25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਭਗਵੰਤ ਮਾਨ ਦਾ ਪੁਤਲਾ ਤੇ ਝਾਡ਼ੂ ਸਾਡ਼ ਕੇ ਕੀਤਾ ਰੋਸ ਵਿਖਾਵਾ

ਭੁਲੱਥ, 25 ਅਕਤੂਬਰ (ਮਨਜੀਤ ਸਿੰਘ ਰਤਨ)-ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਝਾਡ਼ੂ ਨੂੰ ਅੱਗ ਲਗਾ ਕੇ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ। ਇਹ ਪ੍ਰਦਰਸ਼ਨ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ ਅਤੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਤਹਿਸੀਲ ਚੌਂਕ ਭੁਲੱਥ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਅਤੇ ਝਾਡ਼ੂ ਸਾਡ਼ਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨ। ਤਸਵੀਰ: ਮਨਜੀਤ ਸਟੂਡੀਓ 26-10-2026
ਭੁਲੱਥ, 25 ਅਕਤੂਬਰ (ਮਨਜੀਤ ਸਿੰਘ ਰਤਨ)-ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਝਾਡ਼ੂ ਨੂੰ ਅੱਗ ਲਗਾ ਕੇ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ। ਇਹ ਪ੍ਰਦਰਸ਼ਨ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ ਅਤੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਤੋਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਅਤੇ ਡੀਜੀਪੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਨਹੀਂ ਦਿੰਦੇ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਵੱਡੇ ਪੱਧਰ ’ਤੇ ਚੱਲ ਰਿਹਾ ਹੈ, ਜਿਸ ਕਾਰਨ ਸੂਬੇ ਦੀ ਜਵਾਨੀ ਬਰਬਾਦ ਹੋ ਰਹੀ ਹੈ। ਪ੍ਰਦਰਸ਼ਨ ਦੌਰਾਨ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਲਈ ਜ਼ਿੰਮੇਵਾਰ ਦੱਸੇ ਜਾ ਰਹੇ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਮਾਮਲੇ ਵਿਚ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਪੀਡ਼ਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਹਾਜ਼ਰ ਕਿਸਾਨਾਂ ਅਤੇ ਜਥੇਬੰਦੀ ਦੇ ਆਗੂਆਂ ਵੱਲੋਂ ਵਾਹਿਗੁਰੂ ਦਾ ਜਾਪ ਕਰਕੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਦੀ ਜਵਾਨੀ ਦੀ ਚਡ਼੍ਹਦੀ ਕਲਾ, ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਅਰਦਾਸ ਕੀਤੀ ਗਈ। ਕਿਸਾਨ ਆਗੂਆਂ ਨੇ ਦੁਹਰਾਇਆ ਕਿ ਉਹ ਇਨਸਾਫ਼ ਦੀ ਪ੍ਰਾਪਤੀ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਰੋਸ ਪ੍ਰਦਰਸ਼ਨ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ, ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ, ਨਿਸ਼ਾਨ ਸਿੰਘ ਬਾਜਵਾ , ਮਹਿੰਦਰ ਸਿੰਘ , ਨਰਿੰਦਰ ਸਿੰਘ ਚੀਮਾ ਲਿੱਟਾਂ, ਸੁਵਿੰਦਰ ਸਿੰਘ ਲਿੱਟਾ, ਕੇਵਲ ਸਿੰਘ ਚੀਮਾ, ਅਮਰਜੀਤ ਸਿੰਘ ਸਰਪੰਚ, ਨਰਿੰਦਰ ਸਿੰਘ ਬਾਜਵਾ, ਗੁਰਵਿੰਦਰ ਸਿੰਘ ਬਾਜਵਾ , ਸੁਖਵਿੰਦਰ ਸਿੰਘ ਬਾਜਵਾ, ਗੁਲਜ਼ਾਰ ਸਿੰਘ ਖੱਸਣ, ਗੁਰਭੇਜ ਸਿੰਘ ਖੱਸਣ, ਹਰਪ੍ਰੀਤ ਸਿੰਘ ਲਾਡੀ, ਪ੍ਰਿਤਪਾਲ ਸਿੰਘ , ਜਸਬੀਰ ਸਿੰਘ, ਮਹਿੰਦਰ ਸਿੰਘ ਸਰਪੰਚ ਬਾਗਡ਼ੀਆਂ, ਉਮਰਾਓ ਸਿੰਘ, ਗੁਰਮੀਤ ਸਿੰਘ ਰਾਜਪੁਰ ਇਕਾਈ ਪ੍ਰਧਾਨ, ਕਰਮ ਸਿੰਘ ਮਾਨਾ ਤਲਵੰਡੀ, ਪ੍ਰਤਾਪ ਸਿੰਘ ਇੰਸਪੈਕਟਰ , ਮਲਕੀਤ ਸਿੰਘ ਚੀਮਾ ਕਮਰਾਏ , ਕਸ਼ਮੀਰ ਸਿੰਘ ਬੋਪਾਰਾਏ, ਮਹਿੰਦਰ ਸਿੰਘ ਭਦਾਸ, ਬਲਵਿੰਦਰ ਸਿੰਘ ਲਿੱਟਾ, ਲਖਵਿੰਦਰ ਸਿੰਘ ਲਿੱਟਾ, ਪਰਮਜੀਤ ਸਿੰਘ ਕਮਰਾਏ, ਬਲਵਿੰਦਰ ਸਿੰਘ ਕਮਰਾਏ, ਐਮ.ਸੀ. ਸੁਖਦੇਵ ਸਿੰਘ, ਕਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਡਾਲਾ ਚੌਂਕ ਵਿਖੇ ਝਾਡ਼ੂ ਨੂੰ ਅੱਗ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਅਗਲੀ ਖ਼ਬਰ ਪਿੰਡ ਇਬਰਾਹੀਮਵਾਲ ਵਿਖੇ ਕਈ ਪਰਿਵਾਰ ਭਾਜਪਾ ਵਿਚ ਸ਼ਾਮਿਲ
Ad Position 24