23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਫਗਵਾੜਾ ’ਚ ਸ਼ੈਲਰ ਮਾਲਕਾਂ ਦੀ ਹੜਤਾਲ ਖ਼ਤਮ, ਝੋਨੇ ਦੀ ਖ਼ਰੀਦ ਅਤੇ ਚੁਕਾਈ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ-ਸਮੂਹ ਆੜ੍ਹਤੀ

ਫਗਵਾੜਾ 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ) ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਸਬੰਧੀ ਆੜ੍ਹਤੀ ਐਸੋਸੀਏਸ਼ਨ ਦੀ ਇੱਕ ਮੀਟਿੰਗ ਹੋਈ, ਜਿਸ ਵਿਚ ਫਗਵਾੜਾ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਸਬੰਧੀ ਪੈਦਾ ਹੋਏ ਹਾਲਾਤ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਦੱਸਿਆ ਕਿ ਸ਼ੈਲਰ ਮਾਲਕਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਮੰਡੀ ਵਿਚ ਝੋਨੇ ਦੀ ਲਿਫ਼ਟਿੰਗ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਸੀ | ਇਸ ਸਮੇਂ ਮੰਡੀ ਵਿਚ ਰੋਜ਼ਾਨਾ ਵੱਡੀ ਮਾਤਰਾ ਵਿਚ ਝੋਨਾ ਆ ਰਿਹਾ ਹੈ ਅਤੇ ਫ਼ਸਲ ਦੀਆਂ ਢੇਰੀਆਂ ਲਗਾਉਣ ਲਈ ਜਗਾ ਦੀ ਵੀ ਘਾਟ ਮਹਿਸੂਸ ਹੋ ਰਹੀ ਸੀ | ਇਸ ਦੇ ਨਾਲ ਹੀ ਮੌਸਮ ਖ਼ਰਾਬ ਹੋਣ ਦੇ ਖ਼ਦਸ਼ੇ ਕਾਰਨ ਵੀ ਚਿੰਤਾ ਬਣੀ ਹੋਈ ਸੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਹਾਲਾਤਾਂ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਡੀ. ਐਫ.

Ad Position 21
No active advertisement
ਅਜੀਤ ਡੈਸਕ 24-10-2026
ਫਗਵਾੜਾ 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ) ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਸਬੰਧੀ ਆੜ੍ਹਤੀ ਐਸੋਸੀਏਸ਼ਨ ਦੀ ਇੱਕ ਮੀਟਿੰਗ ਹੋਈ, ਜਿਸ ਵਿਚ ਫਗਵਾੜਾ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਸਬੰਧੀ ਪੈਦਾ ਹੋਏ ਹਾਲਾਤ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਦੱਸਿਆ ਕਿ ਸ਼ੈਲਰ ਮਾਲਕਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਮੰਡੀ ਵਿਚ ਝੋਨੇ ਦੀ ਲਿਫ਼ਟਿੰਗ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਸੀ | ਇਸ ਸਮੇਂ ਮੰਡੀ ਵਿਚ ਰੋਜ਼ਾਨਾ ਵੱਡੀ ਮਾਤਰਾ ਵਿਚ ਝੋਨਾ ਆ ਰਿਹਾ ਹੈ ਅਤੇ ਫ਼ਸਲ ਦੀਆਂ ਢੇਰੀਆਂ ਲਗਾਉਣ ਲਈ ਜਗਾ ਦੀ ਵੀ ਘਾਟ ਮਹਿਸੂਸ ਹੋ ਰਹੀ ਸੀ | ਇਸ ਦੇ ਨਾਲ ਹੀ ਮੌਸਮ ਖ਼ਰਾਬ ਹੋਣ ਦੇ ਖ਼ਦਸ਼ੇ ਕਾਰਨ ਵੀ ਚਿੰਤਾ ਬਣੀ ਹੋਈ ਸੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਹਾਲਾਤਾਂ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਡੀ.ਐਫ.ਐਸ.ਸੀ. ਸਾਹਿਬ ਅਤੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨਾਲ ਗੱਲਬਾਤ ਕਰਕੇ ਮਾਮਲੇ ਦੇ ਹੱਲ ਲਈ ਦਖ਼ਲ ਦੇਣ ਦੀ ਅਪੀਲ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਬੰਧਿਤ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਨੂੰ ਸੁਲਝਾਉਣ ਲਈ ਯਤਨ ਕੀਤੇ ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਝੋਨੇ ਦੀ ਲਿਫ਼ਟਿੰਗ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਜੇਕਰ ਸਥਾਨਕ ਪੱਧਰ ‘ਤੇ ਮਾਲ ਚੁੱਕਣ ਵਿਚ ਕੋਈ ਸਮੱਸਿਆ ਆਉਂਦੀ ਹੈ ਤਾਂ ਲੋੜ ਪੈਣ ‘ਤੇ ਝੋਨੇ ਦੀ ਲਿਫ਼ਟਿੰਗ ਹੋਰਨਾਂ ਥਾਵਾਂ ਤੋਂ ਵੀ ਕਰਵਾਉਣ ਦੇ ਯਤਨ ਕੀਤੇ ਜਾਣਗੇ | ਇਸ ਮੌਕੇ ਤੇਜੱਸਵੀ ਭਾਰਦਵਾਜ, ਗਗਨ ਸੋਨੀ, ਜਸਵਿੰਦਰ ਘੁੰਮਣ, ਕੁਲਵੰਤ ਪੱਬੀ, ਡਿਪਟੀ ਰਾਏ, ਗਜਾਨੰਦ ਅਗਰਵਾਲ ਸਮੇਤ ਹੋਰ ਆੜ੍ਹਤੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਗਿ੍ਫ਼ਤਾਰ
Ad Position 24