ਨਡਾਲਾ ਪੁਲਿਸ ਵਲੋਂ ਦੇਸੀ ਪਿਸਤੌਲ ਤੇ ਜ਼ਿੰਦਾ ਰੌਂਦ ਸਮੇਤ ਨੌਜਵਾਨ ਕਾਬੂ
ਨਡਾਲਾ, 23 ਅਕਤੂਬਰ (ਰਘਬਿੰਦਰ ਸਿੰਘ)-ਨਡਾਲਾ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ ਦੇਸੀ ਪਿਸਤੌਲ (ਕੱਟਾ) ਤੇ ਇੱਕ ਜ਼ਿੰਦਾ ਰੌਂਦ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਨਡਾਲਾ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਏ. ਐਸ.
ਨਡਾਲਾ, 23 ਅਕਤੂਬਰ (ਰਘਬਿੰਦਰ ਸਿੰਘ)-ਨਡਾਲਾ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ ਦੇਸੀ ਪਿਸਤੌਲ (ਕੱਟਾ) ਤੇ ਇੱਕ ਜ਼ਿੰਦਾ ਰੌਂਦ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਨਡਾਲਾ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਨਡਾਲਾ ਰੋਡ ਤੋਂ ਸੁਭਾਨਪੁਰ ਨੇੜੇ ਵਾਲੀਆ ਪੰਪ ਕੋਲ ਮੌਜੂਦ ਸਨ | ਇਸ ਦੌਰਾਨ ਪਿੰਡ ਜੱਗ ਵੱਲੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਅਚਾਨਕ ਘਬਰਾ ਗਿਆ ਅਤੇ ਆਪਣੇ ਖੱਬੇ ਪਾਸੇ ਟੋਏ ਵੱਲ ਮੁੜਨ ਲੱਗਾ |ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਉਕਤ ਨੌਜਵਾਨ ਨੂੰ ਕਾਬੂ ਕਰਕੇ ਉਸ ਦਾ ਨਾਮ-ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਲਵ ਸਾਗਰ ਵਾਸੀ ਪਿੰਡ ਜੱਗ, ਥਾਣਾ ਸੁਭਾਨਪੁਰ ਦੱਸਿਆ ਪੁਲਿਸ ਅਨੁਸਾਰ ਨੌਜਵਾਨ ਦੀ ਤਲਾਸ਼ੀ ਲੈਣ ਦੌਰਾਨ ਉਸ ਪਾਸੋਂ ਇੱਕ ਦੇਸੀ ਪਿਸਤੌਲ (ਕੱਟਾ) ਅਤੇ ਇਕ ਜ਼ਿੰਦਾ ਰੌਂਦ ਬਰਾਮਦ ਹੋਇਆ | ਪੁਲਿਸ ਨੇ ਬਰਾਮਦ ਕੀਤੇ ਹਥਿਆਰ ਅਤੇ ਰੌਂਦ ਨੂੰ ਕਬਜ਼ੇ ਵਿਚ ਲੈ ਕੇ ਉਕਤ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |