25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਦੁਕਾਨ ਦੇ ਬਾਹਰ ਖੜ੍ਹੀ ਸਕੂਟਰੀ ਚੋਰੀ, ਘਟਨਾ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ

ਨਡਾਲਾ, 24 ਅਕਤੂਬਰ (ਰਘਬਿੰਦਰ ਸਿੰਘ)-ਨਡਾਲਾ-ਸੁਭਾਨਪੁਰ ਰੋਡ ’ਤੇ ਸਥਿਤ ਰੇਤਾ-ਬੱਜਰੀ ਦੀ ਦੁਕਾਨ ਦੇ ਬਾਹਰ ਖੜ੍ਹੀ ਸਕੂਟਰੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰੀ ਦੀ ਇਹ ਘਟਨਾ ਨੇੜੇ ਲੱਗੇ ਸੀ. ਸੀ.

Ad Position 21
No active advertisement
ਅਜੀਤ ਡੈਸਕ 25-10-2026
ਨਡਾਲਾ, 24 ਅਕਤੂਬਰ (ਰਘਬਿੰਦਰ ਸਿੰਘ)-ਨਡਾਲਾ-ਸੁਭਾਨਪੁਰ ਰੋਡ ’ਤੇ ਸਥਿਤ ਰੇਤਾ-ਬੱਜਰੀ ਦੀ ਦੁਕਾਨ ਦੇ ਬਾਹਰ ਖੜ੍ਹੀ ਸਕੂਟਰੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰੀ ਦੀ ਇਹ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਰਾਏਪੁਰ ਰਾਜਪੂਤਾਂ ਦੇ ਵਸਨੀਕ ਰਵਿੰਦਰ ਸਿੰਘ ਪੁੱਤਰ ਸਾਧਾ ਸਿੰਘ ਨੇ ਦੱਸਿਆ ਕਿ ਉਹ ਨਡਾਲਾ-ਸੁਭਾਨਪੁਰ ਰੋਡ ’ਤੇ ਰੇਤਾ-ਬੱਜਰੀ ਦਾ ਕਾਰੋਬਾਰ ਕਰਦਾ ਹੈ | ਉਸ ਨੇ ਆਪਣੀ ਟੀ.ਵੀ.ਐੱਸ. ਜੁਪੀਟਰ ਸਕੂਟਰੀ ਪੀ.ਬੀ. 57 ਸੀ 7005 ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਦੇ ਬਾਹਰ ਖੜ੍ਹੀ ਕੀਤੀ ਹੋਈ ਸੀ | ਉਨ੍ਹਾਂ ਦੱਸਿਆ ਕਿ ਦੁਪਹਿਰ ਕਰੀਬ 3 ਵਜੇ ਜਦੋਂ ਉਹ ਦੁਕਾਨ ਤੋਂ ਬਾਹਰ ਆਏ ਤਾਂ ਸਕੂਟਰੀ ਆਪਣੀ ਜਗ੍ਹਾ ਤੋਂ ਗਾਇਬ ਸੀ | ਉਨ੍ਹਾਂ ਵਲੋਂ ਆਸ-ਪਾਸ ਕਾਫ਼ੀ ਭਾਲ ਕੀਤੀ ਗਈ ਪਰ ਸਕੂਟਰੀ ਦਾ ਕੋਈ ਸੁਰਾਗ ਨਹੀਂ ਮਿਲਿਆ | ਇਸ ਉਪਰੰਤ ਜਦੋਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ ਤਾਂ ਪਤਾ ਲੱਗਾ ਕਿ ਇੱਕ ਅਣਪਛਾਤਾ ਵਿਅਕਤੀ ਉਨ੍ਹਾਂ ਦੀ ਸਕੂਟਰੀ ਲੈ ਕੇ ਸੁਭਾਨਪੁਰ ਵੱਲ ਚਲਾ ਗਿਆ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਚੋਰੀ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਸਕੂਟਰੀ ਚੋਰੀ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਕੇ ਉਸ ਨੂੰ ਜਲਦ ਕਾਬੂ ਕੀਤਾ ਜਾਵੇ ਅਤੇ ਉਨ੍ਹਾਂ ਦੀ ਸਕੂਟਰੀ ਬਰਾਮਦ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਆਰ.ਸੀ.ਐਫ. ਨਾਲ ਸੰਬੰਧਿਤ 2 ਖਿਡਾਰਨਾਂ ਦਾ ਆਰ.ਸੀ.ਐਫ. ਪੁੱਜਣ ’ਤੇ ਸਨਮਾਨ ਅਗਲੀ ਖ਼ਬਰ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰੀ ਸਜਾਈ
Ad Position 24