24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਰੱਗ ਕੰਟਰੋਲ ਅਫ਼ਸਰ ਵਲੋਂ 5 ਮੈਡੀਕਲ ਸਟੋਰਾਂ ਦੀ ਜਾਂਚ ਮੈਡੀਕਲ ਸਟੋਰਾਂ ਸੰਬੰਧੀ ਰਿਪੋਰਟ ਜ਼ੋਨਲ ਲਾਇਸੰਸ ਅਥਾਰਿਟੀ ਨੂੰ ਭੇਜੀ ਗਈ-ਅਨੂਪਮਾ ਕਾਲੀਆ

ਕਪੂਰਥਲਾ, 24 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਦੇ ਡਰੱਗ ਵਿੰਗ ਵਲੋਂ ਕਪੂਰਥਲਾ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਹਮੀਰਾ ਤੇ ਲੱਖਣ ਖ਼ੁਰਦ ’ਚ ਪੰਜ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਨੂਪਮਾ ਕਾਲੀਆ ਡਰੱਗ ਕੰਟਰੋਲ ਅਫ਼ਸਰ ਨੇ ਦੱਸਿਆ ਕਿ ਜਾਂਚ ਦੌਰਾਨ ਮੈਡੀਕਲ ਸਟੋਰਾਂ ‘ਤੇ ਡਰੱਗ ਐਂਡ ਕਾਸਮੈਟਿਕ ਐਕਟ 1940 ਦੀਆਂ ਆਮ ਉਲੰਘਣਾ ਪਾਈਆਂ ਗਈਆਂ ਤੇ ਇਸ ਸਬੰਧੀ ਉਨ੍ਹਾਂ ਲੋੜੀਂਦੀ ਕਾਰਵਾਈ ਲਈ ਜ਼ੋਨਲ ਲਾਇਸੰਸ ਅਥਾਰਿਟੀ ਡਰੱਗ ਨੂੰ ਭੇਜ ਦਿੱਤੀਆਂ ਹਨ ਤਾਂ ਜੋ ਸੰਬੰਧਿਤ ਮੈਡੀਕਲ ਸਟੋਰਾਂ ਵਿਰੁੱਧ ਐਕਟ ਅਨੁਸਾਰ ਕਾਰਵਾਈ ਕੀਤੀ ਜਾ ਸਕੇ | ਡਰੱਗ ਕੰਟਰੋਲ ਅਫ਼ਸਰ ਨੇ ਦੱਸਿਆ ਕਿ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਕਿਸੇ ਵੀ ਮੈਡੀਕਲ ਸਟੋਰ ਤੋਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦਾ ਸਟਾਕ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਹ ਜਾਂਚ ਦਵਾਈਆਂ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤੇ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਸਿੱਟਾ ਹੈ | ਉਨ੍ਹਾਂ ਕਿਹਾ ਕਿ ਇਸ ਜਾਂਚ ਦਾ ਮੁੱਖ ਮੰਤਵ ਉਨ੍ਹਾਂ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣਾ ਹੈ ਜਿਨ੍ਹਾਂ ਦੀ ਵਰਤੋਂ ਨਸ਼ੇ ਦੀ ਲਤ ਦਾ ਕਾਰਨ ਬਣ ਸਕਦੀ ਹੈ | ਅਨੂਪਮਾ ਕਾਲੀਆ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਡਰੱਗ ਵਿੰਗ ਵਲੋਂ ਮੈਡੀਕਲ ਸਟੋਰਾਂ ਦੀ ਜਾਂਚ ਜਾਰੀ ਰੱਖੀ ਜਾਵੇਗੀ |

Ad Position 21
No active advertisement
ਅਜੀਤ ਡੈਸਕ 25-10-2026

Ad Position 22
No active advertisement
ਪਿਛਲੀ ਖ਼ਬਰ ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ ’ਚ ਪੁੱਤਰ ਦੀ ਮੌਤ, ਪਿਉ ਗੰਭੀਰ ਜ਼ਖਮੀ ਅਗਲੀ ਖ਼ਬਰ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
Ad Position 24