ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਡਾਲਾ ਚੌਂਕ ਵਿਖੇ ਝਾਡ਼ੂ ਨੂੰ ਅੱਗ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਨਡਾਲਾ, 25 ਅਕਤੂਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਨਡਾਲਾ ਚੌਂਕ ਵਿਖੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾਡ਼ੂ ਨੂੰ ਅੱਗ ਲਗਾ ਕੇ ਰੋਸ ਵਿਖਾਵਾ ਕੀਤਾ ਗਿਆ। ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਿਧਾਇਕ ਖਹਿਰਾ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖਡ਼੍ਹੇ ਕੀਤੇ।
ਨ
ਨਡਾਲਾ ਚੌਂਕ ਵਿਖੇ ਝਾਡ਼ੂ ਨੂੰ ਅੱਗ ਲਗਾ ਕੇ ਸਸਕਾਰ ਕਰਨ ਮੌਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹੋਰ। ਤਸਵੀਰ: ਰਘਬਿੰਦਰ ਸਿੰਘ
26-10-2026
ਨਡਾਲਾ, 25 ਅਕਤੂਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਨਡਾਲਾ ਚੌਂਕ ਵਿਖੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾਡ਼ੂ ਨੂੰ ਅੱਗ ਲਗਾ ਕੇ ਰੋਸ ਵਿਖਾਵਾ ਕੀਤਾ ਗਿਆ। ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਿਧਾਇਕ ਖਹਿਰਾ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖਡ਼੍ਹੇ ਕੀਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮੋਰਚੇ ਵੱਲੋਂ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣ ਦਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਆਪਣੀ ਜਾਨ ਗਵਾਉਣੀ ਪਈ। ਖਹਿਰਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮੋਰਚੇ ਵੱਲੋਂ ਰੱਖੀਆਂ ਗਈਆਂ ਮੰਗਾਂ ਮੰਨਣ ਤੋਂ ਪੰਜਾਬ ਸਰਕਾਰ ਕਥਿਤ ਤੌਰ ’ਤੇ ਇਨਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਟੇ ਦੀ ਮ੍ਰਿਤਕ ਦੇਹ ਪਿਛਲੇ ਕਈ ਦਿਨਾਂ ਤੋਂ ਮੋਰਚਰੀ ਵਿਚ ਪਈ ਹੈ, ਪਰ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਕੋਲ ਇੰਨਾ ਵੀ ਸਮਾਂ ਨਹੀਂ ਕਿ ਉਹ ਪੀਡ਼ਤ ਪਰਿਵਾਰ ਕੋਲ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕਰ ਸਕਣ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਤਾਂ ਦੂਰ ਉਨ੍ਹਾਂ ਦੀ ਕੈਬਨਿਟ ਦਾ ਕੋਈ ਮੰਤਰੀ ਵੀ ਅਜੇ ਤੱਕ ਪੀਡ਼ਤ ਪਰਿਵਾਰ ਦੇ ਘਰ ਦੁੱਖ ਸਾਂਝਾ ਕਰਨ ਨਹੀਂ ਪਹੁੰਚਿਆ। ਵਿਧਾਇਕ ਖਹਿਰਾ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਦੇਸ਼ੀ ਦੌਰਿਆਂ ਵਿਚ ਰੁੱਝੇ ਹੋਏ ਹਨ, ਜਦਕਿ ਪੰਜਾਬ ਦੇ ਗੰਭੀਰ ਮਸਲਿਆਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਸਰਕਾਰੀ ਪੈਸੇ ਦੀ ਕਥਿਤ ਬਰਬਾਦੀ ਦੇ ਵੀ ਦੋਸ਼ ਲਗਾਏ। ਖਹਿਰਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤਹਿਤ ਹੀ ਅੱਜ ਨਡਾਲਾ ਚੌਂਕ ਵਿਖੇ ਝਾਡ਼ੂ ਸਾਡ਼ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਪਣੇ-ਆਪਣੇ ਪਿੰਡਾਂ ਵਿਚ ਝਾਡ਼ੂ ਸਾਡ਼ ਕੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੂਬੇ ਦੇ ਲੋਕਾਂ ਨੂੰ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋਡ਼ ਹੈ। ਇਸ ਮੌਕੇ ਰਸ਼ਪਾਲ ਸਿੰਘ ਬੱਚਾਜੀਵੀ, ਨੰਬਰਦਾਰ ਬਲਰਾਮ ਸਿੰਘ ਮਾਨ, ਇੰਦਰਜੀਤ ਸਿੰਘ ਖੱ ਖ, ਭੁੱਟੋ ਭੁੱਲਰ ਬੇਗੋਵਾਲ,ਸਰਪੰਚ ਜਗਜੀਤ ਸਿੰਘ ਔ ਜਲਾ, ਗੁਰਪ੍ਰੀਤ ਸਿੰਘ ਪੱਡਾ ਅਤੇ ਹੋਰ ਹਾਜ਼ਰ ਸਨ।