁਫ਼ਤ ਪਰਾਲੀਆਂ ਦੀਆਂ ਗੰਢਾਂ ਬਣਾ ਰਹੇ ਹਨ ਤੇ ਇਨ੍ਹਾਂ ਬੇਲਰਾਂ ਵਲੋਂ ਇਕੱਤਰ ਕੀਤੀ ਗਈਆਂ ਪਰਾਲੀ ਦੀਆਂ ਗੰਢਾਂ ਥਰਮਲ ਪਲਾਂਟਾ ਤੇ ਹੋਰ ਉਦਯੋਗਾਂ ਵਿਚ ਭੇਜੀਆਂ ਜਾਣਗੀਆਂ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਖੇਤਾਂ ਵਿਚ ਅੱਗ ਲਗਾਉਣ ਤੋਂ ਗੁਰੇਜ਼ ਕਰਨ ਤੇ ਇਸ ਸਬੰਧੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ |

Ad Position 21
No active advertisement
* ਖੇਤੀਬਾੜੀ ਤੇ ਹੋਰ ਵਿਭਾਗਾਂ ਦੇ ਤਾਲਮੇਲ ਸਦਕਾ ਪਰਾਲੀ ਪ੍ਰਬੰਧਨ ਦੇ ਸਾਰਥਿਕ ਨਤੀਜੇ ਸਾਹਮਣੇ ਆਏ 24-10-2026

Ad Position 22
No active advertisement
ਪਿਛਲੀ ਖ਼ਬਰ ਨਡਾਲਾ ਪੁਲਿਸ ਵਲੋਂ ਦੇਸੀ ਪਿਸਤੌਲ ਤੇ ਜ਼ਿੰਦਾ ਰੌਂਦ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਅਗਵਾਈ ’ਚ ਫਗਵਾੜਾ, ਕਰਤਾਰਪੁਰ ਤੇ ਢਿਲਵਾਂ ’ਚ ਕੀਤਾ ਜਾਵੇਗਾ ਨਗਰ ਕੀਰਤਨ ਦਾ ਸਵਾਗਤ
Ad Position 24