ਆਈਸ ਸਮੇਤ ਇਕ ਔਰਤ ਗ੍ਰਿਫ਼ਤਾਰ
ਕਪੂਰਥਲਾ, 25 ਅਕਤੂਬਰ (ਵਿ. ਪ੍ਰ.)
ਕਪੂਰਥਲਾ, 25 ਅਕਤੂਬਰ (ਵਿ.ਪ੍ਰ.)-ਥਾਣਾ ਸਿਟੀ ਦੀ ਪੁਲਿਸ ਨੇ 1.30 ਗ੍ਰਾਮ ਆਈਸ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਜਸਕਰਨ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਜਦੋਂ ਡੇਰਾ ਨੰਬਰ 2 ਵਲੀ ਮਸਤ ਜੀ ਦੇ ਡੇਰੇ ਵੱਲ ਨੂੰ ਮੁਡ਼ੀ ਤਾਂ ਅੱਗੋਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਜਾਂਚ ਕੀਤੀ ਗਈ ਉਸ ਪਾਸੋਂ ਕਥਿਤ ਤੌਰ ’ਤੇ 1.30 ਆਈਸ ਬਰਾਮਦ ਹੋਈ। ਜਿਸ ਦੀ ਪਹਿਚਾਣ ਨੀਲਮ ਪਤਨੀ ਰਾਹੁਲ ਵਾਸੀ ਮੁਹੱਲਾ ਮਹਿਤਾਬਗਡ਼੍ਹ ਵਜੋਂ ਹੋਈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਉਕਤ ਔਰਤ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।